Punjab News: ਜ਼ਮੀਨ ਦੇ ਇੰਤਕਾਲ ਬਦਲੇ ਰਿਸ਼ਵਤ ਲੈਂਦੇ ਪਟਵਾਰੀ ਨੂੰ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਗ੍ਰਿਫਤਾਰ
Published : Mar 4, 2025, 4:47 pm IST
Updated : Mar 4, 2025, 4:47 pm IST
SHARE ARTICLE
Vigilance arrests Patwari red-handed while accepting bribe for land transfer
Vigilance arrests Patwari red-handed while accepting bribe for land transfer

ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਵਿਰੁੱਧ ਇਹ ਕੇਸ  ਬੋਹਾ ਦੇ ਇੱਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ

 

Punjab News: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਉਰੋ ਨੇ ਪਟਵਾਰੀ ਅਮਨਦੀਪ ਸਿੰਘ, ਮਾਲ ਹਲਕਾ ਬੋਹਾ, ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 4,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਵਿਰੁੱਧ ਇਹ ਕੇਸ  ਬੋਹਾ ਦੇ ਇੱਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਸ ਦੀ ਭੈਣ ਨੇ ਸਾਲ 2023 ਵਿੱਚ 21 ਮਰਲੇ ਜ਼ਮੀਨ ਖਰੀਦ ਕਰਕੇ ਰਜਿਸਟਰੀ ਕਰਵਾ ਲਈ ਸੀ ਪਰੰਤੂ ਇੰਤਕਾਲ ਦਰਜ ਹੋਣਾ ਬਾਕੀ ਸੀ। ਜਦੋਂ ਉਹ ਇਸ ਜਮੀਨ ਦਾ ਇੰਤਕਾਲ ਦਰਜ ਕਰਵਾਉਣ ਲਈ ਉਕਤ ਪਟਵਾਰੀ ਨੂੰ ਮਿਲਿਆ ਤਾਂ ਉਸਨੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਕੋਲੋਂ 4,000 ਰੁਪਏ ਬਤੌਰ ਰਿਸ਼ਵਤ ਦੀ ਮੰਗ ਕੀਤੀ ਜਿਸਦੀ ਉਸਨੇ ਆਪਣੇ ਮੋਬਾਇਲ ਵਿੱਚ ਰਿਕਾਰਡਿੰਗ ਕਰ ਲਈ ਸੀ।

ਬੁਲਾਰੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਉਕਤ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਕੱਦਮੇ ਦੀ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement