Punjab News: ਟਰੱਕ ਤੇ ਗੱਡੀ ਵਿਚਾਲੇ ਟੱਕਰ ਦੌਰਾਨ ਇਕ ਦੀ ਮੌਤ; ਧੜ ਨਾਲੋਂ ਵੱਖ ਹੋਇਆ ਡਰਾਈਵਰ ਦਾ ਸਿਰ
Published : Apr 4, 2024, 8:44 am IST
Updated : Apr 4, 2024, 8:44 am IST
SHARE ARTICLE
One died during a collision between a truck and Car
One died during a collision between a truck and Car

ਟਰੱਕ ਡਰਾਈਵਰ ਘਟਨਾ ਤੋਂ ਬਾਅਦ ਫਰਾਰ

Punjab News:  ਅੰਮ੍ਰਿਤਸਰ ਤਰਨ ਤਾਰਨ ਰੋਡ ’ਤੇ ਬਾਬਾ ਨੋਧ ਸਿੰਘ ਸਮਾਧ ਨੇੜੇ ਵਾਪਰੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਹਾਦਸੇ ਵਿਚ ਮ੍ਰਿਤਕ ਦਾ ਸਿਰ ਧੜ ਨਾਲੋਂ ਵੱਖ ਹੋ ਗਿਆ।  

ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਅੰਮ੍ਰਿਤਸਰ ਦੇ ਤਰਨਤਾਰਨ ਰੋਡ ਬਾਬਾ ਨੋਧ ਸਿੰਘ ਸਮਾਧ ਨੇੜੇ ਇਕ ਕਾਰ ਅਤੇ ਟਰੱਕ ਦੀ ਆਹਮੋ-ਸਾਹਮਣੇ ਤੋਂ ਟੱਕਰ ਹੋ ਗਈ। ਇਸ ਵਿਚ ਕਾਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਟਰੱਕ ਡਰਾਈਵਰ ਮੌਕੇ ’ਤੇ ਫਰਾਰ ਹੋਗਿਆ।  

ਹਾਦਸਾ ਵਿਚ ਕਾਰ ਦੇ ਪਰਖੱਚੇ ਉੱਡ ਗਏ। ਮੌਕੇ ’ਤੇ ਪਹੁੰਚੀ ਪੁਲਿਸ ਟੀਮ ਨੇ ਪ੍ਰਸ਼ਾਸਨ ਅਤੇ ਆਲੇ ਦੁਆਲੇ ਦੇ ਲੋਕਾਂ ਦੀ ਮਦਦ ਨਾਲ ਕਾਰ ਵਿਚੋਂ ਕਾਰ ਚਾਲਕ ਨੂੰ ਕੱਢਿਆ। ਉਥੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਕਾਰ ਦੀ ਰਫਤਾਰ ਬਹੁਤ ਤੇਜ਼ ਸੀ, ਜਿਸ ਕਾਰਨ  ਉਹ ਸਾਹਮਣੇ ਤੋਂ ਆ ਰਹੇ ਟਰੱਕ ਵਿਚ ਜਾ ਵੱਜੀ। ਮ੍ਰਿਤਕ ਕਾਰ ਚਾਲਕ ਦਾ ਨਾਮ ਸਾਹਿਬ ਪ੍ਰੀਤ ਹੈ ਅਤੇ ਇਹ ਅੰਮ੍ਰਿਤਸਰ ਦੇ ਸੁਲਤਾਨ ਵਿੰਡ ਰੋਡ ਅਜੀਤ ਨਗਰ ਦਾ ਰਹਿਣ ਵਾਲਾ ਸੀ।

(For more Punjabi news apart from One died during a collision between a truck and Car, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement