ਗੰਨਾਂ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਬਣਾਈ ਜਾਵੇਗੀ ਟਾਸਕਫੋੋਰਸ - ਹਰਪਾਲ ਸਿੰਘ ਚੀਮਾ 
Published : Apr 4, 2022, 6:08 pm IST
Updated : Apr 4, 2022, 6:15 pm IST
SHARE ARTICLE
Taskforce to be set up to increase income of sugarcane farmers - Harpal Singh Cheema
Taskforce to be set up to increase income of sugarcane farmers - Harpal Singh Cheema

-ਅਗਲੇ ਦੋ ਸਾਲਾਂ 'ਚ ਗੰਨੇ ਦੇ ਝਾੜ ਵਿੱਚ ਘੱਟੋ-ਘੱਟ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ

ਚੰਡੀਗੜ੍ਹ : ਪੰਜਾਬ ਦੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਗੰਨਾਂ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਯੋੋਜਨਾ ਤਿਆਰ ਕਰਨ ਹਿੱਤ ਇੱਕ ਟਾਸਕਫੋੋਰਸ ਦਾ ਗਠਨ ਕੀਤਾ ਜਾਵੇਗਾ। ਜ਼ਿਆਦਾ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਗੰਨਾਂ ਕਾਸ਼ਤਕਾਰਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪ੍ਰਤੀ ਏਕੜ ਗੰਨੇ ਦਾ ਝਾੜ ਵਧਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਇੰਡੀਅਨ ਕਾਊਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ ਕੋੋਇੰਬਟੂਰ ਅਤੇ ਦੇਸ਼ ਪੱਧਰੀ ਗੰਨਾ ਮਾਹਰਾਂ ਤੋਂ ਇਲਾਵਾ ਸ਼ੂਗਰਫੈੱਡ ਪੰਜਾਬ ਦੇ ਨੁਮਾਇੰਦੇ ਨੂੰ ਸ਼ਾਮਲ ਕਰਕੇ ਟਾਸਕਫੋੋਰਸ ਦਾ ਗਠਨ ਕੀਤਾ ਜਾਵੇਗਾ। ਇਸ ਟਾਸਕਫੋੋਰਸ ਨੂੰ ਤਿੰਨ ਮਹੀਨੇ ਵਿੱਚ ਗੰਨੇ ਦਾ ਝਾੜ ਵਧਾਉਣ ਲਈ ਯੋੋਜਨਾ ਤਿਆਰ ਕਰਨ ਲਈ ਕਿਹਾ ਜਾਵੇਗਾ।

Harpal CheemaHarpal Cheema

 ਚੀਮਾ ਨੇ ਦੱਸਿਆ ਕਿ ਅਗਲੇ ਦੋ ਸਾਲਾਂ ਵਿੱਚ ਗੰਨੇ ਦੇ ਝਾੜ ਵਿੱਚ ਘੱਟੋ-ਘੱਟ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ ਰੱਖਿਆ ਜਾਵੇਗਾ ਜਿਸ ਨਾਲ ਪ੍ਰਤੀ ਏਕੜ ਆਮਦਨ ਵਿੱਚ ਲਗਭਗ 36,000 ਰੁਪਏ ਤੱਕ ਦਾ ਵਾਧਾ ਹੋੋਵੇਗਾ। ਇਸ ਯੋੋਜਨਾ ਤਹਿਤ ਗੰਨਾਂ ਕਾਸ਼ਤਕਾਰਾਂ ਨੂੰ ਉੱਚ ਕੁਆਲਟੀ ਦੀਆਂ ਕਿਸਮਾਂ ਦੇ ਸ਼ੁੱਧ ਬੀਜ ਉਪਲੱਬਧ ਕਰਨ ਤੋਂ ਇਲਾਵਾ ਗੰਨੇ ਦੀ ਖੇਤੀ ਵਿੱਚ ਆਧੁਨਿਕ ਤਕਨੀਕਾਂ ਸਬੰਧੀ ਜਾਣਕਾਰੀ ਦੇ ਨਾਲ-ਨਾਲ ਮਸ਼ੀਨੀਕਰਨ ਬਾਰੇ ਵੀ ਸਿਖਲਾਈ ਦੇਣਾ ਸ਼ਾਮਲ ਹੋਵੇਗਾ। 

Sugarcane Farmers Sugarcane Farmers

ਸਹਿਕਾਰਤਾ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਗੰਨਾਂ ਕਾਸ਼ਤਕਾਰਾਂ ਨੂੰ ਗੰਨੇ ਦੀ ਖੇਤੀ ਸਬੰਧੀ ਆਧੁਨਿਕ ਤਕਨੀਕਾਂ ਬਾਰੇ ਸਿਖਲਾਈ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਇੰਡੀਅਨ ਕਾਊਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ, ਕੋੋਇੰਬਟੂਰ ਅਤੇ ਵਸੰਤਦਾਦਾ ਇੰਸਟੀਚਿਊਟ ਪੁਣੇ ਨਾਲ ਤੁਰੰਤ ਰਾਬਤਾ ਕਾਇਮ ਕਰਕੇ ਟਰੇਨਿੰਗ ਪ੍ਰੋੋਗਰਾਮ ਤਿਆਰ ਕੀਤਾ ਜਾਵੇ।

Harpal Singh CheemaHarpal Singh Cheema

ਇਸ ਦੇ ਨਾਲ ਚੀਮਾ ਵੱਲੋੋਂ ਇਹ ਵੀ ਹਦਾਇਤ ਕੀਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨੇ ਦੇ ਆਉਣ ਵਾਲੇ ਬਿਜਾਈ ਸੀਜ਼ਨ ਲਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ ਦੇ ਕਰਨਾਲ  ਕੇਂਦਰ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਲਗਭਗ 30 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾਂ ਕਾਸ਼ਤਕਾਰਾਂ ਨੂੰ ਬੀਜ ਵਜੋਂ ਦਿੱਤੇ ਜਾਣ।

sugarcane sugarcane

ਚੀਮਾ ਵਲੋਂ ਇਹ ਵੀ ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਹਿਕਾਰੀ ਖੰਡ ਮਿੱਲਾਂ ਨੂੰ ਆਤਮ ਨਿਰਭਰ ਬਣਾਉਣ ਲਈ ਇਨ੍ਹਾਂ ਦੇ ਆਧੁਨਿਕੀਕਰਨ ਅਤੇ ਕਾਰਗੁਜ਼ਾਰੀ ਵਿੱਚ ਸੁਧਾਰ ਲਈ ਵੀ ਯੋੋਜਨਾ ਤਿਆਰ ਕੀਤੀ ਜਾਵੇਗੀ। ਇਸ ਵਿੱਚ ਵਾਇਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਡਾਇਰੈਕਟਰ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ ਕੋੋਇੰਬਟੂਰ, ਪ੍ਰਬੰਧ ਨਿਰਦੇਸ਼ਕ ਸ਼ੂਗਰਫੈੱਡ ਤੋਂ ਇਲਾਵਾ ਦੇਸ਼ ਪੱਧਰ ਦੇ ਸ਼ੂਗਰ ਇੰਡਸਟਰੀ ਨਾਲ ਸਬੰਧਤ ਸੰਸਥਾਵਾਂ ਦੇ ਨੁਮਾਇੰਦੀਆਂ ਅਧਾਰਿਤ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਯੋੋਜਨਾ ਨਾਲ ਨਾ ਕੇਵਲ ਸਹਿਕਾਰੀ ਖੰਡ ਮਿੱਲਾਂ ਦੀ ਸਥਿਤੀ ਵਿੱਚ ਸੁਧਾਰ ਹੋੋਵੇਗਾ ਬਲਕਿ ਗੰਨਾਂ ਕਾਸ਼ਤਕਾਰਾਂ ਨੂੰ ਵੀ ਲਾਭ ਮਿਲੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement