Khanuri border News : ਭਲਕੇ ਡੱਲੇਵਾਲ ਦੇ ਮਰਨ ਵਰਤ 100 ਦਿਨ ਪੂਰੇ ਹੋਣ ’ਤੇ ਕਿਸਾਨ ਦੇਸ਼ ਭਰ ’ਚ ਕਰਨਗੇ ਸੰਕੇਤਿਕ ਭੁੱਖ ਹੜਤਾਲ 

By : BALJINDERK

Published : Mar 4, 2025, 6:24 pm IST
Updated : Mar 4, 2025, 6:24 pm IST
SHARE ARTICLE
ਜਗਜੀਤ ਸਿੰਘ ਡੱਲੇਵਾਲ
ਜਗਜੀਤ ਸਿੰਘ ਡੱਲੇਵਾਲ

Khanuri border News : ਖਨੌਰੀ ਬਾਰਡਰ ਜਗਜੀਤ ਸਿੰਘ ਡੱਲੇਵਾਲ ਦਾ 99ਵੇਂ ਦਿਨ ਮਰਨ ਵਰਤ ਜਾਰੀ, ਡੱਲੇਵਾਲ ਕਿਸਾਨਾਂ ਨੂੰ ਕਰਨਗੇ ਸੰਬੋਧਨ  

Khanuri border News in Punjabi : ਅੱਜ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚੇ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 99ਵੇਂ ਦਿਨ ਵੀ ਜਾਰੀ ਰਿਹਾ। ਕੱਲ੍ਹ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ 'ਤੇ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚੇ ਅਤੇ ਦੇਸ਼ ਭਰ ’ਚ ਕਿਸਾਨ ਜ਼ਿਲ੍ਹਾ/ਤਹਿਸੀਲ ਪੱਧਰ 'ਤੇ ਸੰਕੇਤਿਕ ਭੁੱਖ ਹੜਤਾਲ ਕਰਨਗੇ।

ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਕੱਲ ਰਾਤ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਉਹ ਅਤਿ ਨਿੰਦਣਯੋਗ ਹੈ ਅਤੇ ਲੋਕਤੰਤਰ ਵਿੱਚ ਅਜਿਹੇ ਪੁਲਿਸ ਦੇ ਜਬਰ ਲਈ ਕੋਈ ਥਾਂ ਨਹੀਂ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸ਼ਾਂਤਮਈ ਧਰਨਾ ਦੇਣਾ ਜਮਹੂਰੀ ਹੱਕ ਹੈ ਅਤੇ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕਰੇ ਅਤੇ ਸਾਰੇ ਗ੍ਰਿਫਤਾਰ ਕੀਤੇ ਕਿਸਾਨ ਆਗੂਆਂ ਨੂੰ ਰਿਹਾਅ ਕਰੇ। ਕੱਲ੍ਹ ਸਵੇਰੇ 9 ਵਜੇ ਤੋਂ ਕਿਸਾਨ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਸੰਕੇਤਿਕ ਭੁੱਖ ਹੜਤਾਲ ਉੱਪਰ ਬੈਠਣਗੇ, ਜਿਹਨਾ ਨੂੰ ਜਗਜੀਤ ਸਿੰਘ ਡੱਲੇਵਾਲ ਜੀ ਸੰਬੋਧਨ ਕਰਨਗੇ। 

(For more news apart from Tomorrow, on completion 100 days Dallewal death fast, farmers will go on symbolic hunger strike across country News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement