ਕੈਪਟਨ ਸਰਕਾਰ ਵਿਰੁਧ ਭਲਕੇ ਨੂੰ ਰੋਸ ਮੁਜ਼ਾਹਰਿਆਂ ਦਾ ਸੱਦਾ
Published : Apr 4, 2021, 12:14 am IST
Updated : Apr 4, 2021, 12:14 am IST
SHARE ARTICLE
image
image

ਕੈਪਟਨ ਸਰਕਾਰ ਵਿਰੁਧ ਭਲਕੇ ਨੂੰ ਰੋਸ ਮੁਜ਼ਾਹਰਿਆਂ ਦਾ ਸੱਦਾ

ਚੰਡੀਗੜ੍ਹ, 3 ਅਪ੍ਰੈਲ (ਭੁੱਲਰ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਕਸੂਤੇ ਫਸੇ ਪੰਜਾਬ ਦੇ ਲੋਕਾਂ ਖ਼ਾਸ ਤੌਰ ’ਤੇ ਕਿਸਾਨੀ, ਵਪਾਰੀਆਂ, ਗ਼ਰੀਬਾਂ, ਦਲਿਤਾਂ, ਮੁਲਾਜ਼ਮਾਂ ਤੇ ਬੇਰੋਜ਼ਗਾਰੀ ਨੌਜਵਾਨਾਂ ਦਾ ਲੱਕ ਤੋੜਨ ਦੇ ਫ਼ੈਸਲਿਆਂ ਵਿਰੁਧ ਸੂਬੇ ਦੇ ਸਾਰੇ ਹਲਕਿਆਂ ਵਿਚ 5 ਅਪ੍ਰੈਲ ਨੂੰ ਰੋਸ ਮੁਜ਼ਾਹਰੇ ਕਰੇਗਾ।
 ਇਨ੍ਹਾਂ ਧਰਨਿਆਂ ਵਿਚ ਘਰੇਲੂ ਬਿਜਲੀ ਦੇ ਰੇਟ 5 ਤੋਂ ਵਧਾ ਕੇ 10 ਰੁਪਏ ਕਰਨ, ਸੂਬੇ ਦੇ ਝੱਲੇ ਨਾ ਜਾ ਸਕਣ ਵਾਲੇ ਟੈਕਸਾਂ ਖ਼ਾਸ ਤੌਰ ’ਤੇ ਡੀਜ਼ਲ ਤੇ ਪਟਰੌਲ ਦੀ ਵਿਕਰੀ ’ਤੇ ਲੱਗਦੇ ਭਾਰੀ ਟੈਕਸਾਂ,  ਦਲਿਤ ਵਿਦਿਆਰਥੀਆਂ ਨੂੰ ਪੋਸਟ ਮੈਟਿ੍ਰਕ ਸਕਾਲਰਸ਼ਿਪ ਦੇਣ ਤੋਂ ਇਨਕਾਰ ਕਰਨ ਅਤੇ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਵਲੋਂ ਗੰਢਤੁਪ ਕਰ ਕੇ ਕਿਸਾਨਾਂ ਨੂੰ ਤਿੰਨ ਕਾਲੇ ਕਾਨੂੰਲਾਂ ਵਿਰੁਧ ਉਨ੍ਹਾਂ ਦੇ ਸ਼ਾਂਤੀਪੂਰਨ ਤੇ ਲੋਕਤੰਤਰੀ ਸੰਘਰਸ਼ ਦੀ ਸਜ਼ਾ ਦੇਣ ਲਈ ਕਿਸਾਨਾਂ ਨੂੰ ਸਿੱਧੀ ਅਦਾਇਗੀ ਵਰਗੇ ਕਿਸਾਨ ਵਿਰੋਧੀ ਕਦਮਾਂ ਵਰਗੇ ਮੁੱਦਿਆਂ ਨੂੰ ਉਜਾਗਰ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨਾਂ ਦੌਰਾਨ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਗੱਲ ਵੀ ਉਜਾਗਰ ਕੀਤੀ ਜਾਵੇਗੀ। ਇਸ ਬਾਰੇ ਫ਼ੈਸਲਾ ਅੱਜ ਦੁਪਹਿਰ ਪਾਰਟੀ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ ਵਿਚ ਲਿਆ ਗਿਆ ਜਿਸ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕੀਤੀ।
ਕੋਰ ਕਮੇਟੀ ਦੀ ਮੀਟਿੰਗ ਦੇ ਵੇਰਵਿਆਂ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਲਾਕਹਾਰ ਹਰਚਰਨ ਬੈਂਸ ਨੇ ਦੱਸਿਆ ਕਿ ਮੀਟਿੰਗ ਨੇ ਪ੍ਰਸਿੱਧ ਕਿਸਾਨ ਆਗੂ ਰਾਕੇਸ਼ ਟਿਕੈਤ ’ਤੇ ਕੱਲ੍ਹ ਰਾਤ ਭਾਜਪਾ ਕਾਰਕੁੰਨਾਂ ਵੱਲੋਂ ਕੀਤੇ ਗਏ ਮਾਰੂ ਹਮਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਕਿ ਇਸ ਹਮਲੇ ਪਿੱਛੇ ਤਾਕਤਾਂ ਦਾ ਪਤਾ ਲਾਉਣ ਲਈ ਉਚ ਪੱਧਰੀ ਨਿਆਂਇਕ ਜਾਂਚ ਕਰਵਾਈ ਜਾਵੇ। ਕੋਰ ਕਮੇਟੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆ ਰਹੀਆਂ ਚੋਣਾਂ ਦੇ ਸੰਬਧ ਵਿਚ ਸਾਰੇ ਫੈਸਲੇ ਲੈਣ ਲਈ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਂਪ ਦਿੱਤੇ। ਅਕਾਲੀ ਦਲ ਕੋਰ ਕਮੇਟੀ ਨੇ ਸੂਬਾ ਸਰਕਾਰ ਨੂੰ ਇਸ ਗੱਲੋਂ ਵੀ ਘੇਰਿਆ ਕਿ ਉਸਨੇ ਬਿਜਲੀ ਦਰਾਂ ਵਿਚ ਪਾਗਲਪਨ ਦੀ ਹੱਦ ਤੱਕ ਵਾਧਾ ਕਰ ਕੇ ਤੇ ਸਹੇ ਨਾ ਜਾ ਸਕਣ ਵਾਲੇ ਸੂਬੇ ਦੇ ਟੈਕਸਾਂ ਕਾਰਨ ਅਸਮਾਨ ਛੂਹ ਰਹੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਕਾਰਨ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਤੋਤਾ ਸਿੰਘ, ਨਿਰਮਲ ਸਿੰਘ ਕਾਹਲੋਂ, ਬੀਬੀ ਜਗੀਰ ਕੌਰ, ਜਨਮੇਜਾ ਸਿੰਘ ਸੇਖੋਂ,  ਬੀਬੀ ਉਪਿੰਦਰਜੀਤ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਸ਼ਰਨਜੀਤ ਸਿੰਘ ਢਿੱਲੋਂ,  ਹੀਰਾ ਸਿੰਘ ਗਾਬੜੀਆ, ਜਗਮੀਤ ਸਿੰਘ ਬਰਾੜ, ਸੁੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ ਤੇ ਅਵਤਾਰ ਸਿੰਘ ਹਿੱਤ ਨੇ ਵੀ ਸ਼ਮੂਲੀਅਤ ਕੀਤੀ।

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement