ਖ਼ਬਰਾਂ |

ਤਾਜ਼ਾ |

ਮੀਂਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਸਮਾਂਬੱਧ ਰਾਹਤ ਦੇਣ ਦੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਮੰਗ
Published : Apr 4, 2023, 5:25 pm IST
Updated : Apr 4, 2023, 5:25 pm IST
SHARE ARTICLE
PHOTO
PHOTO

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਐਲਾਨਿਆ 15,000 ਰੁਪਏ ਦਾ ਮੁਆਵਜ਼ਾ ਵੀ ਬਹੁਤ ਘੱਟ ਹੈ ਕਿਉਂਕਿ ਕਿਸਾਨਾਂ ਦਾ ਨੁਕਸਾਨ ਬਹੁਤ ਜ਼ਿਆਦਾ ਹੈ

 

ਚੰਡੀਗੜ੍ਹ, 4 ਅਪ੍ਰੈਲ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਕਿਸਾਨਾਂ ਲਈ ਸਮਾਂਬੱਧ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ, ਜਿਨ੍ਹਾਂ ਦੀ ਕਣਕ ਦੀ ਫ਼ਸਲ ਹਾਲ ਹੀ ਵਿੱਚ ਪਏ ਮੀਂਹ ਕਾਰਨ ਨੁਕਸਾਨੀ ਗਈ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਲਈ ਅੰਤਰਿਮ ਰਾਹਤ ਦੇਣ ਬਾਰੇ ਵੀ ਵਿਚਾਰ ਕਰਨਾ ਚਾਹੀਦਾ ਹੈ ਜਦੋਂ ਤੱਕ ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਅਸਲ ਮੁਆਵਜ਼ਾ ਨਹੀਂ ਮਿਲ ਜਾਂਦਾ, ਜਿਸ ਵਿੱਚ ਕੁਝ ਸਮਾਂ ਲੱਗਣ ਦੀ ਸੰਭਾਵਨਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਐਲਾਨਿਆ 15,000 ਰੁਪਏ ਦਾ ਮੁਆਵਜ਼ਾ ਵੀ ਬਹੁਤ ਘੱਟ ਹੈ ਕਿਉਂਕਿ ਕਿਸਾਨਾਂ ਦਾ ਨੁਕਸਾਨ ਬਹੁਤ ਜ਼ਿਆਦਾ ਹੈ ਅਤੇ ਮੰਗ ਕੀਤੀ ਕਿ ਮੁਆਵਜ਼ਾ ਘੱਟੋ-ਘੱਟ 30,000 ਰੁਪਏ ਪ੍ਰਤੀ ਏਕੜ ਹੋਣਾ ਚਾਹੀਦਾ ਹੈ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਬੇਮੌਸਮੀ ਮੀਂਹ ਨੇ ਸੂਬੇ ਭਰ ਵਿੱਚ ਖੜ੍ਹੀ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਕਿਸਾਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪੈਦਾਵਾਰ 'ਤੇ ਵੀ ਅਸਰ ਪਵੇਗਾ ਅਤੇ ਅੰਤ 'ਚ ਉਨ੍ਹਾਂ ਕਿਸਾਨਾਂ ਦੀ ਆਮਦਨ 'ਤੇ ਵੀ ਅਸਰ ਪਵੇਗਾ ਜੋ ਪਹਿਲਾਂ ਹੀ ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਉਥੇ ਜ਼ਮੀਨੀ ਰਿਪੋਰਟਾਂ ਦੱਸਦੀਆਂ ਹਨ ਕਿ ਕਿਸਾਨਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਜੇ ਤੱਕ ਕੋਈ ਅਧਿਕਾਰੀ ਉਨ੍ਹਾਂ ਤੱਕ ਨਹੀਂ ਪਹੁੰਚਿਆ ਹੈ।

“ਇਸਦਾ ਮਤਲਬ ਹੈ ਕਿ ਇਸ ਵਿੱਚ ਹੋਰ ਸਮਾਂ ਲੱਗੇਗਾ ਅਤੇ ਉਦੋਂ ਤੱਕ ਕਿਸਾਨਾਂ ਨੂੰ ਕੁਝ ਅੰਤਰਿਮ ਰਾਹਤ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਅਗਲੀ ਫਸਲ ਬੀਜਣ ਅਤੇ ਰੋਜ਼ਾਨਾ ਦੇ ਕੰਮਾਂ ਨੂੰ ਸੰਭਾਲ ਸਕਣ”, ਉਨ੍ਹਾਂ ਨੇ ਸਰਕਾਰ ਨੂੰ ਰਾਹਤ ਉਪਾਅ ਪ੍ਰਦਾਨ ਕਰਨ ਦੀ ਅਪੀਲ ਕਰਦਿਆਂ ਕਿਹਾ।

SHARE ARTICLE

ਏਜੰਸੀ

Advertisement

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM
Advertisement