
ਇਸ ਮੌਕੇ ਕਾਂਗਰਸੀ ਆਗੂ ਖਾਲੀ ਸਿਲੰਡਰ ਅਤੇ ਮਹਿੰਗਾਈ ਵਾਲੇ ਪੋਸਟਰ ਲੈ ਕੇ ਪ੍ਰਦਰਸ਼ਨ ਕਰਨ ਪਹੁੰਚੇ।
ਮੁਹਾਲੀ (ਜਗਸੀਰ ਸਿੰਘ): ਲਗਾਤਾਰ ਵਧ ਰਹੀਆਂ ਪੈਟਰੋਲ-ਡੀਜ਼ਲ ਅਤੇ ਗੈਸ ਸਿਲੰਡਰ ਦੀਆਂ ਕੀਮਤਾਂ ਖ਼ਿਲਾਫ਼ ਅੱਜ ਮੁਹਾਲੀ ਵਿਖੇ ਫ਼ੇਜ਼ 7 ਦੇ ਅੰਬਾਂ ਵਾਲੇ ਚੌਕ 'ਤੇ ਕਾਂਗਰਸ ਵਲੋਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸੀ ਆਗੂ ਖਾਲੀ ਸਿਲੰਡਰ ਅਤੇ ਮਹਿੰਗਾਈ ਵਾਲੇ ਪੋਸਟਰ ਲੈ ਕੇ ਪ੍ਰਦਰਸ਼ਨ ਕਰਨ ਪਹੁੰਚੇ।
Congress Protest in Mohali Over fuel Prices
ਵਰਕਰਾਂ ਅਤੇ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਵੀ ਕੀਤੀ। ਬਲਬੀਰ ਸਿੱਧੂ ਨੇ ਕਿਹਾ ਕਿ ਦੇਸ਼ 'ਚ ਵੱਧ ਰਹੀ ਮਹਿੰਗਾਈ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਮਹਿੰਗਾਈ ਲਗਾਤਾਰ ਗਰੀਬਾਂ ਦਾ ਲੱਕ ਤੋੜ ਰਹੀ ਹੈ। ਉਹਨਾਂ ਕਿਹਾ ਹਰ ਰੋਜ਼ ਸਵੇਰੇ ਉੱਠਦੇ ਹਾਂ ਤਾਂ ਅਖ਼ਬਾਰ ਵਿਚ ਦੇਖਣ ਨੂੰ ਮਿਲਦਾ ਹੈ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧ ਗਈਆਂ ਹਨ। ਇਸ ਨਾਲ ਆਮ ਵਿਅਕਤੀ ਦਾ ਜਿਉਣਾ ਮੁਸ਼ਕਿਲ ਹੋਇਆ ਹੈ।
Congress Protest in Mohali Over fuel Prices
ਸਾਬਕਾ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਅੰਬਾਨੀ-ਅਡਾਨੀ ਨੂੰ ਉੱਪਰ ਚੁੱਕਣ ਲਈ ਆਮ ਲੋਕਾਂ ਨਾਲ ਧੋਖਾ ਕਰ ਰਹੀ ਹੈ। ਇਸ ਦੇ ਖਿਲਾਫ਼ ਕਾਂਗਰਸ ਵਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਮੌਕੇ ਬਲਬੀਰ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਟੈਕਸ ਬਿਲਕੁਲ ਮਾਫ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।
Congress Protest in Mohali Over fuel Prices
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਦੇ ਮੁੱਦੇ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਜਿਸ ਤਰ੍ਹਾਂ ਦੇ ਉਹਨਾਂ ਦੇ ਹਾਲਾਤ ਹਨ, ਉਸ ਤੋਂ ਲੱਗਦਾ ਹੈ ਕਿ ਉਹ ਕੁੱਝ ਕਰਨ ਜੋਗੇ ਨਹੀਂ। ਇਸ ਮੌਕੇ ਬਲਬੀਰ ਸਿੱਧੂ ਦੇ ਪੁੱਤਰ ਰੂਬੀ ਸਿੱਧੂ, ਕਾਂਗਰਸ ਪਾਰਟੀ ਦੇ ਅਹੁਦੇਦਾਰ, ਵਰਕਰ, ਮਿਊਂਸਪਲ ਕੌਂਸਲਰ ਅਤੇ ਸਰਪੰਚ ਵੀ ਮੌਜੂਦ ਸਨ।