Punjab News: ਅੰਮ੍ਰਿਤਸਰ ਵਿਚ ਦਿਨ ਚੜ੍ਹਦੇ ਹੋਇਆ ਤੀਹਰਾ ਕਤਲ; ਭਰਾ ਨੇ ਹੀ ਉਜਾੜਿਆ ਭਰਾ ਦਾ ਪਰਿਵਾਰ
Published : Apr 4, 2024, 8:41 am IST
Updated : Apr 4, 2024, 12:23 pm IST
SHARE ARTICLE
Image: For representation purpose only.
Image: For representation purpose only.

ਮਾਂ, ਭਰਜਾਈ ਅਤੇ ਭਤੀਜੇ ਦਾ ਕਤਲ ਕਰਨ ਮਗਰੋਂ ਖੁਦ ਥਾਣੇ ਪਹੁੰਚਿਆ ਮੁਲਜ਼ਮ

Punjab News:  ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਕੰਦੋਵਾਲੀਆ ਵਿਚ ਦਿਨ ਚੜ੍ਹਦੇ ਹੀ ਤੀਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਵਿਅਕਤੀ ਨੇ ਅਪਣੀ ਹੀ ਮਾਂ, ਭਰਜਾਈ ਅਤੇ ਭਤੀਜੇ ਦਾ ਕਤਲ ਕਰ ਦਿਤਾ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਾਤਲ ਖੁਦ ਹੀ ਥਾਣੇ ਪਹੁੰਚ ਗਿਆ। ਦਸਿਆ ਜਾ ਰਿਹਾ ਹੈ ਕਿ ਕਾਤਲ ਦਾ ਭਰਾ ਦੁਬਈ ਵਿਚ ਰਹਿ ਰਿਹਾ ਹੈ, ਜਦਕਿ ਉਸ ਦਾ ਪਰਿਵਾਰ ਅੰਮ੍ਰਿਤਸਰ ਵਿਚ ਰਹਿੰਦਾ ਹੈ।

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਫਿਲਹਾਲ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਾਤਲ ਦੀ ਪਛਾਣ 35 ਸਾਲਾ ਅੰਮ੍ਰਿਤਪਾਲ ਸਿੰਘ ਵਾਸੀ ਕੰਦੋਵਾਲੀਆ ਕਸਬਾ ਅਜਨਾਲਾ ਵਜੋਂ ਹੋਈ ਹੈ। ਰਾਤ ਸਮੇਂ ਮੁਲਜ਼ਮ ਨੇ ਅਪਣੀ ਮਾਂ ਮਨਬੀਰ ਕੌਰ, ਭਰਜਾਈ ਅਵਨੀਤ ਕੌਰ ਅਤੇ ਭਤੀਜੇ ਸਮਰਥ ਦਾ ਕਤਲ ਕਰ ਦਿਤਾ।

ਦਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਘਟਨਾ ਨੂੰ ਅੰਜਾਮ ਦਿਤਾ ਗਿਆ ਉਸ ਸਮੇਂ ਮੁਲਜ਼ਮ ਦੀ ਮਾਂ ਬਾਹਰ ਵਰਾਂਡੇ ਵਿਚ ਸੁੱਤੀ ਹੋਈ ਸੀ, ਜਦਕਿ ਅਵਨੀਤ ਕੌਰ ਅਤੇ ਸਮਰਥ ਕਮਰੇ ਵਿਚ ਸੌਂ ਰਹੇ ਸਨ। ਜਿਸ ਤਰ੍ਹਾਂ ਕਤਲ ਨੂੰ ਅੰਜਾਮ ਦਿਤਾ ਗਿਆ, ਉਸ ਤੋਂ ਲੱਗਦਾ ਹੈ ਕਿ ਉਸ ਨੇ ਸੌਂ ਰਹੀ ਮਾਂ 'ਤੇ ਹਮਲਾ ਕੀਤਾ ਸੀ।

ਇਸ ਦੌਰਾਨ ਪਰਿਵਾਰਿਕ ਮੈਂਬਰਾਂ ਨੇ ਦਸਿਆ ਕਿ ਅੰਮ੍ਰਿਤਪਾਲ ਦੀਆਂ 2 ਕੁੜੀਆਂ ਹਨ ਅਤੇ ਉਸ ਨੂੰ ਇਸ ਗੱਲ ਤੋਂ ਪ੍ਰੇਸ਼ਾਨੀ ਸੀ ਕਿ ਉਸ ਦੇ ਭਰਾ ਦਾ ਮੁੰਡਾ ਵਧੀਆ ਸਕੂਲ ਜਾਂਦਾ ਹੈ ਅਤੇ ਉਸ ਦੇ ਅਪਣੇ ਘਰ ਮੁੰਡਾ ਵੀ ਨਹੀਂ ਹੈ। ਜਿਸ ਦੇ ਚੱਲਦਿਆਂ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿਤਾ ਹੈ। ਉਨ੍ਹਾਂ ਦਸਿਆ ਅੰਮ੍ਰਿਤਪਾਲ ਅਤੇ ਪਤਨੀ ਦਾ ਵੀ ਲੜਾਈ ਝਗੜਾ ਰਹਿੰਦਾ ਸੀ। ਇਸ ਦੌਰਾਨ ਅੰਮ੍ਰਿਤਪਾਲ ਦੀ ਪਤਨੀ ਨੇ ਕਿਹਾ ਕਿ ਅੰਮ੍ਰਿਤਪਾਲ ਆਪ ਕੁੱਝ ਨਹੀਂ ਕਰਦਾ ਸੀ ਅਤੇ ਉਹ ਅਪਣੀਆਂ ਦੋਵੇਂ ਕੁੜੀਆਂ ਨੂੰ ਪੇਕੇ ਲੈ ਕੇ ਚਲੀ ਗਈ ਸੀ। ਜਿਥੇ ਉਹ ਕੁੜੀਆਂ ਦਾ ਪਾਲਣ-ਪੋਸ਼ਨ ਕਰ ਰਹੀ ਸੀ।

ਜਾਣਕਾਰੀ ਮਿਲੀ ਹੈ ਕਿ ਮੁਲਜ਼ਮ ਨਸ਼ੇ ਦਾ ਆਦੀ ਹੈ। ਪਰਿਵਾਰ ਵਾਲਿਆਂ ਨੇ ਕਈ ਵਾਰ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ। ਮੰਨਿਆ ਜਾ ਰਿਹਾ ਹੈ ਕਿ ਇਸੇ ਕਾਰਨ ਉਸ ਨੇ ਇਹ ਤੀਹਰਾ ਕਤਲ ਕੀਤਾ ਹੈ। ਉਸ ਦਾ ਭਰਾ ਪ੍ਰਿਤਪਾਲ ਸਿੰਘ ਦੁਬਈ ਵਿਚ ਕੰਮ ਕਰਦਾ ਹੈ। ਪੁਲਿਸ ਮੁਲਜ਼ਮ ਕੋਲੋਂ ਕਤਲ ਦੇ ਕਾਰਨਾਂ ਬਾਰੇ ਪੁੱਛਗਿੱਛ ਕਰ ਰਹੀ ਹੈ। ਇਸ ਦੇ ਨਾਲ ਹੀ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ।

(For more Punjabi news apart from Punjab News triple murder in Amritsar, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement