Fatehgarh sahib: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁਧ’ ਨੂੰ ਜਿੱਤਣ ਲਈ ਲੋਕਾਂ ਦਾ ਸਹਿਯੋਗ ਜਰੂਰੀ: ਡਾ. ਬਲਬੀਰ ਸਿੰਘ
Published : Mar 4, 2025, 11:42 am IST
Updated : Mar 4, 2025, 11:42 am IST
SHARE ARTICLE
Public support is essential to win the 'war against drugs' launched by the Punjab government: Dr. Balbir Singh
Public support is essential to win the 'war against drugs' launched by the Punjab government: Dr. Balbir Singh

ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਇਸ ਪੈਸੇ ਤੋਂ ਜਾਇਦਾਦ ਬਣਾ ਵੀ ਲਈ ਹੈ, ਹੁਣ ਉਹ ਨਹੀਂ ਬਚੇਗੀ।

 

Fatehgarh sahib: ਪੁਨਰਵਾਸ ਕੇਂਦਰ ਦਾ ਦੌਰਾ ਕਰਨ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਨਸ਼ਿਆਂ ਖਿਲਾਫ ਜੰਗ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਸੂਬਾ ਵਿੱਚ ਨਸ਼ੇ ਦੇ ਖਾਤਮੇ ਨੂੰ ਲੈ ਕੇ ਪਹਿਲੇ ਦਿਨ ਤੋਂ ਹੀ ਸਰਗਰਮ ਹੈ।

ਸੂਬਾ ਸਰਕਾਰ ਨੇ ਨਸ਼ਿਆਂ ‘ਤੇ ਨਕੇਲ ਕੱਸਣ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਦੀ ਮਹੱਤਵਪੂਰਨ ਭੂਮਿਕਾ ਨਸ਼ਿਆਂ ਸਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਨਿਗਰਾਨੀ ਕਰਨਾ ਹੋਵੇਗੀ।

ਪੰਜਾਬ ਸਰਕਾਰ ਵੱਲੋਂ ਬਣਾਈ ਗਈ 5 ਮੈਂਬਰੀ ਕੈਬਨਿਟ ਕਮੇਟੀ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਹਰਪਾਲ ਚੀਮਾ ਕਰਨਗੇ। ਇਸ ਦੇ ਇਲਾਵਾ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਤੇ ਤਰਨਪ੍ਰੀਤ ਸੋਂਧ ਕਮੇਟੀ ਦੇ ਮੈਂਬਰ ਹੋਣਗੇ। ਦੱਸਣਯੋਗ ਹੈ ਕਿ ਪੰਜਾਬ ਵਿਚੋਂ ਨਸ਼ੇ ਨੂੰ ਜੜ੍ਹੋ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਰਵੱਈਆ ਅਪਣਾਇਆ ਜਾ ਰਿਹਾ ਹੈ।

ਗਠਿਤ ਕੀਤੀ ਕਮੇਟੀ ਦੇ ਮੈਂਬਰ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ੇ ਦੇ ਖ਼ਾਤਮੇ ਲਈ ਸਖ਼ਤ ਨੀਤੀ ਅਪਣਾਈ ਹੈ। 

ਉਨ੍ਹਾਂ ਕਿਹਾ ਕਿ ਸਾਡੇ ਕੋਲ ਹਰ ਤਰ੍ਹਾਂ ਦੀ ਦਵਾਈ ਉਪਲੱਬਧ ਹੈ। ਸਾਡੇ ਕੋਲ ਆਉ ਤੇ ਅਸੀਂ ਨਸ਼ੇ ਛੁਡਵਾਵਾਂਗੇ। ਪਹਿਲਾਂ ਟੀਕੇ ਤੇ ਫਿਰ ਨਸ਼ੀਲੀਆਂ ਗੋਲੀਆਂ ਛੁਡਵਾਈਆਂ ਜਾਣਗੀਆਂ। ਉਸ ਮਗਰੋਂ ਨੌਜਵਾਨਾਂ ਨੂੰ ਕੋਈ ਕੰਮ ਸਿਖਾ ਕੇ ਕਿੱਤੇ ਉੱਤੇ ਲਗਾਵਾਂਗੇ। 

ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲਿਆਂ ਦੇ ਮਾਪਿਆਂ ਨੂੰ ਹੁਣ ਪ੍ਰੇਸ਼ਾਨ ਹੋਣ ਦੀ ਲੋੜ ਨਹੀਂ ਹੈ ਤੇ ਉਹ ਆਪਣੇ ਨਸ਼ੱਈ ਪੁੱਤਾਂ ਨੂੰ ਨੇੜਲੇ ਸਰਕਾਰੀ ਹਸਪਤਾਲਾਂ ਵਿਚ ਦਾਖ਼ਲ ਕਰਵਾਉਣ ਜਿੱਥੇ ਉਨ੍ਹਾਂ ਦਾ ਵਧੀਆਂ ਢੰਗ ਨਾਲ ਇਲਾਜ ਕੀਤਾ ਜਾਵੇਗਾ। 

ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਇਸ ਪੈਸੇ ਤੋਂ ਜਾਇਦਾਦ ਬਣਾ ਵੀ ਲਈ ਹੈ, ਹੁਣ ਉਹ ਨਹੀਂ ਬਚੇਗੀ। ਉਨ੍ਹਾਂ ਬਾਰੇ ਇਹ ਸੰਦੇਸ਼ ਸਾਫ਼ ਹੈ ਕਿ ਜਾਂ ਤਾਂ ਪੰਜਾਬ ਛੱਡੋ ਜਾਂ ਇਹ ਧੰਦਾ ਛੱਡੋ। 

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨੂੰ ਜਿੱਤਣ ਲਈ ਲੋਕਾਂ ਦਾ ਸਹਿਯੋਗ ਜਰੂਰੀ ਹੈ। ਲੋਕ ਵੱਧ ਤੋ ਵੱਧ ਇਸ ਮੁਹਿੰਮ ਦਾ ਹਿੱਸਾ ਬਣਨ। 
 

SHARE ARTICLE

ਏਜੰਸੀ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement