
ਉਹਨਾਂ ਦਾ ਅੰਤਿਮ ਸਸਕਾਰ ਭਲਕੇ ਉਹਨਾਂ ਦੇ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ।
ਬਠਿੰਡਾ: ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਹਰਦੀਪਇੰਦਰ ਸਿੰਘ ਬਾਦਲ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹਨਾਂ ਦਾ ਅੰਤਿਮ ਸਸਕਾਰ ਭਲਕੇ ਉਹਨਾਂ ਦੇ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ। ਖ਼ਬਰਾਂ ਮੁਤਾਬਕ ਕੁਝ ਮਹੀਨੇ ਪਹਿਲਾਂ ਉਹਨਾਂ ਦੇ ਦਿਲ ਦੇ ਵਾਲਵ ਦਾ ਆਪ੍ਰੇਸ਼ਨ ਹੋਇਆ ਸੀ। ਉਹ 79 ਸਾਲਾਂ ਦੇ ਸਨ ਅਤੇ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਇਲਾਜ ਕਰਾ ਰਹੇ ਸਨ।
Former Punjab Minister Hardeepinder Singh Badal
ਦੱਸ ਦੇਈਏ ਕਿ ਹਰਦੀਪਇੰਦਰ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਸਨ। ਉਹ ਹਲਕਾ ਲੰਬੀ ਤੋਂ 1980 ਅਤੇ 1985 ਵਿਚ ਦੋ ਵਾਰ ਵਿਧਾਇਕ ਰਹਿ ਚੁੱਕੇ ਸਨ। 1985 ਵਿਚ ਸੁਰਜੀਤ ਸਿੰਘ ਬਰਨਾਲਾ ਦੀ ਵਜ਼ਾਰਤ ਵਿਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਬਣੇ ਸਨ। ਉਹਨਾਂ ਦੀ ਇਕਲੌਤੀ ਧੀ ਗਗਨਦੀਪ ਕੌਰ ਬਾਦਲ ਅਤੇ ਜਵਾਈ ਗੁਰਬੀਰ ਸਿੰਘ ਆਪਣੇ ਇਲਾਕੇ ਵਿਚ ਵਿਸੇਸ਼ ਥਾਂ ਰੱਖਦੇ ਹਨ।