
ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਮਾਨਸਾ ਜ਼ਿਲ੍ਹੇ ਦਾ ਤੂਫਾਨੀ ਦੌਰਾ
ਮਾਨਸਾ - ਕੇਂਦਰ ਸਰਕਾਰ ਕਣਕ ਦੀ ਖਰੀਦ ਲਈ ਜਾਣਬੁੱਝ ਕੇ ਰੋੜੇ ਅਟਕਾ ਰਹੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਮਾਨਸਾ ਜ਼ਿਲ੍ਹੇ ਦੇ ਦੌਰੇ ਦੌਰਾਨ ਇੱਕ ਭੋਗ ਸਮਾਗਮ ਤੇ ਪਹੁੰਚਣ ਤੇ ਕੀਤਾ। ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਵ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਅੱਜ ਮਾਨਸਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ।
Sukhbir Badal
ਜਿਸ ਦੌਰਾਨ ਇਕ ਭੋਗ ਸਮਾਗਮ ਵਿਚ ਪਹੁੰਚਣ ਤੋਂ ਬਾਅਦ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜਿੱਥੇ ਉਨ੍ਹਾਂ ਕਾਂਗਰਸ ਅਕਾਲੀ ਦਲ ਅਤੇ ਕੇਂਦਰ ਸਰਕਾਰ ਉਪਰ ਤਿੱਖੇ ਸ਼ਬਦੀ ਹਮਲੇ ਕੀਤੇ ਉੱਥੇ ਹੀ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਲਈ ਜਾਣਬੁੱਝ ਕੇ ਕਣਕ ਦੇ ਖਰੀਦ ਪ੍ਰਬੰਧਾਂ ਵਿਚ ਰੋੜੇ ਅਟਕਾ ਰਹੀ ਹੈ।
PM Narendra Modi
ਉਨ੍ਹਾਂ ਕਿਹਾ ਕਿ ਕੇਂਦਰ ਸਿੱਧੀ ਅਦਾਇਗੀ ਲਈ ਕਿਸਾਨਾਂ ਤੋਂ ਪੁੱਛੇ। ਉੱਥੇ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਮੰਗਦਾ ਜਵਾਬ ਤਹਿਤ ਕੀਤੀਆਂ ਜਾ ਰਹੀਆਂ ਰੈਲੀਆਂ ਤੇ ਤੰਜ ਕੱਸਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖ਼ੁਦ ਵੀ ਆਪਣੇ ਕੀਤੇ ਹੋਏ ਕੰਮਾਂ ਦਾ ਜਵਾਬ ਦੇਵੇ।
Captain Amrinder Singh
ਉਨ੍ਹਾਂ ਜਿਥੇ ਸ਼੍ਰੋਮਣੀ ਅਕਾਲੀ ਦਲ ਨੂੰ ਬੀਜੇਪੀ ਨਾਲ ਮਿਲੀਭੁਗਤ ਕਰਨ ਦਾ ਦਾਅਵਾ ਕੀਤਾ ਉੱਥੇ ਹੀ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸੁਵਿਧਾ ਦੇਣ ਤੇ ਸਵਾਗਤ ਕਰਦਿਆਂ ਮੰਗ ਕੀਤੀ ਕਿ ਇਹ ਸੁਵਿਧਾ ਪ੍ਰਾਈਵੇਟ ਆਪਰੇਟਰ ਨੂੰ ਵੀ ਦਿੱਤੀ ਜਾਵੇ ਅਤੇ ਸਰਕਾਰ ਪ੍ਰਾਈਵੇਟ ਅਪਰੇਟਰਾਂ ਨੂੰ ਸਬਸਿਡੀ ਦੇਵੇ ਨਾ ਕਿ ਪ੍ਰਾਈਵੇਟ ਬੱਸ ਅਪਰੇਟਰਾਂ ਦਾ ਵਪਾਰ ਬੰਦ ਕਰਾਵੇ।