ਪੰਜਾਬ ਪੁਲਿਸ ਵੱਲੋਂ ਪੁਲਿਸ ਕਰਮੀਆਂ ਨੂੰ ਉੁਨ੍ਹਾਂ ਦੇ ਜਨਮਦਿਨ ਮੌਕੇ ਸਨਮਾਨਿਤ ਕਰਨ ਦੇ ਅਮਲ ਦੀ ਸ਼ੁਰੂਆਤ
Published : Apr 4, 2022, 7:19 pm IST
Updated : Apr 4, 2022, 7:19 pm IST
SHARE ARTICLE
 Punjab Police begins felicitating Police Personnel on their Birthdays
Punjab Police begins felicitating Police Personnel on their Birthdays

ਸੋਮਵਾਰ ਨੂੰ ਪਹਿਲੇ ਦਿਨ 404 ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਇੱਕ ਵਿਲੱਖਣ ਤੇ ਨਵੇਕਲੀ ਪਹਿਲਕਦਮੀ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ  ਪੁਲਿਸ ਮੁਲਾਜ਼ਮਾਂ ਲਈ ਉਨ੍ਹਾਂ ਦੇ ਜਨਮ ਦਿਨ ਨੂੰ ਹੋਰ ਖੁ਼ਸ਼ਮਈ ਤੇ ਯਾਦਗਾਰ ਬਣਾਉਣ ਲਈ ਸ਼ੁਭਕਾਮਨਾਵਾਂ ਭਰੇ ਕਾਰਡ ਦੇ ਕੇ ਸਨਮਾਨਿਤ ਕਰਨਾ ਸ਼ੁਰੂ ਕਰ ਦਿੱਤਾ ਹੈ।ਇਸ ਪਹਿਲਕਦੀਮੀ ਦੇ ਤਹਿਤ ਸੋਮਵਾਰ ਨੂੰ ਪਹਿਲੇ ਦਿਨ 404 ਪੁਲਿਸ ਕਰਮੀਆਂ ਨੂੰ ਸਨਮਾਨਿਤ ਕੀਤਾ ਗਿਆ।

 Punjab Police begins felicitating Police Personnel on their BirthdaysPunjab Police begins felicitating Police Personnel on their Birthdays

ਜਲੰਧਰ ਅਤੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ, ਬਟਾਲਾ ਪੁਲਿਸ, ਬਠਿੰਡਾ ਪੁਲਿਸ, ਫਿਰੋਜ਼ਪੁਰ ਪੁਲਿਸ, ਸੰਗਰੂਰ ਪੁਲਿਸ, ਹੁ਼ਸਿ਼ਆਰਪੁਰ ਪੁਲਿਸ, ਫਰੀਦਕੋਟ ਪੁਲਿਸ, ਸ੍ਰੀ ਮੁਕਤਸਰ ਸਾਹਿਬ ਪੁਲਿਸ, ਫਤਿਹਗੜ੍ਹ ਸਾਹਿਬ ਪੁਲਿਸ, ਬਰਨਾਲਾ ਪੁਲਿਸ, ਕਪੂਰਥਲਾ ਪੁਲਿਸ, ਗੁਰਦਾਸਪੁਰ ਪੁਲਿਸ, ਪਠਾਨਕੋਟ ਪੁਲਿਸ,ਪਟਿਆਲਾ ਪੁਲਿਸ,ਮਾਲੇਰਕੋਟਲਾ ਪੁਲਿਸ, ਐਸ.ਏ.ਐਸ ਨਗਰ ਪੁਲਿਸ, ਰੂਪਨਗਰ ਪੁਲਿਸ,ਜਲੰਧਰ ਦਿਹਾਤੀ ਪੁਲਿਸ,ਲੁਧਿਆਣਾ ਦਿਹਾਤੀ ਪੁਲਿਸ,ਖੰਨਾ ਪੁਲਿਸ,ਮਾਨਸਾ ਪੁਲਿਸ, ਮੋਗਾ ਪੁਲਿਸ, ਐਸ.ਬੀ.ਐਸ. ਨਗਰ ਪੁਲਿਸ

