Punjab News : ਯੁੱਧ ਨਸ਼ਿਆਂ ਵਿਰੁੱਧ': ਪੰਜਾਬ ਪੁਲਿਸ ਨੇ 164 ਮੈਡੀਕਲ ਦੁਕਾਨਾਂ ਦੀ ਕੀਤੀ ਚੈਕਿੰਗ

By : BALJINDERK

Published : Mar 4, 2025, 7:18 pm IST
Updated : Mar 4, 2025, 7:18 pm IST
SHARE ARTICLE
ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ

Punjab News : - ਪੰਜਾਬ ਪੁਲਿਸ ਨੇ ਚੌਥੇ ਦਿਨ 524 ਥਾਵਾਂ 'ਤੇ ਕੀਤੀ ਛਾਪੇਮਾਰੀ; 69 ਨਸ਼ਾ ਤਸਕਰ ਕਾਬੂ

Punjab News in Punjabi : ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ ਚੌਥੇ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 164 ਮੈਡੀਕਲ ਦੁਕਾਨਾਂ ਦਾ ਨਿਰੀਖਣ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕਰਦੇ ਹੋਣ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ। ਇਹ ਚੈਕਿੰਗ ਛੇ ਜ਼ਿਲ੍ਹਿਆਂ ਹੁਸ਼ਿਆਰਪੁਰ, ਐਸਬੀਐਸ ਨਗਰ, ਜਲੰਧਰ ਦਿਹਾਤੀ, ਕਮਿਸ਼ਨਰੇਟ ਜਲੰਧਰ, ਕਪੂਰਥਲਾ ਅਤੇ ਰੂਪਨਗਰ ਵਿੱਚ ਕੀਤੀ ਗਈ। 

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਨੂੰ ਜਾਰੀ ਰੱਖਦਿਆਂ ਅੱਜ ਸੂਬੇ ਭਰ ਵਿੱਚ 524 ਸਥਾਨਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ 53 ਐਫਆਈਆਰਜ਼ ਦਰਜ ਕਰਕੇ 69 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਨਾਲ ਸਿਰਫ਼ ਚਾਰ ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 472 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 1.5 ਕਿਲੋ ਹੈਰੋਇਨ, 100 ਗ੍ਰਾਮ ਅਫੀਮ, 7610 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 1.33 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 101 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਗਈ ਹੈ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 627 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਤੱਕ ਜਾਰੀ ਰਹਿਣਗੇ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀਅਡਿਕਸ਼ਨ’ ਹਿੱਸੇ ਵਜੋਂ ਤਿੰਨ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ, ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 161 ਜਾਗਰੂਕਤਾ ਸਮਾਗਮ ਕਰਵਾਏ ਗਏ।

(For more news apart from 'War against drugs': Punjab Police checked 164 medical shops News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement