ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ਕਰਨਗੇ ਪੰਜਾਬ ਵਿੱਚ 'ਸੀਐਮ ਦੀ ਯੋਗਸ਼ਾਲਾ' ਦੀ ਸ਼ੁਰੂਆਤ
Published : Apr 4, 2023, 3:49 pm IST
Updated : Apr 4, 2023, 3:49 pm IST
SHARE ARTICLE
photo
photo

ਲੋਕਾਂ ਨੂੰ ਮੁਫ਼ਤ ਮਿਲੇਗੀ ਯੋਗ ਸਿਖਲਾਈ, ਜਲਦ ਹੀ ਹਰ ਮੁਹੱਲੇ ਅਤੇ ਪਿੰਡ ਨੂੰ ਕਵਰ ਕਰੇਗੀ 'CM ਦੀ ਯੋਗਸ਼ਾਲਾ'

 

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਬਣਾਉਣ ਲਈ ਖ਼ਾਸ ਉੱਦਮ ਕਰਦਿਆਂ 'ਸੀਐਮ ਦੀ ਯੋਗਸ਼ਾਲਾ' ਮੁਹਿੰਮ ਸ਼ੁਰੂ ਕਰ ਰਹੀ ਹੈ। 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ, ਫ਼ਗਵਾੜਾ, ਲੁਧਿਆਣਾ ਅਤੇ ਪਟਿਆਲਾ ਵਿੱਚ ਸ਼ੁਰੂ ਹੋਣ ਜਾ ਰਹੇ ਪਾਇਲਟ ਪ੍ਰੋਜੈਕਟ 'ਸੀਐਮ ਦੀ ਯੋਗਸ਼ਾਲਾ' ਦੀ ਸ਼ੁਰੂਆਤ ਕਰਨਗੇ। 

ਇਸ ਸੰਬੰਧੀ ਪਟਿਆਲਾ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਉਹਨਾਂ ਨੇ ਹੈਲਪਲਾਈਨ ਨੰਬਰ 7669400500 ਵੀ ਸ਼ੁਰੂ ਕੀਤਾ ਹੈ, ਜਿਸ ਉੱਤੇ ਮਿਸ ਕਾਲ ਕਰਨ ਤੋਂ ਬਾਅਦ ਪੰਜਾਬ ਸਰਕਾਰ ਸੰਬੰਧਿਤ ਵਿਅਕਤੀ ਨੂੰ ਖ਼ੁਦ ਇੱਕ ਮੁਫਤ ਯੋਗ ਅਧਿਆਪਕ ਮੁਹੱਈਆ ਕਰਵਾਏਗੀ। ਨਾਲ ਹੀ ਲੋਕ ਡਾਈਟ ਅਤੇ ਯੋਗਾ ਕਸਰਤ ਬਾਰੇ ਵੀ ਹਰ ਤਰ੍ਹਾਂ ਦੀ ਜਾਣਕਾਰੀ ਹਾਸਿਲ ਕਰ ਸਕਣਗੇ। 

ਡਾ: ਬਲਬੀਰ ਨੇ ਕਿਹਾ ਕਿ ਅੱਜ ਬਹੁਤ ਸਾਰੇ ਲੋਕ ਸਾਹ ਪ੍ਰਣਾਲੀ, ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਦਿਲ ਦੀਆਂ ਸਮੱਸਿਆਵਾਂ ਤੋਂ ਪੀੜ੍ਹਤ ਹਨ। ਉਪਚਾਰਕ ਯੋਗ ਇਨ੍ਹਾਂ ਸਾਰੇ ਮਰੀਜ਼ਾਂ ਦੀ ਬਹੁਤ ਮਦਦ ਕਰ ਸਕਦਾ ਹੈ ਅਤੇ ਇਸ ਸੰਬੰਧੀ ਗੁਰੂ ਰਵਿਦਾਸ ਯੂਨੀਵਰਸਿਟੀ ਵਿਚ 60 ਵਿਦਿਆਰਥੀਆਂ ਨੂੰ 'ਸੀਐਮ ਦੀ ਯੋਗਸ਼ਾਲਾ' ਵਿਚ ਇਲਾਜ ਯੋਗਾ ਸਿਖਾਉਣ ਲਈ ਸਿਖਲਾਈ ਦਿੱਤੀ ਗਈ ਹੈ। 

ਉਨ੍ਹਾਂ ਅੱਗੇ ਕਿਹਾ ਕਿ ਜਿੱਥੇ 'ਸੀਐਮ ਦੀ ਯੋਗਸ਼ਾਲਾ' ਨਾਲ ਲੋਕ ਸਿਹਤਮੰਦ ਜੀਵਨ ਬਤੀਤ ਕਰਨਗੇ, ਉੱਥੇ ਉਨ੍ਹਾਂ ਨੂੰ ਯੋਗ ਸਿਖਲਾਈ ਲਈ ਅਧਿਆਪਕ ਅਤੇ ਸਹੀ ਮਾਰਗਦਰਸ਼ਨ ਵੀ ਆਸਾਨੀ ਨਾਲ ਮਿਲ ਜਾਵੇਗਾ। ਸਿਹਤ ਮੰਤਰੀ ਨੇ ਕਿਹਾ ਕਿ, "ਸਿਹਤ ਕ੍ਰਾਂਤੀ ਦੀ ਸ਼ੁਰੂਆਤ ਵਜੋਂ ਅਸੀਂ ਪੰਜਾਬ ਵਿੱਚ 500 ਆਮ ਆਦਮੀ ਕਲੀਨਿਕ ਖੋਲ੍ਹੇ ਹਨ ਅਤੇ ਹੁਣ 'ਸੀਐਮ ਦੀ ਯੋਗਸ਼ਾਲਾ' ਦੇ ਨਾਲ ਮਾਨ ਸਰਕਾਰ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਬਣਾਉਣ ਲਈ ਸ਼ੁਰੂ ਕੀਤੀ ਸਿਹਤ ਕ੍ਰਾਂਤੀ ਨੂੰ ਇੱਕ ਕਦਮ ਹੋਰ ਅੱਗੇ ਵਧਾ ਰਹੀ ਹੈ।" 

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਦੇ ਨੇੜੇ ਇੱਕ ਯੋਗਾ ਮੈਡੀਟੇਸ਼ਨ ਸੈਂਟਰ ਵੀ ਹੋਵੇਗਾ ਕਿਉਂਕਿ ਇੱਕ ਸਿਹਤਮੰਦ ਜੀਵਨਜਾਚ ਅਤੇ ਨਿਯਮਤ ਯੋਗ ਅਭਿਆਸ ਬਹੁਤ ਸਾਰੀਆਂ ਬਿਮਾਰੀਆਂ ਦੇ ਜ਼ੋਖ਼ਮਾਂ ਨੂੰ ਬਹੁਤ ਹੱਦ ਤੱਕ ਘੱਟ ਕਰਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੇ ਕੋਲ ਪਹਿਲਾਂ ਹੀ 2500 ਸਿਹਤ ਕੇਂਦਰ ਅਤੇ 16 ਆਯੁਰਵੈਦਿਕ ਕਾਲਜ ਹਨ। 

ਉਨ੍ਹਾਂ ਕਿਹਾ ਕਿ ਐਲੋਪੈਥੀ ਪੱਛਮੀ ਸੰਕਲਪ ਹੈ ਅਤੇ ਸੰਕਟਕਾਲੀਨ ਸਥਿਤੀਆਂ ਵਿੱਚ ਇਹ ਮਹੱਤਵਪੂਰਨ ਵੀ ਹੈ ਪਰ ਆਯੁਰਵੇਦ ਅਤੇ ਯੋਗ ਸਾਡਾ ਆਪਣਾ ਪ੍ਰਾਚੀਨ ਵਿਗਿਆਨ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਿਹਤਮੰਦ ਜੀਵਨ ਸ਼ੈਲੀ ਲਈ ਇਸ ਦਾ ਅਭਿਆਸ ਕਰੀਏ। ਉਨ੍ਹਾਂ ਕਿਹਾ ਕਿ 'ਸੀਐਮ ਦੀ ਯੋਗਸ਼ਾਲਾ' ਲੋਕਾਂ ਨੂੰ ਗ਼ੈਰ-ਸਿਹਤਮੰਦ ਰੁਟੀਨ ਅਤੇ ਤਣਾਅ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਸ. ਭਗਵੰਤ ਮਾਨ ਦੀ ਇੱਕ ਅਨੋਖੀ ਪਹਿਲ ਹੈ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣਾ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿਉਂਕਿ ਤੰਦਰੁਸਤ ਪੰਜਾਬ ਨਾਲ ਹੀ ਅਗਾਂਹਵਧੂ ਪੰਜਾਬ ਬਣ ਸਕਦਾ ਹੈ। ਉਨ੍ਹਾਂ ਸਮੂਹ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਪੰਜਾਬ ਨੂੰ ਤੰਦਰੁਸਤ ਬਣਾਉਣ ਦੇ ਇਸ ਉਪਰਾਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

SHARE ARTICLE

ਏਜੰਸੀ

Advertisement

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM

Enforcement Team vs Mohali Shopkeepers Clash: 'ਤੁਸੀਂ ਉੱਚੀ ਨਹੀਂ ਬੋਲਣਾ, ਤੈਨੂੰ ਬੋਲਣ ਦੀ ਤਮੀਜ਼ ਨੀ

03 Jan 2026 1:54 PM

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM
Advertisement