ਅੰਮ੍ਰਿਤਸਰ ’ਚ ਤੇਜ਼ਧਾਰ ਹਥਿਆਰ ਨਾਲ ਔਰਤ ਦਾ ਕੀਤਾ ਕਤਲ
Published : Apr 4, 2022, 1:36 pm IST
Updated : Apr 4, 2022, 1:36 pm IST
SHARE ARTICLE
Photo
Photo

ਪਤੀ ਨਾਲ ਸਮੋਸਿਆਂ ਦੀ ਰੇਹੜੀ ਲਾਉਂਦੀ ਸੀ ਮ੍ਰਿਤਕ ਨੌਜਵਾਨ

 

ਅੰਮ੍ਰਿਤਸਰ - ਅੰਮ੍ਰਿਤਸਰ 'ਚ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਅੰਮ੍ਰਿਤਸਰ ਦੇ ਮੋਹਕਮਪੁਰਾ ਥਾਣੇ ਅਧੀਨ ਪੈਂਦੇ ਇੰਟਰਨੈਸ਼ਨਲ ਬੱਸ ਸਟੈਂਡ ਕੋਲ ਇਕ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਜਨਾਨੀ ਦੀ ਪਹਿਚਾਣ ਕਮਲੇਸ਼ ਰਾਣੀ (55) ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ   ਮ੍ਰਿਤਕ ਔਰਤ ਦੇ ਘਰਵਾਲੇ ਨੇ ਦੱਸਿਆ ਕਿ ਉਹ ਆਪਣੀ ਪਤਨੀ ਕਮਲੇਸ਼ ਰਾਣੀ ਨਾਲ ਮਿਲ ਕੇ ਸੜਕ 'ਤੇ ਸਮੋਸਿਆਂ ਅਤੇ ਜਲੇਬੀਆਂ ਦੀ ਰੇਹੜੀ ਲਾਉਂਦਾ ਹੈ।

DeathDeath

 

ਐਤਵਾਰ ਸ਼ਾਮ ਨੂੰ ਉਸ ਦੀ ਪਤਨੀ ਘਰ ਵਿਚ ਆਰਾਮ ਕਰ ਰਹੀ ਸੀ। ਗਾਹਕਾਂ ਦੀ ਵੱਡੀ ਗਿਣਤੀ ਹੋਣ ਕਾਰਨ ਸਮੋਸੇ ਖ਼ਤਮ ਹੋ ਗਏ ਸਨ। ਉਸਨੇ ਇੱਕ ਗੁਆਂਢੀ ਨੂੰ ਬੁਲਾਇਆ ਅਤੇ ਕਮਲੇਸ਼ ਨੂੰ ਘਰ ’ਚੋਂ ਸਮੋਸੇ ਲਿਆਉਣ ਦਾ ਸੁਨੇਹਾ ਭੇਜਿਆ।

DeathDeath

ਜਦੋਂ ਗੁਆਂਢੀ ਘਰ ਪਹੁੰਚਿਆ ਤਾਂ ਦੇਖਿਆ ਕਿ ਕਮਲੇਸ਼ ਦੀ ਲਾਸ਼ ਘਰ ਦੇ ਇਕ ਕਮਰੇ 'ਚ ਪਈ ਹੋਈ ਸੀ। ਉਸ ਦੇ ਗੁਆਂਢੀ ਨੇ ਤੁਰੰਤ ਉਸ ਕੋਲ ਪਹੁੰਚ ਕੇ ਘਟਨਾ ਦੀ ਜਾਣਕਾਰੀ ਦਿੱਤੀ।

 

DeathDeath

ਉਸ ਦੀ ਪਤਨੀ ਦੇ ਸਿਰ 'ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਸਨ। ਘਟਨਾ ਦੀ ਸੂਚਨਾ ਮਿਲਣ ਤੇ ਪੁਲਿਸ ਮੌਕੇ 'ਤੇ ਪਹੁੰਚ ਗਈ। ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਨੇ ਅਣਪਛਾਤੇ ਕਾਤਲਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement