
ਹਰਿਆਣਾ ਨੂੰ ਇਸ ਦਾ ਬਣਦਾ ਹੱਕ ਮਿਲਣਾ ਚਾਹੀਦਾ ਹੈ - ਕੁਮਾਰੀ ਸ਼ੈਲਜਾ
ਚੰਡੀਗੜ੍ਹ - ਹਰਿਆਣਾ ਵਿਚ ਕਾਂਗਰਸ ਦੀ ਧੜੇਬੰਦੀ ਖ਼ਤਮ ਨਹੀਂ ਹੋ ਰਹੀ। ਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਮੰਗਲਵਾਰ ਨੂੰ ਕਾਂਗਰਸ ਦੀ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਮੀਟਿੰਗ ਬੁਲਾਈ। ਮੀਟਿੰਗ ਵਿਚ ਹਰਿਆਣਾ ਦੇ ਇੰਚਾਰਜ ਵਿਵੇਕ ਬਾਂਸਲ, ਕੈਪਟਨ ਅਜੈ ਯਾਦਵ ਵੀ ਮੌਜੂਦ ਸਨ।
ਉਥੇ ਹੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਇਕ ਦਲ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਬਾਅਦ ਦੁਪਹਿਰ ਦਿੱਲੀ 'ਚ ਵਿਧਾਇਕ ਦਲ ਦੀ ਬੈਠਕ ਬੁਲਾਈ ਹੈ। ਅਜਿਹੇ 'ਚ ਚੰਡੀਗੜ੍ਹ ਅਤੇ ਐੱਸਵਾਈਐੱਲ ਦੇ ਮੁੱਦੇ 'ਤੇ ਹੁੱਡਾ ਅਤੇ ਕੁਮਾਰੀ ਸ਼ੈਲਜਾ ਵਿਚਾਲੇ ਫਿਰ ਤੋਂ ਮਤਭੇਦ ਸਾਹਮਣੇ ਆ ਗਏ ਹਨ। ਇਸ ਤਰ੍ਹਾਂ ਧੜੇਬੰਦੀ ਫਿਰ ਸਾਹਮਣੇ ਆ ਗਈ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ‘ਆਪ’ ਅਤੇ ਭਾਜਪਾ ਵਿਚ ਝੂਠ ਬੋਲਣ ਦਾ ਮੁਕਾਬਲਾ ਹੈ। ਪੰਜਾਬ ਦੀ 'ਆਪ' ਸਰਕਾਰ ਨੇ ਇਸ ਮਤੇ ਨੂੰ ਗੈਰ-ਸੰਵਿਧਾਨਕ ਤਰੀਕੇ ਨਾਲ ਪਾਸ ਕਰਵਾ ਦਿੱਤਾ। ਪੰਜਾਬ ਨੇ ਕਈ ਵਾਰ ਮਤੇ ਪਾਸ ਕੀਤੇ ਹਨ। ਕਈ ਕਮਿਸ਼ਨ ਬਿਠਾਏ ਹਨ। ਹਰਿਆਣਾ ਨੂੰ ਇਸ ਦਾ ਬਣਦਾ ਹੱਕ ਮਿਲਣਾ ਚਾਹੀਦਾ ਹੈ। ਆਪ ਪਾਰਟੀ ਨੇ ਲੋਕਾਂ ਨੂੰ ਧੋਖਾ ਦਿੱਤਾ ਹੈ।
ਐੱਸ.ਵਾਈ.ਐੱਲ, ਚੰਡੀਗੜ੍ਹ ਦੇ ਮੁੱਦੇ 'ਤੇ ਕਾਂਗਰਸ 7 ਅਪ੍ਰੈਲ ਨੂੰ ਚੰਡੀਗੜ੍ਹ 'ਚ ਰੋਸ ਪ੍ਰਦਰਸ਼ਨ ਕਰੇਗੀ ਅਤੇ ਰਾਜਪਾਲ ਨੂੰ ਮੰਗ ਪੱਤਰ ਸੌਂਪੇਗੀ। ਵਿਧਾਨ ਸਭਾ 'ਚ ਵਿਧਾਇਕ ਦਲ ਦੇ ਨੇਤਾ ਕਾਂਗਰਸ ਦਾ ਸਟੈਂਡ ਸਪੱਸ਼ਟ ਕਰਨਗੇ। ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰਨਾ ਹੈ। ਕਾਂਗਰਸ ਇਹ ਲੜਾਈ ਲੜੇਗੀ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਹੋਵੇਗਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਮਾਮਲੇ 'ਤੇ ਕਦੇ ਵੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨਹੀਂ ਕੀਤੀ।
CM ਉਂਗਲ ਵੱਢ ਕੇ ਸ਼ਹੀਦ ਹੋਣਾ ਚਾਹੁੰਦੇ ਹਨ। ਹਰਿਆਣਾ ਦੇ ਸੀਐਮ ਨੇ ਹੁਣ ਸੈਸ਼ਨ ਬੁਲਾ ਲਿਆ ਹੈ। ਅਸੀਂ ਤਿੰਨੋਂ ਚੀਜ਼ਾਂ ਦੀ ਮੰਗ ਕਰਦੇ ਹਾਂ। ਕਾਂਗਰਸ 11 ਤੋਂ 13 ਅਪਰੈਲ ਤੱਕ ਜ਼ਿਲ੍ਹਾ ਹੈੱਡਕੁਆਰਟਰ ’ਤੇ ਇਨ੍ਹਾਂ ਮੁੱਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰੇਗੀ। ਸ਼ੈਲਜਾ ਨੇ ਕਿਹਾ ਕਿ ਐਸਵਾਈਐਲ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਲਾਗੂ ਕੀਤਾ ਜਾਣਾ ਚਾਹੀਦਾ ਹੈ। ਹਰਿਆਣਾ ਦੇ ਇੰਚਾਰਜ ਵਿਵੇਕ ਬਾਂਸਲ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਚੰਡੀਗੜ੍ਹ ਨੂੰ ਲੈ ਕੇ ਵਿਧਾਨ ਸਭਾ ਵਿਚ ਮਤਾ ਪਾਸ ਕਰ ਰਹੀ ਹੈ। ਜਦਕਿ ਹਰਿਆਣਾ 'ਚ 'ਆਪ' ਇੰਚਾਰਜ ਸੁਸ਼ੀਲ ਗੁਪਤਾ ਸਿਆਸਤ ਕਰ ਰਹੇ ਹਨ। ‘ਆਪ’ ਆਗੂਆਂ ਨੂੰ ਇਸ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਹਰਿਆਣਾ ਦੇ ਲੋਕ ਚੰਡੀਗੜ੍ਹ ਨਾਲ ਛੇੜਛਾੜ ਨੂੰ ਬਰਦਾਸ਼ਤ ਨਹੀਂ ਕਰਨਗੇ।
bhupinder hooda
ਹਰਿਆਣਾ ਕਾਂਗਰਸ ਦਾ ਸਟੈਂਡ ਹੈ ਕਿ ਚੰਡੀਗੜ੍ਹ ਦਾ ਮੌਜੂਦਾ ਸਟੈਂਡ ਪਹਿਲਾਂ ਵਾਲਾ ਹੀ ਰਹਿਣ ਦਿੱਤਾ ਜਾਵੇ। ਪਾਰਟੀ ਵਿੱਚ ਧੜੇਬੰਦੀ ਦੇ ਸਵਾਲ ਨੂੰ ਟਾਲਦਿਆਂ ਵਿਵੇਕ ਬਾਂਸਲ ਨੇ ਕਿਹਾ ਕਿ ਉਨ੍ਹਾਂ ਨਾਲ ਬੈਠੇ ਪੰਜ ਵਿਧਾਇਕ ਪਰਿਵਾਰਕ ਕਾਰਨਾਂ ਕਰਕੇ ਦਿੱਲੀ ਵਿਧਾਇਕ ਦਲ ਦੀ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ। ਦਿੱਲੀ ਵਿਚ ਵਿਧਾਇਕ ਦਲ ਦੀ ਮੀਟਿੰਗ ਹੋ ਰਹੀ ਹੈ, ਉੱਥੇ ਵੀ ਸਾਡੇ ਵਿਧਾਇਕ ਕੇਂਦਰ ਸਰਕਾਰ ਤੱਕ ਆਪਣੀ ਗੱਲ ਪਹੁੰਚਾ ਰਹੇ ਹਨ। ਹਰਿਆਣਾ ਇੰਚਾਰਜ ਨੇ ਕਿਹਾ ਕਿ ਜਲਦੀ ਹੀ ਪਾਰਟੀ ਜਥੇਬੰਦੀ ਕਾਇਮ ਕਰੇਗੀ।