
Mansa News: ਸੀਸੀਟੀਵੀ ਵਿਚ ਕੈਦ ਹੋਈਆਂ ਤਸਵੀਰਾਂ
Firing at the medical store in Mansa News : ਮਾਨਸਾ ਸ਼ਹਿਰ ਵਿਚ ਇਕ ਮੈਡੀਕਲ ਸਟੋਰ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ। ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।
ਇਹ ਵੀ ਪੜ੍ਹੋ: Faridkot News: ਫਰੀਦਕੋਟ 'ਚ 22 ਖੂੰਖਾਰ ਕਿਸਮ ਦੇ ਕੁੱਤਿਆਂ 'ਤੇ ਪਾਬੰਦੀ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ
ਮੈਡੀਕਲ ਸਟੋਰ ਦੇ ਮਾਲਕ ਨੇ ਦੱਸਿਆ ਕਿ ਉਹ ਆਪਣੇ ਘਰ ਖਾਣਾ ਖਾਣ ਗਿਆ ਸੀ ਤਾਂ ਉਸ ਦੀ ਦੁਕਾਨ ਦੇ ਪਿੱਛੇ ਤੋਂ ਮੋਟਰਸਾਈਕਲ ਸਵਾਰ ਦੋ ਵਿਅਕਤੀ ਆਏ ਅਤੇ ਉਨ੍ਹਾਂ ਨੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਨਾਕਾਮ ਰਹੇ ਪਰ ਮੁਲਜ਼ਮਾਂ ਨੇ ਇਕ ਹੋਰ ਮੈਡੀਕਲ ਸਟੋਰ 'ਤੇ 4 ਤੋਂ 5 ਗੋਲੀਆਂ ਚਲਾਈਆਂ |
ਇਹ ਵੀ ਪੜ੍ਹੋ: Punjab News: ਖੁਸ਼ਕਿਸਮਤ ਹਾਂ ਕਿ ਮੈਨੂੰ ਅਯੋਧਿਆ 'ਚ ਰਾਮ ਮੰਦਰ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ: ਪ੍ਰਨੀਤ ਕੌਰ
ਮਾਨਸਾ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪੁੱਜੇ। ਮਾਨਸਾ ਸਿਟੀ 2 ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਨੇ ਮੈਡੀਕਲ ਸਟੋਰ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਮਾਨਸਾ ਮੈਡੀਕਲ ਸਟੋਰ ਦੇ ਬਾਹਰ ਫਾਇਰਿੰਗ ਕੀਤੀ ਅਤੇ ਸ਼ੀਸ਼ੇ ਟੁੱਟ ਗਏ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਉਹ ਜਾਂਚ ਕਰ ਰਹੇ ਹਨ ਅਤੇ ਜਲਦੀ ਹੀ ਇਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Firing at the medical store in Mansa News , stay tuned to Rozana Spokesman)