Kapurthala News: ਗਾਹਕ ਬਣ ਕੇ ਆਇਆ ਨੌਜਵਾਨ ਕਰ ਗਿਆ ਵੱਡਾ ਕਾਰਾ, ਪਹਿਲਾਂ ਮੰਗੀ ਸਿਗਰੇਟ, ਫਿਰ....ਵੀਡੀਓ
Published : Apr 4, 2024, 4:45 pm IST
Updated : Apr 4, 2024, 4:45 pm IST
SHARE ARTICLE
Kapurthala News Robbery News in punjabi
Kapurthala News Robbery News in punjabi

Kapurthala News: ਪੁਲਿਸ ਨੇ ਮੁਲਜ਼ਮ ਦੀ ਭਾਲ ਕੀਤੀ ਸ਼ੁਰੂ

Kapurthala News Robbery News in punjabi : ਕਪੂਰਥਲਾ ਦੇ ਫਗਵਾੜਾ ਸਬ-ਡਿਵੀਜ਼ਨ ਦੀ ਨੰਗਲ ਕਾਲੋਨੀ 'ਚ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਦੁਕਾਨਦਾਰ ਕੋਲ ਗਾਹਕ ਬਣ ਕੇ ਆਏ ਇਕ ਨੌਜਵਾਨ ਨੇ ਦੁਕਾਨਦਾਰ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ ਅਤੇ ਫਰਾਰ ਹੋ ਗਿਆ। ਹਾਲਾਂਕਿ ਦੋਸ਼ੀ ਨੌਜਵਾਨ ਦੀ ਤਸਵੀਰ ਮੌਕੇ 'ਤੇ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ ਹੈ।

ਇਹ ਵੀ ਪੜ੍ਹੋ: Hans Raj Hans News : ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ ਭਾਜਪਾ ਉਮੀਦਵਾਰ ਹੰਸ ਰਾਜ ਹੰਸ  

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਤਨਾਮਪੁਰਾ ਦੀ ਪੁਲਿਸ ਨੇ ਅਣਪਛਾਤੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਦੌਰਾਨ ਜਾਂਚ ਅਧਿਕਾਰੀ ਐਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਦੇ ਆਧਾਰ ’ਤੇ ਮੁਲਜ਼ਮ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ।

 ਇਹ ਵੀ ਪੜ੍ਹੋ: Kapurthala News: ਕਪੂਰਥਲਾ 'ਚ 3 ਵਿਦਿਆਰਥੀਆਂ ਨੇ NDA ਦੀ ਪ੍ਰੀਖਿਆ ਕੀਤੀ ਪਾਸ 

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਜ਼ੀਆ ਪਤਨੀ ਸ਼ਫੀ ਮੁਹੰਮਦ ਵਾਸੀ ਨੰਗਲ ਕਲੋਨੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ ਅਤੇ ਉਸ ਦਾ ਪਤੀ ਨੰਗਲ ਕਲੋਨੀ ਵਿੱਚ ਦੁਕਾਨ ਚਲਾਉਂਦੇ ਹਨ। ਕੱਲ੍ਹ ਦੁਪਹਿਰ ਉਸ ਦਾ ਪਤੀ ਬੰਗਾ ਵਿੱਚ ਇੱਕ ਵਿਆਹ ਸਮਾਗਮ ਵਿੱਚ ਗਿਆ ਹੋਇਆ ਸੀ ਅਤੇ ਉਹ ਦੁਕਾਨ 'ਤੇ ਇਕੱਲੀ ਸੀ। ਕਰੀਬ 3.30 ਵਜੇ ਇਕ ਨੌਜਵਾਨ ਪਲਸਰ ਬਾਈਕ 'ਤੇ ਆਇਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਸ ਨੇ ਆਪਣਾ ਮੋਟਰਸਾਈਕਲ ਦੁਕਾਨ ਦੇ ਬਾਹਰ ਖੜ੍ਹਾ ਕਰ ਦਿਤਾ ਅਤੇ ਅੰਦਰ ਆ ਕੇ ਉਸ ਨੇ ਸਿਗਰਟ ਮੰਗੀ, ਸਿਗਰੇਟ ਦੇਣ ਤੋਂ ਬਾਅਦ ਉਸ ਨੇ ਦੁਬਾਰਾ ਬਿਸਕੁਟਾਂ ਦਾ ਪੈਕੇਟ ਮੰਗਿਆ। ਜਦੋਂ ਉਹ ਬਿਸਕੁਟਾਂ ਦਾ ਪੈਕੇਟ ਲੈਣ ਲਈ ਰੇਕ ਨੇੜੇ ਗਈ ਤਾਂ ਉਕਤ ਨੌਜਵਾਨ ਉਸ ਦੇ ਪਿੱਛੇ ਤੋਂ ਆਇਆ ਅਤੇ ਉਸ ਦੇ ਦੋਵੇਂ ਕੰਨਾਂ ਵਿਚ ਪਈਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਜਦੋਂ ਉਸ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਹ ਉਸ ਨੂੰ ਧੱਕਾ ਦੇ ਕੇ ਬਾਈਕ 'ਤੇ ਭੱਜ ਗਿਆ। ਗਾਹਕ ਬਣ ਕੇ ਆਏ ਮੁਲਜ਼ਮ ਦੀਆਂ ਤਸਵੀਰਾਂ ਨੇੜਲੇ ਸੀਸੀਟੀਵੀ ਵਿਚ ਕੈਦ ਹੋ ਗਈਆਂ। ਜਿਸ ਦੇ ਆਧਾਰ 'ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

(For more Punjabi news apart from Kapurthala News Robbery News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement