ਫਾਜ਼ਿਲਕਾ : ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਪਲਟਿਆ ਟਰੱਕ, 13 ਲੋਕ ਜ਼ਖਮੀ, 2 ਦੀ ਹਾਲਤ ਗੰਭੀਰ
Published : Apr 4, 2023, 2:46 pm IST
Updated : Apr 4, 2023, 2:46 pm IST
SHARE ARTICLE
photo
photo

ਰਾਜਸਥਾਨ ਵਿੱਚ ਸਾਲਾਸਰ ਧਾਮ ਜਾਂਦੇ ਸਮੇਂ ਟਾਇਰ ਫਟ ਗਿਆ

 

ਫਾਜ਼ਿਲਕਾ : ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਤੋਂ ਸਾਲਾਸਰ ਧਾਮ ਜਾ ਰਿਹਾ ਕਰੀਬ 50 ਸ਼ਰਧਾਲੂਆਂ ਦਾ ਟਰੱਕ ਪੱਲੂ ਨੇੜੇ ਟਾਇਰ ਫਟਣ ਕਾਰਨ ਪਲਟ ਗਿਆ। ਇਸ ਹਾਦਸੇ 'ਚ 13 ਦੇ ਕਰੀਬ ਸ਼ਰਧਾਲੂ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰਾਜਸਥਾਨ 'ਚ ਡਾਕਟਰਾਂ ਦੀ ਹੜਤਾਲ ਕਾਰਨ ਅਬੋਹਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿੱਥੋਂ ਦੋ ਸ਼ਰਧਾਲੂਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਰੈਫਰ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਹਨੂੰਮਾਨ ਮੰਦਰ ਅਰਨੀਵਾਲਾ ਦੇ ਮੁੱਖ ਸੇਵਾਦਾਰ ਜਗਦੀਸ਼ ਸਚਦੇਵਾ ਅੱਜ ਸਾਲਾਸਰ ਧਾਮ ਲਈ 7ਵੇਂ ਭੰਡਾਰੇ ਲਈ ਰਾਸ਼ਨ ਸਮਗਰੀ ਸਮੇਤ 50 ਦੇ ਕਰੀਬ ਸੇਵਾਦਾਰਾਂ ਨੂੰ ਟਰੱਕ ਵਿੱਚ ਲੈ ਕੇ ਜਾ ਰਹੇ ਸਨ। ਜਦੋਂ ਇਹ ਟਰੱਕ ਅੱਜ ਤੜਕੇ 2 ਵਜੇ ਦੇ ਕਰੀਬ ਰਾਜਸਥਾਨ ਦੇ ਪੱਲੂ ਨੇੜੇ ਪਹੁੰਚਿਆ ਤਾਂ ਅਚਾਨਕ ਟਾਇਰ ਫਟਣ ਕਾਰਨ ਟਰੱਕ ਸੜਕ 'ਤੇ ਪਲਟ ਗਿਆ, ਜਿਸ ਕਾਰਨ 13 ਦੇ ਕਰੀਬ ਸ਼ਰਧਾਲੂ ਬੁਰੀ ਤਰ੍ਹਾਂ ਜ਼ਖਮੀ ਹੋ ਗਏ।
ਜਦਕਿ ਕੁਝ ਨੂੰ ਮਾਮੂਲੀ ਸੱਟਾਂ ਲੱਗੀਆਂ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਪੱਲੂ ਦੇ ਸਿਵਲ ਹਸਪਤਾਲ 'ਚ ਲਿਜਾਇਆ ਗਿਆ ਪਰ ਡਾਕਟਰਾਂ ਦੀ ਹੜਤਾਲ ਕਾਰਨ ਉਨ੍ਹਾਂ ਨੂੰ ਮਾਮੂਲੀ ਹਾਲਤ 'ਚ ਅਬੋਹਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਸੂਚਨਾ ਮਿਲਦੇ ਹੀ ਅਬੋਹਰ ਦੀ ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਪ੍ਰਧਾਨ ਰਾਜੂ ਚਰਾਇਆ ਅਤੇ ਉਨ੍ਹਾਂ ਦੀ ਟੀਮ ਸਿਹਤ ਕਰਮਚਾਰੀਆਂ ਦੇ ਨਾਲ ਇਲਾਜ ਵਿੱਚ ਜੁੱਟ ਗਈ।

ਇਸ ਹਾਦਸੇ ਵਿੱਚ ਅਰਨੀਵਾਲਾ ਵਾਸੀ ਲਵਲੀ, ਪ੍ਰਦੀਪ ਕੌਰ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ, ਰਮੇਸ਼ ਕੁਮਾਰ, ਕਸ਼ਮੀਰ ਕੌਰ, ਕੁਲਦੀਪ ਸਿੰਘ, ਸੁਖਦੇਵ ਸਿੰਘ, ਦੀਪੂ, ਸੁਖਪ੍ਰੀਤ, ਪਰਮਜੀਤ ਕੌਰ, ਚਿਮਨ ਸਿੰਘ ਅਤੇ ਛਿੰਦਰਪਾਲ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਕਸ਼ਮੀਰ ਕੌਰ ਅਤੇ ਕੁਲਦੀਪ ਸਿੰਘ ਦੀ ਹਾਲਤ ਜ਼ਿਆਦਾ ਗੰਭੀਰ ਹੋਣ ’ਤੇ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ।
 

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement