Punjab News: ਪੁਲਿਸ ਦੀਆਂ ਟੀਮਾਂ ਨਾਕਿਆਂ ’ਤੇ ਅਪਰਾਧੀਆਂ ਉੱਤੇ ਰੱਖ ਰਹੀਆਂ ਹਨ ਤਿੱਖੀ ਨਜ਼ਰ
Published : Apr 4, 2024, 8:37 pm IST
Updated : Apr 4, 2024, 8:37 pm IST
SHARE ARTICLE
Police teams are keeping a sharp eye on the criminals at the gates
Police teams are keeping a sharp eye on the criminals at the gates

Punjab News: ਚੋਣਾਂ ਦੌਰਾਨ ਤਾਇਨਾਤੀ ਲਈ ਪੰਜਾਬ ਪੁਲਿਸ ਵੱਲੋਂ 75 ਫੀਸਦ ਜ਼ਿਲ੍ਹਾ ਪੁਲਿਸ ਅਤੇ 50 ਫੀਸਦ ਹੋਰਨਾਂ ਯੁਨਿਟਾਂ ਦੇ ਪੁਲਿਸ ਬਲ ਦੀ ਤਾਇਨਾਤੀ

Police teams are keeping a sharp eye on the criminals at the gates: ਆਗਾਮੀ ਆਮ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ  ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ, ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਵੀਰਵਾਰ ਨੂੰ ਸੀਮਾ ਸੁਰੱਖਿਆ ਬਲ ਨਾਲ  ਰਣਨੀਤੀ ਤਿਆਰ ਕੀਤੀ ਤਾਂ ਜੋ ਸੁਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਲੜੀ ਨੂੰ ਪੂਰੀ ਤਰ੍ਹਾਂ ਠੱਲਿ੍ਹਆ ਜਾ ਸਕੇ।

ਸਪੈਸ਼ਲ ਡੀਜੀਪੀ ਦੇ ਨਾਲ ਆਈ.ਜੀ. ਫਰੰਟੀਅਰ ਹੈੱਡਕੁਆਰਟਰ, ਬੀ.ਐਸ.ਐਫ. ਜਲੰਧਰ ਡਾ: ਅਤੁਲ ਫੁਲਜ਼ੇਲੇ ਨੇ ਸਰਹੱਦ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਤੇ ਆਗਾਮੀ ਸੰਸਦੀ ਚੋਣਾਂ 2024 ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕਰਨ ਲਈ ਪੰਜਾਬ ਪੁਲਿਸ, ਬੀਐਸਐਫ, ਸੀਆਰਪੀਐਫ, ਆਈਟੀਬੀਪੀ, ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਾਂਝੀ ਤਾਲਮੇਲ ਮੀਟਿੰਗ ਕੀਤੀ।  ਮੀਟਿੰਗ ਵਿੱਚ ਜ਼ੋਨਲ ਡਾਇਰੈਕਟਰ ਐਨ.ਸੀ.ਬੀ., ਏਡੀਜੀਪੀ ਸਟੇਟ ਆਰਮਡ ਪੁਲਿਸ (ਐਸ.ਏ.ਪੀ.) ਐਮ.ਐਫ. ਫਾਰੂਕੀ, ਡੀਆਈਜੀ ਬਾਰਡਰ ਰੇਂਜ ਰਾਕੇਸ਼ ਕੌਸ਼ਲ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: CM Bhagwant News : ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ ਜਾਣਗੇ CM ਮਾਨ, ਜੇਲ ਪ੍ਰਸ਼ਾਸਨ ਨੇ ਦਿਤੀ ਇਜ਼ਾਜਤ 

ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਵਧੇਰੇ ਤਾਲਮੇਲ ਅਤੇ ਇੱਕਜੁਟਤਾ ਦਾ ਸੱਦਾ ਦਿੰਦੇ ਹੋਏ, ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਰਹੱਦੀ ਰਾਜ ਵਿੱਚ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਦੋਵਾਂ ਫੋਰਸਾਂ ਨੂੰ ਇੱਕ ਟੀਮ ਵਜੋਂ ਕੰਮ ਕਰਨ ਲਈ ਕਿਹਾ।

ਇਹ ਵੀ ਪੜ੍ਹੋ: Mansa News: ਮਾਨਸਾ 'ਚ ਮੈਡੀਕਲ ਸਟੋਰ 'ਤੇ ਫਾਇਰਿੰਗ, ਬਾਈਕ 'ਤੇ ਸਵਾਰ ਹੋ ਕੇ ਆਏ ਸਨ ਨਕਾਬਪੋਸ਼

ਉਨ੍ਹਾਂ ਕਿਹਾ ਕਿ ਸੁਰੱਖਿਆ ਦੀ ਮੋਹਰਲੀ ਕਤਾਰ ਵਿੱਚ ਤਾਇਨਾਤ ਹੋਣ ਕਰਕੇ ਬੀਐਸਐਫ ਨੂੰ ਅਤਿਵਾਦੀਆਂ, ਦਹਿਸ਼ਤਗਰਦਾਂ ਜਾਂ ਤਸਕਰਾਂ ਵੱਲੋਂ ਤਸਕਰੀ ਅਤੇ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਲਈ ਵਧੇਰੇ ਚੌਕਸ ਤੇ ਮੁਸਤੈਦ ਰਹਿਣ ਦੀ ਲੋੜ ਹੈ। ਉਨ੍ਹਾਂ ਅੰਤਰਰਾਸ਼ਟਰੀ ਸਰਹੱਦ ’ਤੇ ਰਾਤ ਦੀ ਗਸ਼ਤ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਧਾਉਣ ਦੇ ਵੀ ਹੁਕਮ ਦਿੱਤੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸਪੈਸ਼ਲ ਡੀਜੀਪੀ ਨੇ ਬੀਐਸਐਫ ਨੂੰ ਪੰਜਾਬ ਦੀਆਂ ਸਰਹੱਦਾਂ ’ਤੇ ਡਰੋਨ ਅਪਰੇਸ਼ਨਾਂ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾਂਦੇ ਹਨ, ਦਾ ਮੁਕਾਬਲਾ ਕਰਨ ਲਈ ਡਰੋਨ ਡੀਟੈਕਸ਼ਨ ਤਕਨਾਲੋਜੀ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐਸਐਸਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਗ੍ਰਾਮੀਣ ਪੱਧਰੀ ਸੁਰੱਖਿਆ ਕਮੇਟੀ (ਵੀਐਲਡੀਸੀ) ਦੇ ਮੈਂਬਰਾਂ ਨਾਲ ਨਿਯਮਤ ਮੀਟਿੰਗਾਂ ਕਰਨ ਅਤੇ ਫੀਲਡ ਸਟਾਫ਼ ਅਤੇ ਵੀਐਲਡੀਸੀ ਮੈਂਬਰਾਂ ਨੂੰ ਡਰੋਨਾਂ ਦੀ ਆਵਾਜਾਈ ’ਤੇ ਸਖ਼ਤ ਨਜ਼ਰ ਰੱਖਣ ਲਈ ਜਾਗਰੂਕ ਕਰਨ।

ਜਾਣਕਾਰੀ ਅਨੁਸਾਰ 2023 ਵਿੱਚ ਸਰਹੱਦ ’ਤੇ 325 ਡਰੋਨ ਦੇਖੇ ਗਏ, ਜਿਨ੍ਹਾਂ ਵਿੱਚੋਂ 118 ਡਰੋਨ ਸਫ਼ਲਤਾਪੂਰਵਕ ਬਰਾਮਦ ਕੀਤੇ ਗਏ। ਇਸੇ ਤਰ੍ਹਾਂ 2024 ਵਿੱਚ ਹੁਣ ਤੱਕ 26 ਡਰੋਨ ਬਰਾਮਦ ਕੀਤੇ ਜਾ ਚੁੱਕੇ ਹਨ। ਆਗਾਮੀ ਲੋਕ ਸਭਾ ਚੋਣਾਂ ਲਈ ਸੁਰੱਖਿਆ ਪ੍ਰਬੰਧਾਂ ਬਾਰੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਚੋਣਾਂ ਦੌਰਾਨ ਤਾਇਨਾਤੀ ਲਈ 75 ਫੀਸਦ ਜ਼ਿਲ੍ਹਾ ਪੁਲੀਸ ਅਤੇ 50 ਫੀਸਦ ਹੋਰ ਯੂਨਿਟਾਂ ਤੋਂ ਪੁਲਿਸ ਬਲ ਤਾਇਨਾਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸ਼ਰਾਬ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸੂਬੇ ਦੇ 10 ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਸੀਲਿੰਗ ਪੁਆਇੰਟਾਂ ’ਤੇ ਪਹਿਲਾਂ ਹੀ ਸੁਚੱਜੇ ਤਾਲਮੇਲ ਵਾਲੇ ਮਜ਼ਬੂਤ ਅੰਤਰ-ਰਾਜੀ ਨਾਕੇ ਲਗਾਏ ਹਨ। 10 ਅੰਤਰਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਸੂਬੇ ਦੇ ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿੱਚ ਪੁਲਿਸ ਦਾ ਵਿਸ਼ਵਾਸ ਪੈਦਾ ਕੀਤਾ ਜਾ ਸਕੇ ਅਤੇ ਰਾਜ ਵਿੱਚ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਦਬਦਬਾ ਬਣਾਇਆ ਜਾ ਸਕੇ। 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ 5 ਕੰਪਨੀਆਂ ਸ਼ਾਮਲ ਹਨ।

(For more Punjabi news apart from Police teams are keeping a sharp eye on the criminals at the gates , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement