ਮਹਾਰਾਣੀ ਪਰਨੀਤ ਕੌਰ ਨਾਲ ਕੀਤੀ ਟੌਹੜਾ ਪਰਿਵਾਰ ਨੇ ਮੁਲਾਕਾਤ, ਸਿਆਸੀ ਹਲਚਲ ਸ਼ੁਰੂ  
Published : Apr 4, 2021, 11:44 am IST
Updated : Apr 4, 2021, 11:44 am IST
SHARE ARTICLE
Tohra family meets Maharani Preneet Kaur, political agitation begins
Tohra family meets Maharani Preneet Kaur, political agitation begins

ਟੌਹੜਾ ਪਰਿਵਾਰ ਦੀ ਮਹਾਰਾਣੀ ਪਰਨੀਤ ਕੌਰ ਨਾਲ ਮੀਟਿੰਗ ਕਈ ਤਰ੍ਹਾਂ ਦੇ ਰਾਜਨੀਤਕ ਸੰਕੇਤ ਦਿੰਦੀ ਹੈ।

ਪਟਿਆਲਾ : ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦੇ ਸਪੁੱਤਰ ਹਰਿੰਦਰਪਾਲ ਸਿੰਘ ਟੌਹੜਾ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਨਿਵਾਸ ਨਿਊ ਮੋਤੀ ਮਹਿਲ ਪਹੁੰਚ ਕੇ ਪਟਿਆਲਾ ਦੀ ਐੱਮ. ਪੀ. ਮਹਾਰਾਣੀ ਪਰਨੀਤ ਕੌਰ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਸਿਰਫ਼ ਮਹਾਰਾਣੀ ਪਰਨੀਤ ਕੌਰ ਅਤੇ ਟੌਹੜਾ ਪਰਿਵਾਰ ਮੌਜੂਦ ਸੀ।

Preneet KaurPreneet Kaur

ਮੋਤੀ ਮਹਿਲ ਸਟਾਫ਼ ਦਾ ਕੋਈ ਵੀ ਮੈਂਬਰ ਮੀਟਿੰਗ ’ਚ ਮੌਜੂਦ ਨਹੀਂ ਸੀ। ਸਿਰਫ਼ ਸੋਸ਼ਲ ਮੀਡੀਆ ਟੀਮ ਦੇ ਫੋਟੋਗ੍ਰਾਫਰ ਨੇ ਤਸਵੀਰ ਖਿੱਚੀ ਅਤੇ ਉਹ ਵੀ ਮੀਟਿੰਗ ਤੋਂ ਬਾਹਰ ਆ ਗਿਆ। ਦੇਰ ਸ਼ਾਮ ਐੱਮ. ਪੀ. ਮਹਾਰਾਣੀ ਪਰਨੀਤ ਕੌਰ ਨੇ ਖ਼ੁਦ ਇਹ ਫੋਟੋ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ, ਜਿਸ ਤੋਂ ਬਾਅਦ ਕਾਂਗਰਸ ਅਤੇ ਜ਼ਿਲ੍ਹਾ ਪਟਿਆਲਾ ਸਿਆਸਤ ’ਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ।

Jathedar Gurcharan Singh TohraJathedar Gurcharan Singh Tohra

ਹਰਮੇਲ ਸਿੰਘ ਟੌਹੜਾ 1997 ’ਚ ਹਲਕਾ ਡਕਾਲਾ (ਹੁਣ ਸਨੌਰ) ਤੋਂ ਵਿਧਾਇਕ ਬਣੇ ਸਨ ਅਤੇ ਅਕਾਲੀ ਭਾਜਪਾ ਸਰਕਾਰ ’ਚ ਪੀ. ਡਬਲਯੂ. ਡੀ. ਵਿਭਾਗ ਦੇ ਕੈਬਨਿਟ ਮੰਤਰੀ ਰਹੇ ਸਨ। ਅਕਾਲੀ ਦਲ ਤੋਂ ਦੁਖੀ ਹੋ ਕੇ ਟੌਹੜਾ ਪਰਿਵਾਰ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਿਆ ਸੀ ਅਤੇ ਪੰਥ ਰਤਨ ਜਥੇ. ਗੁਰਚਰਨ ਸਿੰਘ ਟੌਹੜਾ ਦੀ ਸਪੁੱਤਰੀ ਅਤੇ ਹਰਮੇਲ ਸਿੰਘ ਟੌਹੜਾ ਦੀ ਧਰਮਪਤਨੀ ਬੀਬੀ ਕੁਲਦੀਪ ਕੌਰ ਟੌਹੜਾ ਨੇ ਆਮ ਆਦਮੀ ਪਾਰਟੀ ਦੀ ਟਿਕਟ ਤੋਂ 2017 ’ਚ ਹਲਕਾ ਸਨੌਰ ਤੋਂ ਚੋਣ ਲੜੀ ਸੀ। ਕੁੱਝ ਸਮੇਂ ਬਾਅਦ ਉਹ ਫਿਰ ਅਕਾਲੀ ਦਲ ’ਚ ਸ਼ਾਮਲ ਹੋ ਗਏ ਸਨ।

captain amarinder singhcaptain amarinder singh

ਸੂਤਰਾਂ ਮੁਤਾਬਿਕ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਟੌਹੜਾ ਪਰਿਵਾਰ  ਨੂੰ ਕਾਂਗਰਸ ’ਚ ਸ਼ਾਮਲ ਕਰਨਾ ਚਾਹੁੰਦੇ ਸਨ ਪਰ ਟੌਹੜਾ ਪਰਿਵਾਰ ਨਹੀਂ ਮੰਨਿਆ। ਚੋਣ ਵਰ੍ਹੇ ’ਚ ਟੌਹੜਾ ਪਰਿਵਾਰ ਦੀ ਮਹਾਰਾਣੀ ਪਰਨੀਤ ਕੌਰ ਨਾਲ ਮੀਟਿੰਗ ਕਈ ਤਰ੍ਹਾਂ ਦੇ ਰਾਜਨੀਤਕ ਸੰਕੇਤ ਦਿੰਦੀ ਹੈ। ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਹੀ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਪਰਿਵਾਰ ਦਾ ਬੇਹੱਦ ਸਤਿਕਾਰ ਕਰਦੇ ਹਨ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement