ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਤਬਾਹ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ : ਮੁੱਖ ਮੰਤਰੀ ਭਗਵੰਤ ਮਾਨ

By : KOMALJEET

Published : Apr 4, 2023, 4:50 pm IST
Updated : Apr 4, 2023, 4:50 pm IST
SHARE ARTICLE
CM Bhagwant Mann
CM Bhagwant Mann

ਸੂਬੇ ਵਿਚ ਸਾਡੀਆਂ ਪੀੜ੍ਹੀਆਂ ਬਰਬਾਦ ਕਰਨ ਵਾਲੇ ਸਿਆਸਤਦਾਨਾਂ, ਅਫਸ਼ਰਸ਼ਾਹੀ ਅਤੇ ਨਸ਼ਾ ਤਸਕਰਾਂ ਦੇ ਗੱਠਜੋੜ ਖ਼ਿਲਾਫ਼ ਸਖ਼ਤ ਕਾਰਵਾਈ ਛੇਤੀ ਹੋਵੇਗੀ

ਨਸ਼ਿਆਂ ਦੀ ਗ੍ਰਿਫ਼ਤ ਵਿਚ ਫਸੇ ਅਣਗਿਣਤ ਨੌਜਵਾਨਾਂ ਦੇ ਖੂਨ ਨਾਲ ਹੱਥ ਰੰਗਣ ਵਾਲੇ ਲੋਕਾਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ-ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਭਰੋਸਾ

ਪਿਛਲੀ ਕਾਂਗਰਸ ਸਰਕਾਰ ਨੇ ਰਿਪੋਰਟ ਉਤੇ ਕਾਰਵਾਈ ਕਰਨ ਲਈ ਕੱਖ ਨਹੀਂ ਕੀਤਾ
ਚੰਡੀਗੜ੍ਹ : ਮੁੱ
ਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਸੂਬੇ 'ਚ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਰਿਪੋਰਟ 'ਚ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਛੇਤੀ ਹੀ ਕਾਰਵਾਈ ਸ਼ੁਰੂ ਕਰੇਗੀ ਅਤੇ ਨਸ਼ਿਆਂ ਰਾਹੀਂ ਪੰਜਾਬ ਦੀ ਜਵਾਨੀ ਬਰਬਾਦ ਕਰਨ ਵਾਲੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।  

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੌਰਾਨ ਫੈਲੇ ਨਸ਼ਿਆਂ ਦੇ ਕਾਰੋਬਾਰ ਨੇ ਸੂਬੇ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਰਸੂਖਦਾਰ ਆਗੂਆਂ ਨੇ ਅਫਸਰਸ਼ਾਹੀ ਅਤੇ ਨਸ਼ਾ ਤਸਕਰਾਂ ਦੀ ਮਿਲੀਭੁਗਤ ਨਾਲ ਇਸ ਗੈਰ-ਕਾਨੂੰਨੀ ਧੰਦੇ ਦੀ ਪੁਸ਼ਤਪਨਾਹੀ ਕੀਤੀ ਤਾਂ ਜੋ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ਦੀ ਜਾਂਚ ਰਿਪੋਰਟ ਲੰਬੇ ਸਮੇਂ ਤੋਂ ਲਟਕ ਰਹੀ ਸੀ ਕਿਉਂਕਿ ਪਿਛਲੀ ਸਰਕਾਰ ਵਿੱਚੋਂ ਕੋਈ ਵੀ ਪੰਜਾਬ ਦੇ ਭਵਿੱਖ ਨੂੰ ਤਬਾਹ ਕਰਨ ਵਾਲੀਆਂ ਤਾਕਤਾਂ ਵਿਰੁੱਧ ਕਾਰਵਾਈ ਕਰਨ ਲਈ ਸੱਚੇ ਦਿਲੋਂ ਸੁਹਿਰਦ ਨਹੀਂ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਜਦੋਂ ਉਨ੍ਹਾਂ ਨੂੰ ਹਾਈਕੋਰਟ ਤੋਂ ਰਿਪੋਰਟਾਂ ਦੇ ਤਿੰਨ ਪੈਕਟਾਂ ਵਿੱਚ ਰਿਪੋਰਟ ਹਾਸਲ ਹੋਈ ਹੈ ਅਤੇ ਪੰਜਾਬ ਤੇ ਇੱਥੋਂ ਦੇ ਨੌਜਵਾਨਾਂ ਦੀਆਂ ਦੁਸ਼ਮਣ ਤਾਕਤਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।  ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ, ਜਿਨ੍ਹਾਂ ਦੇ ਹੱਥ ਨਸ਼ੇ ਦੀ ਅਲਾਮਤ ਦਾ ਸ਼ਿਕਾਰ ਹੋਏ ਅਣਗਿਣਤ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ।

ਕਾਬਲੇਗੌਰ ਹੈ ਕਿ ਇਹ ਰਿਪੋਰਟਾਂ ਪੰਜ ਸਾਲਾਂ ਤੋਂ ਲਟਕ ਰਹੀਆਂ ਸਨ ਅਤੇ ਪਿਛਲੀ ਕਾਂਗਰਸ ਸਰਕਾਰ ਨੇ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਸੀ ਪਰ ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਨੇ ਲੰਘੀ 15 ਫਰਵਰੀ ਨੂੰ ਹਾਈ ਕੋਰਟ 'ਚ ਸਹਿਮਤੀ ਦੇ ਦਿੱਤੀ ਸੀ। ਭਗਵੰਤ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਕੀਤੀਆਂ ਸਾਰੀਆਂ ਸੀਲਬੰਦ ਰਿਪੋਰਟਾਂ ਜਨਤਕ ਕਰਨ ਵਿਚ ਲਈ ਸਹਿਮਤੀ ਦਿੱਤੀ ਸੀ ਜੋ ਪੁਲਿਸ ਅਧਿਕਾਰੀਆਂ ਅਤੇ ਨਸ਼ਾ ਤਸਕਰਾਂ ਵਿਚਕਾਰ ਗਠਜੋੜ ਨੂੰ ਦਰਸਾਉਂਦੀਆਂ ਹਨ। ਇਹ ਰਿਪੋਰਟਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਪੇਸ਼ ਕੀਤੀਆਂ ਗਈਆਂ ਸਨ, ਜਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਸੀ। ਇਸ ਕਾਰਵਾਈ ਨੇ ਅਫਸਰਾਂ-ਸਿਆਸਤਦਾਨਾਂ ਅਤੇ ਨਸ਼ਾ ਤਸਕਰਾਂ ਦੇ ਮਜ਼ਬੂਤ ਗਠਜੋੜ ਖ਼ਿਲਾਫ਼ ਸਖਤ ਕਾਰਵਾਈ ਦਾ ਰਾਹ ਪੱਧਰਾ ਕਰ ਦਿੱਤਾ ਹੈ, ਜੋ ਲੰਬੇ ਸਮੇਂ ਤੋਂ ਇਸ ਧੰਦੇ ਵਿਚ ਸ਼ਾਮਲ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement