ਵਾਤਾਵਰਣ ਸੰਭਾਲ ਮੁਹਿੰਮ ਨਾਲ ਬੱਚਿਆਂ ਤੇ ਨੌਜਵਾਨਾਂ ਦਾ ਜੁੜਨਾ ਸ਼ਲਾਘਾਯੋਗ
Published : Jul 22, 2017, 6:43 pm IST
Updated : Apr 4, 2018, 4:46 pm IST
SHARE ARTICLE
Environment protection
Environment protection

ਸਥਾਨਕ ਸ਼ਹਿਰ ਦੇ ਸਿੰਘਪੁਰਾ ਰੋਡ ਤੇ ਸਦਰ ਥਾਣੇ ਵਿਚ ਬਣੇ ਸਾਂਝ ਕੇਂਦਰ ਦੇ ਇੰਚਾਰਜ ਸਹਾਇਕ ਥਾਣੇਦਾਰ ਮੋਹਣ ਸਿੰਘ ਦੀ ਅਗਵਾਈ ਵਿਚ ਸ਼ੁਰੂ ਕੀਤੀ ਵਾਤਾਵਰਣ ਸੰਭਾਲ ਮੁਹਿੰਮ ਨਾਲ

ਕੁਰਾਲੀ, 22 ਜੁਲਾਈ (ਸੁਖਵਿੰਦਰ ਸਿੰਘ ਸੁੱਖੀ) : ਸਥਾਨਕ ਸ਼ਹਿਰ ਦੇ ਸਿੰਘਪੁਰਾ ਰੋਡ ਤੇ ਸਦਰ ਥਾਣੇ ਵਿਚ ਬਣੇ ਸਾਂਝ ਕੇਂਦਰ ਦੇ ਇੰਚਾਰਜ ਸਹਾਇਕ ਥਾਣੇਦਾਰ ਮੋਹਣ ਸਿੰਘ ਦੀ ਅਗਵਾਈ ਵਿਚ ਸ਼ੁਰੂ ਕੀਤੀ ਵਾਤਾਵਰਣ ਸੰਭਾਲ ਮੁਹਿੰਮ ਨਾਲ ਬੱਚਿਆਂ ਅਤੇ ਨੌਜੁਆਨਾਂ ਦਾ ਜੁੜਨਾ ਜਾਰੀ ਹੈ ਜੋ ਕਿ ਅਤਿ ਸਲਾਘਾਯੋਗ ਹੈ। ਜਿਕਰਯੋਗ ਹੈ ਕਿ ਜਿਲ੍ਹਾ ਪੁਲਿਸ ਮੁਖੀ ਕੁਲਦੀਪ ਚਾਹਲ ਦੀ ਰਹਿਨੁਮਾਈ ਅਤੇ ਡੀ.ਐਸ.ਪੀ ਅਮਰੋਜ ਸਿੰਘ ਦੀ ਦੇਖ ਰੇਖ ਵਿਚ ਸਾਂਝ ਕੇਂਦਰ ਕੁਰਾਲੀ ਦੇ ਇੰਚਾਰਜ ਮੋਹਣ ਸਿੰਘ ਵੱਲੋਂ ਸ਼ਹਿਰ ਅੰਦਰ ਸਿੰਘਪੁਰਾ ਰੋਡ ਤੇ ਬਣੇ ਖੇਡ ਸਟੇਡੀਅਮ ਨੂੰ ਹਰਿਆ ਭਰਿਆ ਅਤੇ ਸੁੰਦਰ ਬਣਾਉਣ ਲਈ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਜਿਸ ਦਾ ਉਦਘਾਟਨ ਪਿਛਲੇ ਦਿਨੀ ਰੋਪੜ ਰੇਂਜ ਦੇ ਡੀ.ਆਈ.ਜੀ ਬੀ.ਐਲ ਮੀਣਾ ਵੱਲੋਂ ਕੀਤਾ ਗਿਆ ਸੀ। ਤਿੰਨ ਕੁ ਦਿਨ ਪਹਿਲਾਂ ਸ਼ੁਰੂ ਕੀਤੀ ਇਸ ਮੁਹਿੰਮ ਵਿਚ ਸ਼ਹਿਰ ਦੇ ਸੈਂਕੜੇ ਨੌਜੁਆਨ ਅਤੇ ਬੱਚੇ ਜੁੜ ਚੁੱਕੇ ਹਨ ਜੋ ਰੋਜ਼ਾਨਾਂ ਸਟੇਡੀਅਮ ਵਿਚ ਪਹੁੰਚ ਕੇ ਦਰੱਖਤ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਕੰਮ ਕਰਦੇ ਹਨ। ਮੋਹਣ ਸਿੰਘ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਇਸ ਮੁਹਿੰਮ ਵਿਚ ਨਿੱਕੇ ਬੱਚਿਆਂ ਨੇ ਆਪਣਾ ਯੋਗਦਾਨ ਦਿੰਦੇ ਹੋਏ ਪੌਦੇ ਲਗਾਏ। ਬੇਸ਼ੱਕ ਨਿੱਕੇ ਨਿੱਕੇ ਬੱਚੇ ਆਪਣੇ ਵੱਲੋਂ ਕੀਤੇ ਕੰਮ ਤੋਂ ਅਣਜਾਣ ਸਨ ਪਰ ਮੋਹਣ ਸਿੰਘ ਦੇ ਮਨ ਨੂੰ ਬੜਾ ਸਕੂਨ ਮਿਲ ਰਿਹਾ ਸੀ ਕਿ ਆਉਣ ਵਾਲੇ ਸਮੇਂ ਵਿਚ ਇਹ ਬੱਚੇ ਆਪਣੇ ਵਾਤਾਵਰਣ ਨੂੰ ਬਚਾਉਣ ਲਈ ਜਾਗਰੂਕ ਰਹਿਣਗੇ। ਇਸ ਸਬੰਧੀ ਮੋਹਨ ਸਿੰਘ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਪਾਰਟੀਬਾਜ਼ੀ ਤੋਂ ਉੱਪਰ ਉਠਕੇ ਅਤੇ ਆਪਣੇ ਨਿੱਜੀ ਹਿੱਤਾਂ ਦਾ ਤਿਆਗ ਕਰਕੇ ਦਰੱਖਤ ਲਗਾਉਣ ਅਤੇ ਉਨ੍ਹਾਂ ਦੀ ਸੇਵਾ ਸੰਭਾਲ ਕਰਨ ਲਈ ਅੱਗੇ ਆਉਣ ਤਾਂ ਜੋ ਗੰਧਲੇ ਹੋ ਰਹੇ ਵਾਤਾਵਰਣ ਨੂੰ ਬਚਾਇਆ ਜਾ ਸਕੇ।
ਇਸ ਦੌਰਾਨ ਨਿੱਕੇ ਬੱਚੇ ਸਾਹਿਬਨੂਰ ਸਿੰਘ ਨੇ ਬੂਟੇ ਲਗਾਉਂਦਿਆਂ ਕਿਹਾ ਕਿ ਉਹ ਵੱਡਾ ਹੋ ਕੇ ਇਸ ਦਰੱਖਤ ਦੀ ਛਾਂਵੇ ਖੇਡਣ ਉਪਰੰਤ ਬੈਠਿਆ ਕਰੇਗਾ ਜਿਸ ਨੇ ਹਾਜ਼ਰ ਸਭਨਾਂ ਦਾ ਮਨ ਮੋਹ ਲਿਆ। ਇਸ ਦੌਰਾਨ ਸਾਂਝ ਕੇਂਦਰ ਦੇ ਕਰਮਚਾਰੀ ਧਰਵਿੰਦਰ ਸਿੰਘ, ਸੰਦੀਪ ਕੌਰ, ਗੁਰਮੁਖ ਸਿੰਘ ਅਤੇ ਦਲਵਿੰਦਰ ਸਿੰਘ ਸਮੇਤ ਸ਼ਹਿਰ ਦੇ ਵੱਡੀ ਗਿਣਤੀ ਵਿਚ ਨੌਜੁਆਨਾਂ ਅਤੇ ਬੱਚਿਆਂ ਨੇ ਪੌਦੇ ਲਗਾਉਣ ਦੀ ਸੇਵਾ ਨਿਭਾਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement