ਮੁੱਖ ਮੰਤਰੀ ਵੱਲੋਂ 1 ਫੀਸਦੀ ਦੀ ਥਾਂ RDF ਦੀ ਅਦਾਇਗੀ MSP ਦੇ 3 ਫੀਸਦੀ ਦੇ ਹਿਸਾਬ ਨਾਲ ਕਰਨ ਦੀ ਮੰਗ
Published : Apr 4, 2021, 4:43 pm IST
Updated : Apr 4, 2021, 4:44 pm IST
SHARE ARTICLE
CM Punjab
CM Punjab

ਆਰ.ਡੀ.ਐਫ. ਦੀ ਦਰ ਨੂੰ ਇੱਕਤਰਫਾ ਘਟਾਏ ਜਾਣ ਨੂੰ ਫੈਡਰਲ ਢਾਂਚੇ ਤੇ ਕਾਨੂੰਨੀ ਧਾਰਾਵਾਂ ਦੀ ਉਲੰਘਣਾ ਦੱਸਿਆ

ਚੰਡੀਗੜ -  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਉਪਭੋਗਤਾ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ ਲਿਖਕੇ 2020-21 ਦੇ ਸਾਉਣੀ ਮੰਡੀਕਰਨ ਸੀਜਨ ਲਈ ਐਮ.ਐਸ.ਪੀ. ਦੇ 3 ਫੀਸਦੀ ਦੇ ਹਿਸਾਬ ਨਾਲ ਭਾਵ ਪ੍ਰਤੀ ਕੁਇੰਟਲ 54.64 ਰੁਪਏ ਆਰ.ਡੀ.ਐਫ.ਅਦਾ ਕੀਤੇ ਜਾਣ ਦੀ ਮੰਗ ਕੀਤੀ ਹੈ, ਬਜਾਇ 1 ਫੀਸਦੀ ਦੇ ਅਤੇ ਇਹ ਮੰਗ ਖੁਰਾਕ ਤੇ ਜਨਤਕ ਵੰਡ ਵਿਭਾਗ ਦੁਆਰਾ ਜਾਰੀ ਸੋਧੀ ਆਰਜੀ ਕੀਮਤ ਸੂਚੀ ਅਨੁਸਾਰ ਕੀਤੀ ਗਈ ਹੈ।

MSPMSP

ਇਹ ਸਪੱਸ਼ਟ ਕਰਦੇ ਹੋਏ ਕਿ ਐਮ.ਐਸ.ਪੀ. ਦੇ 1 ਫੀਸਦੀ ਦੇ ਹਿਸਾਬ ਨਾਲ ਆਰ.ਡੀ.ਐਫ. ਦੀ ਅਦਾਇਗੀ ਪੰਜਾਬ ਰੂਰਲ ਡਿਵਲਪਮੈਂਟ ਐਕਟ, 1987 ਦੇ ਸੈਕਸਨ 5 ਦੀਆਂ ਕਾਨੂੰਨੀ ਧਾਰਾਵਾਂ ਦੇ ਉਲਟ ਹੈ, ਮੁੱਖ ਮੰਤਰੀ ਨੇ ਪਿਯੂਸ ਗੋਇਲ ਨੂੰ ਲਿਖੀ ਆਪਣੀ ਚਿੱਠੀ ਵਿੱਚ ਕਿਹਾ ਕਿ ਨੋਟੀਫਾਈ ਕੀਤੀ ਗਈ ਆਰ.ਡੀ.ਐਫ. , ਵਿਭਾਗ ਵਲੋਂ ਜਾਰੀ 24 ਫਰਵਰੀ ,2020 ਦੇ ਉਸ ਪੱਤਰ ਦੇ ਵੀ ਉਲਟ ਹੈ ਜਿਸ ਤਹਿਤ ਸੂਬਿਆਂ ਨਾਲ ਸਲਾਹ-ਮਸਵਰਾ ਕਰਕੇ ਖਰੀਦ ਸਬੰਧੀ ਸੋਧੇ ਗਏ ਨਿਯਮ ਤੈਅ ਕੀਤੇ ਗਏ ਸਨ। ਪੱਤਰ ਵਿੱਚ ਹੇਠ ਲਿਖੀਆਂ ਇਜਾਜਤਾਂ ਪ੍ਰਦਾਨ ਕੀਤੀਆਂ ਗਈਆਂ:

captain amarinder singhcaptain amarinder singh

‘‘1. ਖਰੀਦ ਕਾਰਵਾਈਆਂ ਦੇ ਸਬੰਧ ਵਿੱਚ ਕਿਸੇ ਵੀ ਸੂਬੇ ਜਾਂ ਸੂਬਿਆਂ ਲਈ ਇਸ ਵਿਭਾਗ ਦੁਆਰਾ ਪ੍ਰਵਾਨਿਤ ਮਾਰਕੀਟ ਫੀਸ ਜਾਂ ਕੋਈ ਹੋਰ ਫੀਸ/ਚੂੰਗੀ/ਕਰ
2. ਸੂਬਿਆਂ ਦੁਆਰਾ ਨੋਟੀਫਾਈ ਕੀਤੀਆਂ ਗਈਆਂ ਦਰਾਂ ਪੀ.ਸੀ.ਐਸ. ਅਤੇ ਐਫ.ਸੀ.ਐਸ. ਦੋਵਾਂ ਲਈ ਪ੍ਰਵਾਨਿਤ ਕੀਤੀਆਂ ਜਾਣਗੀਆਂ।’’
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਰ.ਡੀ.ਐਫ. ਦੀ ਦਰ ਵਿੱਚ ਕਿਸੇ ਵੀ ਤਰਾਂ ਦੀ ਇੱਕਤਰਫਾ ਕਟੌਤੀ ਨਾ ਤਾਂ ਖਰੀਦ ਦੇ ਅਸੂਲਾਂ ਅਨੁਸਾਰ ਹੈ ਅਤੇ ਨਾ ਹੀ ਇਹ ਸੂਬੇ ਦੀ ਵਿਧਾਨ ਸਭਾ ਵਲੋਂ ਪਾਸ ਕੀਤੇ ਕਾਨੂੰਨ ਦੇ ਅਨੁਸਾਰ ਹੈ। ਇਸ ਲਈ ਇਹ ਸਾਡੇ ਦੇਸ਼ ਦੇ ਫੈਡਰਲ ਢਾਂਚੇ ਦੀ ਉਲੰਘਣਾ ਹੈ।

FCS FCS

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੁਆਰਾ ਉਗਰਾਹੀ ਜਾਂਦੀ ਮਾਰਕੀਟ ਫੀਸ ਅਤੇ ਆਰਡੀਐਫ ਬਾਕਾਇਦਾ ਕਾਨੂੰਨ ਤਹਿਤ ਨੋਟੀਫਾਈ ਕੀਤੀਆਂ ਗਈਆਂ ਹਨ ਜਿਹਨਾਂ ਨੂੰ ਖੁਰਾਕ ਅਤੇ ਜਨਤਕ ਵੰਡ ਵਿਭਾਗ ਦੁਆਰਾ ਮਨਜੂਰੀ ਵੀ ਦਿੱਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਆਰ.ਡੀ.ਐਫ. ਨੂੰ ਖੁਰਾਕ ਤੇ ਜਨਤਕ ਵੰਡ ਵਿਭਾਗ ਦੁਆਰਾ ਜਾਰੀ ਆਰਜੀ ਕੀਮਤ ਸੂਚੀ ਵਿੱਚ ਪਹਿਲੀ ਵਾਰ ਨਾ-ਮਨਜੂਰ ਕੀਤਾ ਗਿਆ ਹੈ।

captain amarinder singhcaptain amarinder singh

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ 31 ਅਕਤੂਬਰ,2020 ਨੂੰ ਇਸ ਸਬੰਧੀ ਵਿਸਥਾਰਤ ਪੱਤਰ ਲਿਖਿਆ ਸੀ ਅਤੇ ਉਸ ਮਗਰੋਂ ਉਹਨਾਂ ਨੇ 13 ਦਸਬੰਰ,2020 ਨੂੰ ਆਪਣੇ ਅਰਧ-ਸਰਕਾਰੀ ਪੱਤਰ ਰਾਹੀਂ ਪਿਯੂਸ਼ ਗੋਇਲ ਨੂੰ ਆਰ.ਡੀ.ਐਫ., ਜੋ ਕਿ ਬੀਤੇ ਕਈ ਸਾਲਾਂ ਤੋਂ ਕਾਨੂੰਨੀ ਤੌਰ ’ਤੇ ਪ੍ਰਵਾਨਿਤ ਚੰੂੂਗੀ ਹੈ, ਛੇਤੀ ਜਾਰੀ ਕਰਨ ਦੀ ਅਪੀਲ ਕੀਤੀ ਸੀ।

ਇਸ ਮਗਰੋਂ ਸੂਬਾ ਸਰਕਾਰ ਨੇ 14 ਜਨਵਰੀ,2021 ਨੂੰ ਆਪਣੇ ਇੱਕ ਪੱਤਰ ਰਾਹੀਂ ਭਾਰਤ ਸਰਕਾਰ ਦੇ ਖੁਰਾਕ ਤੇ ਜਨਤਕ ਵੰਡ ਵਿਭਾਗ ਵੱਲੋਂ 26 ਅਕਤੂਬਰ, 2020 ਦੇ ਪੱਤਰ ਰਾਹੀਂ ਮੰਗੀ ਗਈ ਲੋੜੀਂਦੀ ਸੂਚਨਾ ਭੇਜ ਦਿੱਤੀ ਸੀ। ਇਸ ਪਿੱਛੋਂ ਖੁਰਾਕ ਤੇ ਜਨਤਕ ਵੰਡ ਵਿਭਾਗ ਵਲੋਂ ਸਾਲ 2018-19 ਤੋਂ ਲੈ ਕੇ 2020-21 ਦਰਮਿਆਨ ਆਰਡੀਐਫ ਦੀ ਪ੍ਰਾਪਤੀ ਅਤੇ ਖਰਚਿਆਂ ਦੇ ਵੇਰਵੇ ਸਬੰਧੀ ਸੂਚਨਾ ਵੀ ਨਿਰਧਾਰਤ ਪ੍ਰੋਫਾਰਮੇ ਵਿੱਚ 17 ਮਾਰਚ,2021 ਦੇ ਪੱਤਰ ਰਾਹੀਂ ਜਮਾਂ ਕਰਵਾ ਦਿੱਤੀ ਗਈ ਸੀ।

Piyush Goyal Piyush Goyal

ਕੈਪਟਨ ਅਮਰਿੰਦਰ ਸਿੰਘ ਨੇ ਇਹ ਦੁਹਰਾਇਆ ਕਿ ਆਰ.ਡੀ.ਐਫ.ਐਕਟ ਤਹਿਤ ਇਕੱਠੀ ਕੀਤੀ ਗਈ ਚੂੰਗੀ ਨੂੰ ਖਰਚ ਕਰਨ ਲਈ ਕਾਨੂੰਨੀ ਧਾਰਾਵਾਂ ਮੌਜੂਦ ਹਨ ਅਤੇ ਪੇਂਡੂ ਢਾਂਚੇ ਦੇ ਵਿਕਾਸ ਲਈ ਇਹ ਬਹੁਤ ਮਦਦਗਾਰ ਸਿੱਧ ਹੁੰਦੀ ਹੈ । ਇਸ ਨਾਲ ਖੇਤੀਬਾੜੀ ਉਤਪਾਦਨ ਅਤੇ ਅਨਾਜ ਦੇ ਮੰਡੀਕਰਨ ਉੱਤੇ ਸਕਰਾਤਮਾਤਕ ਪ੍ਰਭਾਵ ਪੈਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement