
ਉਹ ਦੋ ਦਿਨ ਪਹਿਲਾਂ ਹੀ ਦਿੱਲੀ ਮੋਰਚੇ ਤੋਂ ਪਿੰਡ ਪਰਤੇ ਸਨ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਕਾਰਨ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਵੱਖ-ਵੱਖ ਹੱਦਾਂ 'ਤੇ ਬੈਠੇ ਹਨ। ਹੁਣ ਤੱਕ ਕਿਸਾਨਾਂ ਦੀ 200 ਤੋਂ ਵੱਧ ਮੌਤਾਂ ਹੋ ਚੁੱਕਿਆ ਹਨ। ਇਸ ਵਿਚਕਾਰ ਅੱਜ 2 ਹੋਰ ਕਿਸਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਦਿੱਲੀ ਮੋਰਚੇ 'ਚ ਗਏ ਪਿੰਡ ਮਾੜੀ ਮੇਘਾ ਦੇ ਬਜ਼ੁਰਗ ਕਿਸਾਨ ਗੁਰਬਚਨ ਸਿੰਘ ਦੀ ਮਾਮੂਲੀ ਬਿਮਾਰੀ ਮਗਰੋਂ ਮੌਤ ਹੋ ਗਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਦਿੱਲੀ ਮੋਰਚੇ 'ਚ ਸ਼ਾਮਿਲ ਸੀ। ਉਹ ਦੋ ਦਿਨ ਪਹਿਲਾਂ ਹੀ ਦਿੱਲੀ ਮੋਰਚੇ ਤੋਂ ਪਿੰਡ ਪਰਤੇ ਸਨ।
farmer
ਨਵਾਂਸ਼ਹਿਰ ਵਿਚ ਦਿੱਲੀ ਧਰਨੇ ਤੋਂ ਪਰਤੇ ਕਿਸਾਨ ਦੀ ਹੋਈ ਮੌਤ
ਕੁਝ ਦਿਨ ਪਹਿਲਾਂ ਦਿੱਲੀ ਧਰਨੇ ਤੋਂ ਪਰਤੇ ਇਸ ਕਿਸਾਨ ਦਾ ਇਲਾਜ ਸਥਾਨਕ ਨਿੱਜੀ ਹਸਪਤਾਲ 'ਚ ਚੱਲ ਰਿਹਾ ਸੀ ਤੇ ਅੱਜ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਦੱਸ ਦੇਈਏ ਪਿੰਡ ਝਿੰਗੜਾਂ ਦੇ ਕਿਸਾਨ ਕੁਲਦੀਪ ਸਿੰਘ ਗਰੇਵਾਲ ਦੀ ਉਮਰ 50 ਸਾਲ ਦੀ ਸੀ ਜੋ ਕਿ 7ਵੀਂ ਵਾਰ ਦਿੱਲੀ ਧਰਨੇ 'ਤੇ ਰਹਿ ਕੇ ਘਰ ਆਏ ਸਨ। ਸਿਹਤ ਖ਼ਰਾਬ ਹੋਣ ਕਾਰਨ ਜਿਸ ਵਿਚ ਉਨ੍ਹਾਂ ਨੂੰ ਸਾਹ ਲੈਣ 'ਚ ਸਮੱਸਿਆ ਹੋ ਰਹੀ ਸੀ। ਇਸ ਤੋਂ ਬਾਅਦ ਡਾਕਟਰ ਵੱਲੋਂ ਉਨ੍ਹਾਂ ਨੂੰ ਗੰਭੀਰ ਮਰੀਜ਼ਾਂ ਦੇ ਵਾਰਡ ਵਿਚ ਰੱਖਿਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
farmer