Hans Raj Hans News : ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ ਭਾਜਪਾ ਉਮੀਦਵਾਰ ਹੰਸ ਰਾਜ ਹੰਸ
Published : Apr 4, 2024, 4:01 pm IST
Updated : Apr 4, 2024, 4:01 pm IST
SHARE ARTICLE
Hans raj hans today news in punjabi
Hans raj hans today news in punjabi

Hans Raj Hans News : ਆਪਣੀ ਜਿੱਤ ਅਤੇ ਸਾਰਿਆਂ ਦੀ ਖੁਸ਼ੀ ਲਈ ਕੀਤੀ ਅਰਦਾਸ

Hans raj hans today news in punjabi : ਫਰੀਦਕੋਟ ਰਾਖਵੀਂ ਲੋਕ ਸਭਾ ਸੀਟ ਤੋਂ ਭਾਜਪਾ ਦੇ ਐਲਾਨੇ ਉਮੀਦਵਾਰ ਹੰਸਰਾਜ ਹੰਸ ਟਿਕਟ ਮਿਲਣ ਤੋਂ ਬਾਅਦ ਪਹਿਲੀ ਵਾਰ ਫਰੀਦਕੋਟ ਪਹੁੰਚੇ। ਫਰੀਦਕੋਟ ਪਹੁੰਚਣ 'ਤੇ, ਉਨ੍ਹਾਂ ਨੇ ਸਭ ਤੋਂ ਪਹਿਲਾਂ 12ਵੀਂ ਸਦੀ ਦੇ ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਦੇ ਅਸਥਾਨ ਬਾਬਾ ਫਰੀਦ ਟਿੱਲਾ ਵਿਖੇ ਮੱਥਾ ਟੇਕਿਆ। ਇੱਥੇ ਉਨ੍ਹਾਂ ਆਪਣੀ ਜਿੱਤ ਅਤੇ ਸਾਰਿਆਂ ਦੀ ਖੁਸ਼ੀ ਲਈ ਅਰਦਾਸ ਕੀਤੀ।

ਇਹ ਵੀ ਪੜ੍ਹੋ: Kapurthala News: ਕਪੂਰਥਲਾ 'ਚ 3 ਵਿਦਿਆਰਥੀਆਂ ਨੇ NDA ਦੀ ਪ੍ਰੀਖਿਆ ਕੀਤੀ ਪਾਸ

ਇਸ ਮੌਕੇ ਬਾਬਾ ਫ਼ਰੀਦ ਟਿੱਲਾ ਕਮੇਟੀ ਵਲੋਂ ਹੰਸਰਾਜ ਹੰਸ ਦਾ ਸਿਰੋਪਾਓ ਭੇਟ ਕਰਕੇ ਸਵਾਗਤ ਵੀ ਕੀਤਾ ਗਿਆ | ਇੱਥੇ ਉਨ੍ਹਾਂ ਨੇ ਬਾਬਾ ਫ਼ਰੀਦ ਜੀ ਦਾ ਸਲੋਕ ਗਾਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇੱਥੇ ਨਾ ਤਾਂ ਕਿਸੇ ਦਾ ਬੁਰਾ ਬੋਲਣ ਆਏ ਹਨ ਅਤੇ ਨਾ ਹੀ ਕਿਸੇ ਦਾ ਵਿਰੋਧ ਕਰਨ ਆਏ ਹਨ। ਉਹ ਇੱਥੇ ਸਾਰਿਆਂ ਨੂੰ ਪਿਆਰ ਕਰਨ ਆਏ ਹਨ।

ਇਹ ਵੀ ਪੜ੍ਹੋ: Haryana News: ਹਾਈਕੋਰਟ ਨੇ ਹਫ਼ਤਾ ਪਹਿਲਾਂ ਬਣੀ HSGMC ਕਮੇਟੀ 'ਤੇ ਲਗਾਈ ਰੋਕ, 28 ਨੂੰ ਹੋਵੇਗੀ ਅਗਲੀ ਸੁਣਵਾਈ  

ਬਾਬਾ ਫ਼ਰੀਦ ਟਿੱਲਾ ਵਿਖੇ ਮੱਥਾ ਟੇਕਣ ਉਪਰੰਤ ਉਹ ਉਥੋਂ ਕੁਝ ਕਦਮਾਂ ਦੀ ਦੂਰੀ 'ਤੇ ਸਥਿਤ ਦੇਵੀ ਦੁਆਰ ਮੰਦਿਰ ਵੀ ਪੁੱਜੇ, ਜਿੱਥੇ ਮੰਦਰ ਕਮੇਟੀ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ| ਇਸ ਦੌਰਾਨ ਭਾਜਪਾ ਵਰਕਰ ਉਨ੍ਹਾਂ ਦੇ ਨਾਲ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Hans raj hans today news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement