Kapurthala Accident News: ਕਪੂਰਥਲਾ 'ਚ ਪਲਟੀਆਂ ਖਾ ਕੇ ਪਲਟੀ ਗੱਡੀ, ਸ਼ੀਸੇ ਤੋੜ ਕੇ ਨੌਜਵਾਨਾਂ ਦੀਆਂ ਲਾਸ਼ਾਂ ਕੱਢੀਆਂ ਬਾਹਰ
Published : Apr 4, 2024, 5:05 pm IST
Updated : Apr 4, 2024, 5:11 pm IST
SHARE ARTICLE
Kapurthala Accident News in punjabi
Kapurthala Accident News in punjabi

Kapurthala Accident News: ਹਾਦਸੇ ਵਿਚ ਇਕ ਔਰਤ ਗੰਭੀਰ ਜ਼ਖ਼ਮੀ

Kapurthala Accident News in punjabi : ਕਪੂਰਥਲਾ ਦੇ ਨਡਾਲਾ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਦੇ ਸਾਹਮਣੇ ਇਕ ਬੇਕਾਬੂ ਐਕਸ. ਯੂ. ਵੀ. ਪਲਟੀਆਂ ਖਾਂਦੀ ਹੋਈ ਪਲਟ ਗਈ। ਗੱਡੀ ਪਲਟਦੀ ਵੇਖ ਲੋਕ ਮਦਦ ਲਈ ਅੱਗੇ ਆਏ ਤੇ ਗੱਡੀ ਦੇ ਸ਼ੀਸ਼ੇ ਭੰਨ੍ਹ ਕੇ ਕਾਰ ਸਵਾਰਾਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ: Kapurthala News: ਗਾਹਕ ਬਣ ਕੇ ਆਇਆ ਨੌਜਵਾਨ ਕਰ ਗਿਆ ਵੱਡਾ ਕਾਰਾ, ਪਹਿਲਾਂ ਮੰਗੀ ਸਿਗਰੇਟ, ਫਿਰ....ਵੀਡੀਓ 

ਜਿਥੇ ਡਾਕਟਰਾਂ ਨੇ ਕਾਰ ਸਵਾਰ ਲਖਬੀਰ ਸਿੰਘ ਪੁੱਤਰ ਸਵ. ਹਰਨਾਮ ਸਿੰਘ ਅਤੇ ਲਵਦੀਪ ਸਿੰਘ (38) ਪੁੱਤਰ ਅਜੀਤ ਸਿੰਘ ਵਾਸੀ ਚਿੰਗੜ ਕਲਾਂ ਥਾਣਾ ਦਸੂਹਾ (ਹੁਸ਼ਿਆਰਪੁਰ) ਨੂੰ ਮ੍ਰਿਤਕ ਐਲਾਨ ਦਿਤਾ ਅਤੇ ਕਾਰ ਸਵਾਰ ਹਰਜਿੰਦਰ ਕੌਰ ਪਤਨੀ ਲਵਦੀਪ ਸਿੰਘ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: Hans Raj Hans News : ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ ਭਾਜਪਾ ਉਮੀਦਵਾਰ ਹੰਸ ਰਾਜ ਹੰਸ 

ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਪਰਿਵਾਰ ਆਪਣੀ ਐਕਸ. ਯੂ. ਵੀ. ਗੱਡੀ ’ਚ ਸਵਾਰ ਹੋ ਕੇ ਆਪਣੇ ਪਿੰਡ ਤੋਂ ਸੰਗੋਵਾਲ ਨੂੰ ਜਾ ਰਿਹਾ ਸੀ, ਜਦ ਉਹ ਉਕਤ ਜਗ੍ਹਾ ’ਤੇ ਪੁੱਜੇ ਤਾਂ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਫਿਲਹਾਲ ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਲਾਸ਼ਾਂ ਨੂੰ ਕਬਜ਼ੇ ’ਚ ਲੈ ਲਿਆ ਹੈ ਅਤੇ ਪੋਸਟਮਾਰਮ ਕਰਵਾ ਕੇ ਲਾਸ਼ਾਂ ਨੂੰ ਵਾਰਸਾਂ ਦੇ ਹਵਾਲੇ ਕਰ ਦਿਤਾ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Kapurthala News Robbery News in punjabi, stay tuned to Rozana Spokesman)

Tags: kapurthala

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement