ਹੇਮਕੁੰਟ ਦੀ ਯਾਤਰਾ ਦੌਰਾਨ ਨਦੀ 'ਚ ਰੁੜ੍ਹੇ ਸਿੱਖਾਂ ਨੂੰ ਸ਼ਰਧਾ ਦੇ ਫੁੱਲ ਭੇਟ
Published : Jul 22, 2017, 6:04 pm IST
Updated : Apr 4, 2018, 5:18 pm IST
SHARE ARTICLE
Prayer
Prayer

ਗੁਰਦਵਾਰਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਤੋਂ ਵਾਪਸੀ ਦੌਰਾਨ ਨਦੀ 'ਚ ਰੁੜ੍ਹੇ ਮਹਿਤਾ ਚੌਂਕ ਦੇ ਅੱਠ ਗੁਰਸਿੱਖਾਂ ਦੀ ਆਤਮਕ ਸ਼ਾਂਤੀ ਲਈ ਦਮਦਮੀ ਟਕਸਾਲ ਨੇ ਅੱਜ ਅਖੰਡ ਪਾਠ..

ਅੰਮ੍ਰਿਤਸਰ, 22 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ) : ਗੁਰਦਵਾਰਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਤੋਂ ਵਾਪਸੀ ਦੌਰਾਨ ਨਦੀ 'ਚ ਰੁੜ੍ਹੇ ਮਹਿਤਾ ਚੌਂਕ ਦੇ ਅੱਠ ਗੁਰਸਿੱਖਾਂ ਦੀ ਆਤਮਕ ਸ਼ਾਂਤੀ ਲਈ ਦਮਦਮੀ ਟਕਸਾਲ ਨੇ ਅੱਜ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ਼ਰਧਾਂਜਲੀ ਸਮਾਗਮ ਕਰਵਾਇਆ। ਸਮਾਗਮ ਦੌਰਾਨ ਧਾਰਮਕ ਸ਼ਖ਼ਸੀਅਤਾਂ ਤੇ ਰਾਜਸੀ ਬੁਲਾਰਿਆਂ ਨੇ ਕਿਹਾ ਕਿ ਅਮਰਨਾਥ ਦੀ ਯਾਤਰਾ ਦੌਰਾਨ ਵਾਪਰੇ ਹਾਦਸੇ ਦੇ ਸ਼ਿਕਾਰ ਸ਼ਰਧਾਲੂਆਂ ਦੇ ਪਰਵਾਰਾਂ ਨੂੰ ਦਿਤੀ ਗਈ ਮਾਲੀ ਮਦਦ ਦੀ ਤਰਜ਼ 'ਤੇ ਇਨ੍ਹਾਂ ਗੁਰਸਿੱਖਾਂ ਦੇ ਪਰਵਾਰਾਂ ਦੀ ਵੀ ਬਾਂਹ ਫੜੀ ਜਾਵੇ ਅਤੇ ਇਕ ਇਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਮਾਲੀ ਮਦਦ ਦਿਤੀ ਜਾਵੇ।
ਹਾਦਸੇ ਦੌਰਾਨ ਅਕਾਲ ਚਾਲਣਾ ਕਰ ਗਏ ਕ੍ਰਿਪਾਲ ਸਿੰਘ ਉਰਫ ਬਾਬਾ ਪਾਲਾ ਸਿੰਘ, ਜਸਬੀਰ ਸਿਘ, ਕੁਲਬੀਰ ਸਿੰਘ, ਹਰਪਾਲ ਸਿੰਘ, ਵਰਿੰਦਰ ਸਿੰਘ, ਮਹਿੰਗਾ ਸਿੰਘ ਅਤੇ ਅਮਰੀਕੀ ਨਾਗਰਿਕ ਪਰਮਜੀਤ ਸਿੰਘ ਤੇ ਹਰਕੇਵਲ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ ਦੋਹਰਾ ਮਾਪਦੰਡ ਅਪਣਾਉਂਦੀਆਂ ਹਨ। ਸਰਕਾਰ ਜਾਂ ਪ੍ਰਸ਼ਾਸ਼ਨ ਵਲੋਂ ਕੋਈ ਹਰਕਤ ਨਹੀਂ ਕੀਤੀ ਗਈ ਤੇ ਨਾ ਹੀ ਪੀੜਤ ਪਰਵਾਰ ਤਕ ਪਹੁੰਚ ਕੀਤੀ ਗਈ।
ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਪੀੜਤ ਪਰਵਾਰਾਂ ਦੇ ਬੱਚਿਆਂ ਦੀ ਬਾਰ੍ਹਵੀਂ ਜਮਾਤ ਤਕ ਦੀ ਪੜ੍ਹਾਈ ਕਰਵਾਉਣ ਤੋਂ ਇਲਾਵਾ ਹਰ ਸੰਭਵ ਮਦਦ ਕਰਦੀ ਰਹੇਗੀ।
ਸਾਬਕਾ ਅਕਾਲੀ ਮੰਤਰੀ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਨੇ ਅਕਾਲੀ ਦਲ , ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਕੋਲੋਂ ਪਰਵਾਰਾਂ ਦੀ ਮਦਦ ਕਰਵਾਉਣ ਦੀ ਜ਼ਿੰਮੇਵਾਰੀ ਲਈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਪੀੜਤਾਂ ਦੀ ਆਰਥਕ ਮਦਦ ਕਰੇ। ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਹਰਨਾਮ ਸਿੰਘ ਖ਼ਾਲਸਾ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਭਾਈ ਰਜਿੰਦਰ ਸਿੰਘ ਮਹਿਤਾ ਨੇ ਭਾਈ ਪਾਲਾ ਸਿੰਘ ਦੀ ਸਪੁਤਰੀ ਨੂੰ ਨੌਕਰੀ ਦੇਣ ਦਾ ਭਰੋਸਾ ਦਿਤਾ। ਇਸ ਮੌਕੇ ਡਾ.ਦਲਬੀਰ ਸਿੰਘ ਵੇਰਕਾ, ਗਿਆਨੀ ਜਸਵੰਤ ਸਿੰਘ, ਭਾਈ ਜਸਬੀਰ ਸਿੰਘ ਖ਼ਾਲਸਾ, ਭਾਈ ਈਸ਼ਰ ਸਿੰਘ, ਭਾਈ ਮੋਹਕਮ ਸਿੰਘ ਆਦਿ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement