Dancer Simran's Case: ਡਾਂਸਰ ਸਿਮਰਨ ਸੰਧੂ ਮਾਮਲੇ ਵਿਚ ਵੱਡੀ ਕਾਰਵਾਈ, ਗਿਲਾਸ ਮਾਰਨ ਵਾਲਾ ਮੁਲਜ਼ਮ ਗ੍ਰਿਫਤਾਰ

By : GAGANDEEP

Published : Apr 4, 2024, 1:47 pm IST
Updated : Apr 4, 2024, 3:44 pm IST
SHARE ARTICLE
Dancer Simran's Case News
Dancer Simran's Case News

Dancer Simran's Case: ਦੋ ਮੁਲਜ਼ਮ ਹਜੇ ਫਰਾਰ

Dancer Simran's Case: ਖੰਨਾ ਦੇ ਸਮਰਾਲਾ 'ਚ ਵਿਆਹ ਸਮਾਗਮ ਦੌਰਾਨ ਮੈਰਿਜ ਪੈਲੇਸ ਦੀ ਸਟੇਜ 'ਤੇ ਡਾਂਸਰ ਸਿਮਰ ਸੰਧੂ ਨਾਲ ਹੋਏ ਝਗੜੇ 'ਚ ਮੁੱਖ ਦੋਸ਼ੀ ਜਗਰੂਪ ਸਿੰਘ ਉਰਫ਼ ਰੰਨਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਗਰੂਪ ਨੂੰ ਬੀਤੀ ਰਾਤ ਸਮਰਾਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜ਼ਮਾਨਤੀ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਉਸ ਦੀ ਗ੍ਰਿਫਤਾਰੀ ਦੇ ਕੁਝ ਘੰਟੇ ਬਾਅਦ ਜਗਰੂਪ ਸਿੰਘ ਨੂੰ ਜ਼ਮਾਨਤ ਦੇ ਦਿਤੀ ਗਈ।

(For more news apart from Simran Sandhu Controversy News, stay tuned to Rozana Spokesman)

ਇਸ ਮਾਮਲੇ ਵਿੱਚ ਪਹਿਲਾਂ ਵੀ ਪੁਲਿਸ ਨੇ ਜਗਰੂਪ ਸਿੰਘ ਅਤੇ ਦੋ ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪਰ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਇਸ ਮਾਮਲੇ ਨੂੰ ਲੈ ਕੇ ਬੁੱਧਵਾਰ ਸਵੇਰੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸੂਓ ਮੋਟੋ ਲੈਂਦਿਆਂ ਐੱਸਐੱਸਪੀ ਖੰਨਾ ਨੂੰ ਇੱਕ ਹਫ਼ਤੇ ਵਿੱਚ ਮਾਮਲੇ ਦੀ ਜਾਂਚ ਮੁਕੰਮਲ ਕਰਕੇ ਰਿਪੋਰਟ ਮੰਗਣ ਲਈ ਕਿਹਾ ਸੀ।

ਇਹ ਵੀ ਪੜ੍ਹੋ: Kapurthala News: ਕਪੂਰਥਲਾ 'ਚ 3 ਵਿਦਿਆਰਥੀਆਂ ਨੇ NDA ਦੀ ਪ੍ਰੀਖਿਆ ਕੀਤੀ ਪਾਸ

ਇਸ ਦੀ ਜਾਂਚ ਡੀ.ਐਸ.ਪੀ ਪੱਧਰ ਤੋਂ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਇਸ ਤੋਂ ਬਾਅਦ ਪੁਲਿਸ ਹੋਰ ਹਰਕਤ ਵਿੱਚ ਨਜ਼ਰ ਆ ਰਹੀ ਹੈ। ਜਗਰੂਪ ਸਿੰਘ ਨੂੰ ਬੁੱਧਵਾਰ ਰਾਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਗਰੂਪ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਰ ਮੁਲਜ਼ਮਾਂ ਦੀ ਪਛਾਣ ਕੀਤੀ ਜਾਵੇਗੀ। ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਵਾਇਰਲ ਵੀਡੀਓ ਦਿਖਾਈ। ਵੀਡੀਓ 'ਚ ਨਜ਼ਰ ਆਏ ਵਿਆਹ ਦੇ ਦੂਜੇ ਮਹਿਮਾਨਾਂ ਦੀ ਪਛਾਣ ਕਰਨ ਲਈ ਜਗਰੂਪ ਤੋਂ ਪੁੱਛਗਿੱਛ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਜਗਰੂਪ ਸਿੰਘ ਨੇ ਹੋਰ ਮੁਲਜ਼ਮਾਂ ਬਾਰੇ ਪੁਲਿਸ ਨੂੰ ਅਹਿਮ ਸੁਰਾਗ ਦਿੱਤੇ ਹਨ। ਪੁਲਿਸ ਨੇ ਇਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਤੇਜ਼ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Haryana News: ਹਾਈਕੋਰਟ ਨੇ ਹਫ਼ਤਾ ਪਹਿਲਾਂ ਬਣੀ HSGMC ਕਮੇਟੀ 'ਤੇ ਲਗਾਈ ਰੋਕ, 28 ਨੂੰ ਹੋਵੇਗੀ ਅਗਲੀ ਸੁਣਵਾਈ 

ਸਮਰਾਲਾ ਥਾਣੇ ਦੇ ਐਸਐਚਓ ਰਾਓ ਵਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਸਬੰਧੀ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਕਾਰਨ ਬੀਤੀ ਰਾਤ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਬਾਕੀ ਦੋ ਦੋਸ਼ੀ ਫਰਾਰ ਹਨ। ਉਨ੍ਹਾਂ ਦੀ ਤਲਾਸ਼ ਜਾਰੀ ਹੈ। ਮਹਿਲਾ ਕਮਿਸ਼ਨ ਦੀਆਂ ਹਦਾਇਤਾਂ ਦੇ ਆਧਾਰ ’ਤੇ ਡੀਐਸਪੀ ਜਾਂਚ ਕਰ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Dancer Simran's Case News , stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement