
Punjab News: ਸੂਬੇ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ
CM Mann Reaches Mata Naina Devi Temple: ਪੰਜਾਬ ਦੇ ਸੀਐਮ ਭਗਵੰਤ ਮਾਨ ਅੱਜ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਮਾਤਾ ਨੈਣਾ ਦੇਵੀ ਦੇ ਦਰਬਾਰ ਵਿੱਚ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਹਵਨ ਯੱਗ ਕੀਤਾ। ਇਸ ਦੇ ਨਾਲ ਹੀ ਮਾਤਾ ਦੀ ਪੂਜਾ ਕੀਤੀ ਜਾਂਦੀ ਹੈ।
CM Mann reaches Mata Naina Devi temple
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਭਲਾਈ ਲਈ ਅਰਦਾਸ ਕੀਤੀ। ਇਨ੍ਹੀਂ ਦਿਨੀਂ ਨਵਰਾਤਰੇ ਚੱਲ ਰਹੇ ਹਨ। ਇਸ ਤੋਂ ਪਹਿਲਾਂ ਸੀਐਮ ਦੀ ਪਤਨੀ ਲੁਧਿਆਣਾ ਦੇ ਇੱਕ ਮੰਦਰ ਵਿੱਚ ਹਵਨ ਯੱਗ ਵਿੱਚ ਸ਼ਾਮਲ ਹੋਏ ਸਨ।
CM Mann reaches Mata Naina Devi temple
ਮੁੱਖ ਮੰਤਰੀ ਭਗਵੰਤ ਮਾਨ ਦੀ ਮੰਦਿਰ ਫੇਰੀ ਦੌਰਾਨ ਪ੍ਰਸ਼ਾਸਨ ਵੱਲੋਂ ਆਮ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।