 Punjab Police begins felicitating Police Personnel on their BirthdaysPunjab Police begins felicitating Police Personnel on their Birthdays

 ਸੰਗਰੂਰ ਪੁਲਿਸ, ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਬਠਿੰਡਾ ਪੁਲਿਸ ਅਜਿਹੇ ਪਹਿਲੇ ਪੁਲਿਸ ਜਿ਼ਲ੍ਹੇ ਹਨ ਜਿਨ੍ਹਾਂ ਨੇ ਆਪਣੇ ਜਵਾਨਾਂ ਨੂੰ  ਜਨਮ ਦਿਨ ਨੂੰ ਵਧਾਈ ਕਾਰਡ ਦੇ ਕੇ ਸਨਮਾਨਿਤ ਕੀਤਾ ਹੈ। ਕੁਝ ਜਿਲ੍ਹਾ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਲਈ ਗੁਲਦਸਤੇ ਅਤੇ ਕੇਕ ਵੀ ਲਿਆਂਦੇ ਅਤੇ ਆਪਣੇ ਜਵਾਨਾਂ ਦੇ ਵਿਸ਼ੇਸ਼ ਦਿਨ ਨੂੰ ਇਕੱਠੇ ਹੋ ਕੇ ਮਨਾਇਆ ਹੈ।

 Punjab Police begins felicitating Police Personnel on their BirthdaysPunjab Police begins felicitating Police Personnel on their Birthdays

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਵੀ.ਕੇ. ਭਾਵਰਾ ਨੇ ਕਿਹਾ ਕਿ ਸੂਬੇ ਦੇ ਪੁਲਿਸ ਮੁਲਾਜ਼ਮਾਂ ਦੀ ਚੁਣੌਤੀਪੂਰਨ ਅਤੇ ਸਖ਼ਤ ਡਿਊਟੀ ਨੂੰ ਮਹਿਸੂਸ ਕਰਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਨੂੰ ਸਾਰੇ ਪੁਲਿਸ ਕਰਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਅਸਲ ਅਰਥਾਂ ਵਿੱਚ ਪੁਲਿਸ ਮੁਲਾਜ਼ਮਾਂ ਵਿੱਚ ਆਪਸੀ ਸਾਂਝ ਅਤੇ ਮਿਲਵਰਤਨ ਦੀ ਭਾਵਨਾ ਪੈਦਾ ਕੀਤੀ ਜਾ ਸਕੇ।

file photo 

ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਸਾਂਝੇ ਤੌਰ `ਤੇ ਦਸਤਖਤ ਕੀਤੇ ਗਏ ਗ੍ਰੀਟਿੰਗ ਕਾਰਡ ਜਿਸ ਵਿੱਚ ਲਿਖਿਆ ਹੈ, “ਅੱਜ ਤੁਹਾਡੇ ਜਨਮਦਿਨ `ਤੇ, ਅਸੀਂ ਤੁਹਾਨੂੰ ਦਿਲ ਦੀਆਂ ਗਹਿਰਾਈਆਂ ਤੋਂ ਮੁਬਾਰਕਬਾਦ ਦਿੰਦੇ ਹਾਂ ਅਤੇ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਆਉਣ ਵਾਲਾ ਸਾਲ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਚੜ੍ਹਦੀ ਕਲਾ ,ਚੰਗੀ ਸਿਹਤ,ਤੰਦਰੁਸਤੀ ਅਤੇ ਖੁਸ਼ੀਆਂ ਭਰਿਆ ਹੋਵੇ।ਅਸੀਂ ਇਹ ਵੀ ਆਸ ਕਰਦੇ ਹਾਂ ਕਿ ਤੁਸੀਂ ਆਪਣੀ ਡਿਊਟੀ ਮਿਹਨਤ, ਲਗਨ,  ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਆਮ ਲੋਕਾਂ ਦੀ ਸੇਵਾ ਕਰਦੇ ਰਹੋਗੇ।"

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement