ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਨੂੰ ਬਿਹਤਰੀਨ ਕਾਰਗੁਜ਼ਾਰੀ ਲਈ ਪੁਰਸਕਾਰ ਦੇਣ ਦਾ ਐਲਾਨ
Published : Apr 4, 2021, 4:32 pm IST
Updated : Apr 4, 2021, 4:35 pm IST
SHARE ARTICLE
Zila Parishad Gurdaspur
Zila Parishad Gurdaspur

ਸੂਬੇ ਦੀਆਂ 2 ਬਲਾਕ ਸਮਿਤੀਆਂ ਅਤੇ 9 ਗਰਾਮ ਪੰਚਾਇਤਾਂ ਨੂੰ ਵੀ ਮਿਲਣਗੇ ਵੱਖ ਵੱਖ ਕੌਮੀ ਪੁਰਸਕਾਰ

ਚੰਡੀਗੜ: ਕੇਂਦਰ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲੇ ਨੇ ਹਰ ਪੱਖੋਂ ਬਿਹਤਰੀਨ ਕਾਰਗੁਜ਼ਾਰੀ ਵਿਖਾਉਣ ਬਦਲੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਨੂੰ ਇਸ ਵਰੇ ਦਾ ਦੀਨ ਦਇਆਲ ਉਪਾਧਿਆਇ ਪੰਚਾਇਤ ਸਸ਼ਕਤੀਕਰਨ ਕੌਮੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਹਰ ਵਰੇ ਦਿੱਤੇ ਜਾਣ ਵਾਲੇ ਇਹਨਾਂ ਪੁਰਸਕਾਰਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਤੋਂ ਬਿਨਾਂ ਸੂਬੇ ਦੀਆਂ ਦੋ ਬਲਾਕ ਸਮਿਤੀਆਂ ਅਤੇ ਨੌ ਗਰਾਮ ਪੰਚਾਇਤਾਂ ਨੂੰ ਵੀ ਵੱਖ ਵੱਖ ਕੌਮੀ ਪੁਰਸਕਾਰਾਂ ਲਈ ਚੁਣਿਆ ਗਿਆ ਹੈ।

gurdaspurgurdaspur

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਪੁਰਸਕਾਰਾਂ ਲਈ ਚੁਣੀਆਂ ਗਈਆਂ ਸਾਰੀਆਂ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਇਹ ਪੁਰਸਕਾਰ ਇਹਨਾਂ ਸੰਸਥਾਵਾਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਤ ਕਰਨਗੇ। ਉਹਨਾਂ ਕਿਹਾ ਕਿ ਹੋਰਨਾਂ ਪੰਚਾਇਤੀ ਰਾਜ ਸੰਸਥਾਵਾਂ ਨੂੰ ਵੀ ਇਹਨਾਂ ਤੋਂ ਪ੍ਰੇਰਨਾ ਲੈ ਕੇ ਬਿਹਤਰੀਨ ਕਾਰਗੁਜ਼ਾਰੀ ਲਈ ਹੰਭਲਾ ਮਾਰਨਾ ਚਾਹੀਦਾ ਹੈ।  ਬਾਜਵਾ ਨੇ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਨੂੰ ਸ਼ਕਤੀਸ਼ਾਲੀ ਅਤੇ ਮਜ਼ਬੂਤ ਕਰ ਕੇ ਹੀ ਪਿੰਡਾਂ ਦਾ ਸਰਬਪੱਖੀ ਅਤੇ ਪਾਇਦਾਰ ਵਿਕਾਸ ਕੀਤਾ ਜਾ ਸਕਦਾ ਹੈ।

Tripat BajwaTripat Bajwa

ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੀਮਾ ਜੈਨ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਜ਼ਿਲਾ ਲੁਧਿਆਣਾ ਦੀ ਸਮਰਾਲਾ ਅਤੇ ਜ਼ਿਲਾ ਪਟਿਆਲਾ ਦੀ ਭੁਨਰਹੇੜੀ ਬਲਾਕ ਸੰਮਿਤੀਆਂ ਦੀ ਚੋਣ ਪੁਰਸਕਾਰਾਂ ਲਈ ਕੀਤੀ ਗਈ ਹੈ। ਇਸੇ ਤਰਾਂ ਹੀ ਬਠਿੰਡਾ ਜ਼ਿਲੇ ਦੇ ਮੌੜ ਬਲਾਕ ਦੀ ਗਰਾਮ ਪੰਚਾਇਤ ਮਾਣਕ ਖਾਨਾ, ਕਪੂਰਥਲਾ ਜ਼ਿਲੇ ਦੇ ਢਿੱਲਵਾਂ  ਬਲਾਕ ਦੀ ਗਰਾਮ ਪੰਚਾਇਤ ਸੰਘੋਜਾਲਾ, ਅੰਮਿ੍ਰਤਸਰ ਜ਼ਿਲੇ ਦੇ ਰਈਆ ਬਲਾਕ ਦੀ ਗਰਾਮ ਪੰਚਾਇਤ ਮਹਿਤਾ, ਫ਼ਰੀਦਕੋਟ ਜ਼ਿਲੇ ਦੇ ਫ਼ਰੀਦਕੋਟ ਬਲਾਕ ਦੀ ਗਰਾਮ ਪੰਚਾਇਤ ਮਚਾਕੀ ਕਲਾਂ, ਲੁਧਿਆਣਾ ਜ਼ਿਲੇ ਦੇ ਮਾਛੀਵਾੜਾ ਬਲਾਕ ਦੀ ਗਰਾਮ ਪੰਚਾਇਤ ਗੁਰੂਗੜ, ਪਟਿਆਲਾ ਜ਼ਿਲੇ ਦੇ ਭੁਨਰਹੇੜੀ  ਬਲਾਕ ਦੀ ਗਰਾਮ ਪੰਚਾਇਤ ਦੇਵੀਨਗਰ ਅਤੇ ਫ਼ਾਜ਼ਿਲਕਾ ਜ਼ਿਲੇ ਦੇ ਫ਼ਾਜ਼ਿਲਕਾ ਬਲਾਕ ਦੀ ਗਰਾਮ ਪੰਚਾਇਤ ਥੇਹ ਕਲੰਦਰ ਦੀ ਵੀ  ਦੀਨ ਦਇਆਲ ਉਪਾਧਿਆਇ ਪੰਚਾਇਤ ਸਸ਼ਕਤੀਕਰਨ ਪੁਰਸਕਾਰ ਲਈ ਚੋਣ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਇਹਨਾਂ ਤੋਂ ਬਿਨਾਂ ਜ਼ਿਲਾ ਕਪੂਰਥਲਾ ਦੇ ਢਿੱਲਵਾਂ ਬਲਾਕ ਦੀ ਨੂਰਪੁਰ ਲੁਬਾਣਾ ਗ੍ਰਾਮ ਪੰਚਾਇਤ ਨੂੰ ਬਾਲ-ਮਿੱਤਰਤਾਈ ਪੁਰਸਕਾਰ, ਗੁਰਦਾਸਪੁਰ ਜ਼ਿਲੇ ਦੇ ਧਾਰੀਵਾਲ ਬਲਾਕ ਦੀ ਛੀਨਾ ਗ੍ਰਾਮ ਪੰਚਾਇਤ ਨੂੰ ਗ੍ਰਾਮ ਪੰਚਾਇਤ ਵਿਕਾਸ ਵਿਉਂਤਬੰਦੀ ਪੁਰਸਕਾਰ ਅਤੇ ਜ਼ਿਲਾ ਬਠਿੰਡਾ ਦੇ ਮੌੜ ਬਲਾਕ ਦੀ ਮਾਣਕ ਖਾਨਾ ਗ੍ਰਾਮ ਪੰਚਾਇਤ ਨੂੰ ਨਾਨਾ ਜੀ ਦੇਸਮੁੱਖ ਗੌਰਵ ਗ੍ਰਾਮ ਸਭਾ ਪੁਰਸਕਾਰ ਦੇਣ ਲਈ ਚੁਣਿਆ ਗਿਆ ਹੈ। ਇਸ ਤਰਾਂ ਬਠਿੰਡਾ ਦੇ ਮੌੜ ਬਲਾਕ ਦੀ ਮਾਣਕ ਖਾਨਾ ਗ੍ਰਾਮ ਪੰਚਾਇਤ ਨੂੰ ਦੋ ਪੁਰਸਕਾਰ ਹਾਸਲ ਹੋਏ ਹਨ। ਉਹਨਾਂ ਕਿਹਾ ਕਿ ਇਹ ਸਾਰੇ ਪੁਰਸਕਾਰ ਪੰਚਾਇਤੀ ਰਾਜ ਸੰਸਥਾਵਾਂ ਨੂੰ ਹਰ ਪੱਖੋਂ ਮਜ਼ਬੂਤ ਅਤੇ ਸ਼ਕਤੀਸ਼ਾਲੀ ਬਣਾਉਣ ਲਈ ਦਿੱਤੇ ਜਾਂਦੇ ਹਨ।

Awards for farmersAwards for gurdaspur

ਸੂਬੇ ਦੇ ਪੇਂਡੂ ਵਿਕਾਸ ਵਿਭਾਗ ਦੇ ਐਸ.ਆਈ ਆਰ.ਡੀ ਦੀ ਪ੍ਰੋਫੈਸਰ ਅਤੇ ਮੁੱਖੀ ਡਾ. ਰੋਜ਼ੀ ਵੈਦ ਨੇ ਦਸਿਆ ਕਿ ਇਹਨਾਂ ਪੁਰਸਕਾਰਾਂ ਲਈ ਚੁਣੀਆਂ ਗਈਆਂ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆ ਨੂੰ ਪੁਰਸਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਲੀ ਵਿਖੇ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ 21 ਅਪ੍ਰੈਲ ਨੰੁ ਹੋਣ ਵਾਲੇ ਸਮਾਗਮ ਵਿੱਚ ਦਿੱਤੇ ਜਾਣਗੇ। ਉਹਨਾਂ ਦਸਿਆ ਕਿ ਜ਼ਿਲਾ ਪ੍ਰੀਸ਼ਦ ਨੂੰ ਤਕਰੀਬਨ 50 ਲੱਖ, ਬਲਾਕ ਸੰਮਿਤੀ ਨੂੰ ਤਕਰੀਬਨ 25 ਲੱਖ ਅਤੇ ਗਰਾਮ ਪੰਚਾਇਤ ਨੂੰ ਤਕਰੀਬਨ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਦੀ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement