
Moga News: ਮੁਲਜ਼ਮਾਂ ਕੋਲੋਂ 32 ਬੋਰ ਦਾ ਪਿਸਤੌਲ, 3 ਜ਼ਿੰਦਾ ਕਾਰਤੂਸ ਅਤੇ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਹੋਇਆ ਬਰਾਮਦ
Moga immigration center firing News: ਮੋਗਾ ਪੁਲਿਸ ਨੇ ਇਮੀਗ੍ਰੇਸ਼ਨ ਸੈਂਟਰ ਗੋਲੀਬਾਰੀ ਮਾਮਲੇ ਵਿਚ ਦੋ ਦੋਸ਼ੀਆਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ ਹੈ। ਮੁਲਜ਼ਮਾਂ ਕੋਲੋਂ 32 ਬੋਰ ਦਾ ਪਿਸਤੌਲ, 3 ਜ਼ਿੰਦਾ ਕਾਰਤੂਸ ਅਤੇ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਬਰਾਮਦ ਹੋਇਆ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਦੋ ਅਣਪਛਾਤੇ ਵਿਅਕਤੀਆਂ ਨੇ ਬੋਪਾਰਾਏ ਇਮੀਗ੍ਰੇਸ਼ਨ ਸੈਂਟਰ ਦੇ ਅੰਦਰ ਗੋਲੀਆਂ ਚਲਾਈਆਂ, ਜੋ ਸੈਂਟਰ ਦੇ ਅੰਦਰ ਪਏ ਸੋਫੇ 'ਤੇ ਲੱਗੀਆਂ ਅਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ ਸਨ।
ਇਹ ਵੀ ਪੜ੍ਹੋ: Kapurthala Accident News: ਕਪੂਰਥਲਾ 'ਚ ਪਲਟੀਆਂ ਖਾ ਕੇ ਪਲਟੀ ਗੱਡੀ, ਸ਼ੀਸੇ ਤੋੜ ਕੇ ਨੌਜਵਾਨਾਂ ਦੀਆਂ ਲਾਸ਼ਾਂ ਕੱਢੀਆਂ ਬਾਹਰ
ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਸੀਸੀਟੀਵੀ ਦੀ ਮਦਦ ਨਾਲ ਪੁਲਿਸ ਨੇ ਗੋਲੀ ਚਲਾਉਣ ਵਾਲੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 32 ਬੋਰ ਦਾ ਪਿਸਤੌਲ, 3 ਜ਼ਿੰਦਾ ਕਾਰਤੂਸ ਅਤੇ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ: Kapurthala News: ਗਾਹਕ ਬਣ ਕੇ ਆਇਆ ਨੌਜਵਾਨ ਕਰ ਗਿਆ ਵੱਡਾ ਕਾਰਾ, ਪਹਿਲਾਂ ਮੰਗੀ ਸਿਗਰੇਟ, ਫਿਰ....ਵੀਡੀਓ
ਦਰਸਲ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਨੂੰ ਕੁਝ ਦਿਨ ਪਹਿਲਾਂ ਗੈਂਗਸਟਰ ਗੋਪੀ ਲਾਹੌਰੀਆ ਨੇ +1(204)898-8408 ਨੰਬਰ ਰਾਹੀਂ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਅਤੇ 1 ਅਪ੍ਰੈਲ ਨੂੰ ਦੋ ਅਣਪਛਾਤੇ ਵਿਅਕਤੀਆਂ ਨੇ ਬੋਪਾਰਾਏ ਇਮੀਗਰੇਸ਼ਨ ਸੈਂਟਰ 'ਤੇ ਫਾਇਰਿੰਗ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ ਪਰ ਰਾਹਤ ਦੀ ਗੱਲ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਫੜੇ ਗਏ ਦੋਵੇਂ ਮੁਲਜ਼ਮਾਂ ਖ਼ਿਲਾਫ਼ ਪਹਿਲਾ ਕੋਈ ਕੇਸ ਦਰਜ ਨਹੀਂ ਹੈ। ਕੁਝ ਦਿਨ ਪਹਿਲਾਂ ਲਵਪ੍ਰੀਤ ਸਿੰਘ ਅਤੇ ਵਿਕਾਸ ਰਾਮ ਦੀ ਇੰਸਟਾਗ੍ਰਾਮ 'ਤੇ ਗੈਂਗਸਟਰ ਗੋਪੀ ਲੋਹੋਰੀਆ ਨਾਲ ਜਾਣ-ਪਛਾਣ ਹੋ ਗਈ ਸੀ ਅਤੇ ਦੋਵਾਂ ਨੂੰ ਵਾਰਦਾਤ ਨੂੰ ਅੰਜਾਮ ਦੇਣ ਲਈ 2,000 ਰੁਪਏ ਦਿੱਤੇ ਗਏ ਸਨ। ਅੱਜ ਵੀਰਵਾਰ ਨੂੰ ਲਵਪ੍ਰੀਤ ਸਿੰਘ ਅਤੇ ਵਿਕਾਸ ਰਾਮ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਅਤੇ ਹੋਰ ਪੁੱਛਗਿਛ ਕੀਤੀ ਜਾਵੇਗੀ
(For more Punjabi news apart from Moga immigration center firing News, stay tuned to Rozana Spokesman)