ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ
Published : Apr 4, 2021, 4:09 pm IST
Updated : Apr 4, 2021, 4:09 pm IST
SHARE ARTICLE
SUKHBIR SINGH BADAL
SUKHBIR SINGH BADAL

ਸ਼ਰਮਾ ਪਹਿਲਾਂ ਹੀ ਇਸ ਹਲਕੇ ਤੋਂ ਵਿਧਾਇਕ ਹਨ। 

ਚੰਡੀਗੜ੍ਹ: ਅੱਜ ਜ਼ੀਰਕਪੁਰ ਵਿਖੇ ਹਲਕਾ ਵਿਧਾਇਕ ਐੱਨਕੇ ਸ਼ਰਮਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਰੈਲੀ ਨੂੰ ਸੰਬੋਧਨ ਕੀਤਾ। 'ਪੰਜਾਬ ਮੰਗਦਾ ਜੁਆਬ' ਰੈਲੀਆਂ ਦੀ ਲੜੀ 'ਚ ਅੱਜ ਦੀ ਰੈਲੀ ਦਾ ਠਾਠਾਂ ਮਾਰਦਾ ਇਕੱਠ ਜ਼ੀਰਕਪੁਰ ਵਿਖੇ ਹੋਇਆ ਹੈ। ਪੰਜਾਬ ਦੇ ਕੋਨੇ-ਕੋਨੇ ਤੋਂ ਪਹੁੰਚੇ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਇੱਕਜੁੱਟ ਆਵਾਜ਼ ਵਿੱਚ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਸਰਕਾਰ ਤੋਂ ਝੂਠੇ ਵਾਅਦਿਆਂ, ਲੀਹੋਂ ਉੱਤਰੀ ਪੰਜਾਬ ਦੀ ਆਰਥਿਕ ਤੇ ਕਨੂੰਨ ਵਿਵਸਥਾ 'ਤੇ ਸਵਾਲ ਪੁੱਛ ਰਹੇ ਹਨ।

ਇਸ ਦੌਰਾਨ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਲਈ ਅੱਜ ਇੱਕ ਹੋਰ ਉਮੀਦਵਾਰ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਹਲਕਾ ਨੇ ਹਲਕਾ ਡੇਰਾਬੱਸੀ ਤੋਂ ਐਨਕੇ ਸ਼ਰਮਾ ਨੂੰ ਉਮੀਦਵਾਰ ਐਲਾਨਿਆ ਹੈ। ਸ਼ਰਮਾ ਪਹਿਲਾਂ ਹੀ ਇਸ ਹਲਕੇ ਤੋਂ ਵਿਧਾਇਕ ਹਨ। 

Sukhbir Badal Sukhbir Badal

2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ 
ਹੁਣ ਤੱਕ ਅਕਾਲੀ ਦਲ ਨੇ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੰਜ ਉਮੀਦਵਾਰ ਐਲਾਨੇ ਗਏ ਹਨ। ਅਟਾਰੀ ਹਲਕੇ ਤੋਂ ਗੁਲਜਾਰ ਰਣੀਕੇ ਨੂੰ ਉਮੀਦਵਾਰ ਐਲਾਨਿਆ ਹੈ। ਇਸ ਤੋਂ ਇਲਾਵਾ ਸੁਖਬੀਰ ਬਾਦਲ, ਵਿਰਸਾ ਸਿੰਘ ਵਲਟੋਹਾ ਤੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement