ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਵਾਸਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੌਰੇ ਦੀ ਸ਼ੁਰੂਆਤ
Published : Apr 4, 2023, 7:02 pm IST
Updated : Apr 4, 2023, 7:02 pm IST
SHARE ARTICLE
photo
photo

ਅਪ੍ਰੈਲ ਮਹੀਨੇ ਵਿਚ ਕਰਨਗੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ

 

 ਚੰਡੀਗੜ੍ਹ : ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ  ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕੀਤਾ ਹੈ।

ਇਸ ਦੌਰੇ ਦੀ ਸ਼ੁਰੂਆਤ ਅੱਜ ਫਾਜ਼ਿਲਕਾ ਜ਼ਿਲ੍ਹੇ ਤੋਂ ਕੀਤੀ ਜਾ ਰਹੀ ਅਤੇ ਇਹ ਪੂਰੇ ਅਪ੍ਰੈਲ ਮਹੀਨੇ  ਦੌਰਾਨ ਜਾਰੀ ਰਹੇਗਾ।

ਬੈਂਸ ਆਪਣੇ ਇਸ ਦੌਰੇ ਦੀ ਸ਼ੁਰੂਆਤ  4 ਅਪ੍ਰੈਲ 2023 ਨੂੰ ਫਾਜਿਲਕਾ ਤੋਂ ਕਰ ਰਹੇ ਹਨ ਅਤੇ 5 ਅਪ੍ਰੈਲ ਨੂੰ ਫਿਰੋਜਪੁਰ, 6 ਅਪ੍ਰੈਲ ਨੂੰ ਰੋਪੜ ਤੇ ਮੋਹਾਲੀ, 7 ਅਤੇ 8 ਅਪ੍ਰੈਲ ਨੂੰ ਅੰਮ੍ਰਿਤਸਰ, 12 ਅਤੇ 13 ਅਪ੍ਰੈਲ ਨੂੰ ਤਰਨਤਾਰਨ, ਕਪੂਰਥਲਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, 17 ਅਪ੍ਰੈਲ ਨੂੰ ਜਲੰਧਰ, 18 ਅਪ੍ਰੈਲ ਨੂੰ ਫ਼ਤਹਿਗੜ੍ਹ ਸਾਹਿਬ, 20, 21 ਅਤੇ 22 ਅਪ੍ਰੈਲ ਨੂੰ ਪਟਿਆਲਾ, ਲੁਧਿਆਣਾ, ਮਲੇਰਕੋਟਲਾ, ਫਰੀਦਕੋਟ, ਮੋਗਾ ਅਤੇ ਬਰਨਾਲਾ, 24 ਅਪ੍ਰੈਲ ਨੂੰ ਸੰਗਰੂਰ ਅਤੇ ਮਾਨਸਾ, 27, 28 ਅਤੇ 29 ਅਪ੍ਰੈਲ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਅਤੇ ਗੁਰਦਾਸਪੁਰ ਜਿਲੇ ਦੇ ਸਕੂਲਾਂ ਦਾ ਨਿਰੀਖਣ ਕਰਨਗੇ।

ਇਸ  ਦੌਰੇ ਦੌਰਾਨ ਹਰਜੋਤ ਸਿੰਘ ਬੈਂਸ ਨਵੇਂ ਦਾਖਲੇ, ਕਿਤਾਬਾਂ, ਵਰਦੀਆਂ, ਸਕੂਲਾਂ ਦੇ ਮੁਢਲੇ ਢਾਂਚੇ ਬਾਰੇ ਜਾਣਕਾਰੀ ਹਾਸਿਲ ਕਰਨਗੇ।

ਆਪਣੇ ਇਸ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ  ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ  ਦੇ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀਆਂ ਨੀਤੀ ਨੂੰ ਹੋਰ ਵਧੀਆ  ਬਨਾਉਣ ਲਈ ਜ਼ਮੀਨੀ ਲੋੜਾਂ ਨੂੰ ਸਮਝ ਕੇ ਬਣਾਇਆ ਜਾ ਸਕਦਾ ਹੈ ਜਿਸ ਲਈ ਚੰਡੀਗੜ੍ਹ ਦੇ ਦਫ਼ਤਰਾਂ ਵਿਚ ਬੈਠਣ  ਦੀ ਥਾਂ ਇਹ ਦੌਰਾ ਬਹੁਤ ਜ਼ਰੂਰੀ ਹੈ।

ਉਹਨਾਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਉੱਚ ਮਿਆਰਾਂ ਵਾਲੀ ਸਿੱਖਿਆ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ ਜਿਸਦੀ ਪੂਰਤੀ ਵਾਸਤੇ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement