
ਪੁਲਿਸ ਨੇ ਮਾਮਲਾ ਕੀਤਾ ਦਰਜ
ਕਾਹਨੂੰਵਾਨ : ਪੰਜਾਬ ਦੇ ਹਾਲਾਤ ਦਿਨੋ ਦਿਨ ਵਿਗੜ ਰਹੇ ਹਨ। ਜ਼ਮੀਨਾਂ ਪਿੱਛੇ ਲੋਕੀਂ ਇਕ ਦੂਜੇ ਦਾ ਕਤਲ ਕਰ ਦਿੰਦੇ ਹਨ। ਅਜਿਹਾ ਹੀ ਮਾਮਲਾ ਗੁਰਦਾਸਪੁਰ ਦੇ ਪਿੰਡ ਫੁੱਲੜਾਂ ਤੋਂ ਸਾਹਮਣੇ ਇਆ ਹੈ। ਜਿਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲੀਆਂ। ਇਸ ਘਟਨਾ 'ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਕਈ ਵਿਅਕਤੀ ਫੱਟੜ ਹੋ ਗਏ।
PHOTO
ਇਸ ਘਟਨਾ 'ਚ ਕਾਂਗਰਸੀ ਸਰਪੰਚ ਦੇ ਪਤੀ ਸਮੇਤ ਦੋ ਦੀ ਮੌਤ ਹੋ ਗਈ ਤੇ ਤੀਸਰੇ ਦੀ ਹਾਲਤ ਗੰਭੀਰ ਹੋਣ 'ਤੇ ਉਸ ਨੂੰ ਹਰਚੋਵਾਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਵੀ ਮੌਤ ਹੋ ਗਈ। ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਤੇ ਹਲਕਾ ਡੀਐਸਪੀ ਕੁਲਵਿੰਦਰ ਸਿੰਘ ਵਿਰਕ ਘਟਨਾ ਸਥਾਨ 'ਤੇ ਪਹੁੰਚੇ ਜਿਸ ਤੋਂ ਬਾਅਦ ਲਾਸ਼ਾਂ ਨੂੰ ਹਰਚੋਵਾਲ ਹਸਪਤਾਲ ਵਿਖੇ ਪਹੁੰਚਾਇਆ ਗਿਆ।
PHOTO
ਮ੍ਰਿਤਕਾਂ ਦੀ ਪਛਾਣ ਨਿਸ਼ਾਨ ਸਿੰਘ, ਸੁਖਰਾਜ ਸਿੰਘ ਤੇ ਜੈਮਲ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪਿੰਡ ਫੁੱਲੜੇ ਦੇ ਕਾਂਗਰਸੀ ਆਗੂ ਸੁਖਰਾਜ ਸਿੰਘ ਅਤੇ ਉਸਦੇ ਸਾਥੀ ਆਪਣੀ ਦਰਿਆ ਬਿਆਸ ਨਾਲ ਲੱਗਦੀ 100 ਏਕੜ ਵਿਵਾਦਤ ਜ਼ਮੀਨ ਉੱਪਰ ਗਏ ਸਨ ਜਿਥੇ ਉਨ੍ਹਾਂ ਦਾ ਵਿਰੋਧੀ ਧਿਰ ਨਾਲ ਕਲੇਸ਼ ਹੋ ਗਿਆ। ਵੇਖਦਿਆਂ ਹੀ ਵੇਖਦਿਆਂ ਲੜਾਈ ਖੂਨੀ ਝੜਪ ਵਿਚ ਤਬਦੀਲ ਹੋ ਗਈ।
PHOTO