
ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਹੁਣ ਖੁੱਲ੍ਹ ਕੇ ਪਾਰਟੀ ਤੋਂ ਨਾਰਾਜ਼ਗੀ ਜ਼ਾਹਿਰ ਕੀਤੀ ਹੈ...
ਚੰਡੀਗੜ੍ਹ : ਕਾਂਗਰਸ ਹਾਈਕਮਾਨ ਵੱਲੋਂ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੂੰ ਟਿਕਟ ਦਿੱਤੇ ਜਾਣ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਹੁਣ ਖੁੱਲ੍ਹ ਕੇ ਪਾਰਟੀ ਤੋਂ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਸਿੱਧੂ ਨੇ ਖੁਦ ਨੂੰ ਪਾਵਰ ਲੈਸ ਜੋੜਾ ਐਲਾਨ ਕਰਦੇ ਹੋਏ ਅਪਣੀ ਪਤਨੀ ਨੂੰ ਕਿਸੇ ਹੋਰ ਸੀਟ ਤੋਂ ਚੋਣ ਲੜਾਉਣ ਤੋਂ ਸਾਫ਼ ਮਨ੍ਹਾ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਬਠਿੰਡਾ ਤੋਂ ਚੋਣ ਨਹੀਂ ਲੜੇਗੀ। ਉਥੋਂ ਕਿਸੇ ਹੋਰ ਮੰਤਰੀ ਦੀ ਪਤਨੀ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਜਾਵੇ।
Pawan Kumar Bansal
ਪਿਛਲੇ ਦਿਨਾਂ ‘ਚ ਕਾਂਗਰਸ ਹਾਈਕਮਾਨ ਵੱਲੋਂ ਚੰਡੀਗੜ੍ਹ ਤੋਂ ਪਵਨ ਬਾਂਸਲ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਇਹ ਚਰਚਾ ਸ਼ੁਰੂ ਹੋ ਗਈ ਸੀ ਕਿ ਨਵਜੋਤ ਕੌਰ ਸਿੱਧੂ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਚੋਣ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ। ਉਥੇ ਸਿੱਧੂ ਜੋੜਾ ਨੇ ਸਾਫ਼ ਸ਼ਬਦਾਂ ਵਿਚ ਕਹਿ ਦਿੱਤਾ ਹੈ ਕਿ ਹੁਣ ਉਹ ਕਿਸੇ ਹੋਰ ਸੀਟ ਤੋਂ ਚੋਣ ਨਹੀਂ ਲੜਨਗੇ।
Navjot Kaur Sidhu
ਦੱਸ ਦਈਏ ਕਿ ਕਾਂਗਰਸ ਨੂੰ ਬਠਿੰਡਾ ਵਿਚ ਬਾਦਲ ਪਰਵਾਰ ਦੇ ਵਿਰੁੱਧ ਕੋਈ ਮਜਬੂਤ ਉਮੀਦਵਾਰ ਵੀ ਨਹੀਂ ਮਿਲ ਰਿਹਾ ਲੋਕ ਸਭਾ ਚੋਣ ਲੜਨ ਨਾਲ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਸਾਫ਼ ਤੌਰ ਪਰ ਮਨ੍ਹਾ ਕਰ ਦਿੱਤਾ ਹੈ। ਹੁਣ ਦੇਖਣਾ ਇਹ ਹੈ ਕਾਂਗਰਸ ਹਾਈਕਮਾਨ ਕਿਸ ਤਰ੍ਹਾਂ ਸਿੱਧੂ ਜੋੜੇ ਦੀ ਨਾਰਾਜ਼ਗੀ ਜ਼ਾਹਿਰ ਕਰਦਾ ਹੈ।
Sidhu Couple
ਪਾਰਟੀ ਦਾ ਫ਼ੈਸਲਾ ਮੰਜ਼ੂਰ: ਕਾਂਗਰਸ ਹਾਈਕਮਾਨ ਵੱਲੋਂ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੂੰ ਚੰਡੀਗੜ੍ਹ ਤੋਂ ਪਾਰਟੀ ਉਮੀਦਵਾਰ ਬਣਾਏ ਜਾਣ ‘ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਪ੍ਰਤੀ ਕ੍ਰਿਆ ਪ੍ਰਗਟ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਟਿਕਟ ਮਿਲਣ ਦੀ ਉਮੀਦ ਸੀ। ਮੈਂ ਮਹਿਲਾ ਉਮੀਦਵਾਰ ਦੇ ਤੌਰ ‘ਤੇ ਟਿਕਟ ਉਤੇ ਦਾਅਵਾ ਜਤਾਇਆ ਸੀ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਪਾਰਟੀ ਦਾ ਜੋ ਫ਼ੈਸਲਾ ਹੈ, ਮੰਜ਼ੂਰ ਹੈ। ਜੇਕਰ ਪਾਰਟੀ ਹਾਈਕਮਾਨ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਲਈ ਕਹੇਗੀ ਤਾਂ ਉਹ ਪ੍ਰਚਾਰ ਕਰੇਗੀ।