Punjab News: ਵਿਜੀਲੈਂਸ ਬਿਊਰੋ ਨੇ ਪੁਲਿਸ ਅਧਿਕਾਰੀਆਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
Published : Mar 4, 2025, 4:30 pm IST
Updated : Mar 4, 2025, 4:30 pm IST
SHARE ARTICLE
Vigilance Bureau arrests person for accepting bribe of Rs 3 lakh in the name of police officers
Vigilance Bureau arrests person for accepting bribe of Rs 3 lakh in the name of police officers

ਸ਼ਿਕਾਇਤਕਰਤਾ ਨੇ ਖੁਲਾਸਾ ਕੀਤਾ ਕਿ ਉਸਨੂੰ ਦੋਸ਼ੀ ਧਰਮਪਾਲ ਰਾਹੀਂ ਪੁਲਿਸ ਅਧਿਕਾਰੀਆਂ ਨੂੰ 2 ਲੱਖ ਰੁਪਏ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਗਿਆ।

 

Punjab News: ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ, ਧਰਮਪਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਇਸੇ ਪਿੰਡ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਕਿ ਪਾਤੜਾਂ ਦੇ ਇੱਕ ਨਿਵਾਸੀ ਵੱਲੋਂ ਉਸ ਵਿਰੁੱਧ ਦਰਜ ਕੀਤੀ ਗਈ ਝੂਠੀ ਸ਼ਿਕਾਇਤ ਕਾਰਨ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਵਾਰ-ਵਾਰ ਪਾਤੜਾਂ ਪੁਲਿਸ ਥਾਣੇ ਵਿੱਚ ਬੁਲਾਇਆ ਜਾ ਰਿਹਾ ਸੀ। ਉਕਤ ਮੁਲਜ਼ਮ, ਧਰਮਪਾਲ, ਸ਼ਿਕਾਇਤਕਰਤਾ ਅਤੇ ਕੁਝ ਪੁਲਿਸ ਅਧਿਕਾਰੀਆਂ ਵਿਚਕਾਰ ਪੈਸਿਆਂ ਦੇ ਲੈਣ-ਦੇਣ ਲਈ ਵਿਚੋਲਗੀ  ਕਰ ਰਿਹਾ ਸੀ।

ਸ਼ਿਕਾਇਤਕਰਤਾ ਨੇ ਖੁਲਾਸਾ ਕੀਤਾ ਕਿ ਉਸਨੂੰ ਦੋਸ਼ੀ ਧਰਮਪਾਲ ਰਾਹੀਂ ਪੁਲਿਸ ਅਧਿਕਾਰੀਆਂ ਨੂੰ 2 ਲੱਖ ਰੁਪਏ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਗਿਆ। ਇਸੇ ਤਰ੍ਹਾਂ 4 ਲੱਖ ਰੁਪਏ ਦੀ ਹੋਰ ਮੰਗ ਕੀਤੀ ਗਈ ਤੇ ਬਾਅਦ ਵਿੱਚ ਸੌਦਾ 3 ਲੱਖ ਰੁਪਏ ਵਿੱਚ ਤੈਅ ਹੋਇਆ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਮੁਲਜ਼ਮ ਧਰਮਪਾਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਬੰਧਤ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement