ਸਿੱਖਿਆ ਮੰਤਰੀ ਬੈਂਸ ਵੱਲੋਂ ਅੱਠਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ
Published : Apr 4, 2025, 10:26 pm IST
Updated : Apr 4, 2025, 10:26 pm IST
SHARE ARTICLE
Harjot Singh Bains
Harjot Singh Bains

ਚੰਗੇ ਨੰਬਰਾਂ ਨਾਲ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿਤੀਆਂ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੁੱਲ 2,90,471 ਵਿਦਿਆਰਥੀਆਂ ਨੇ 8ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 2,82,627 ਵਿਦਿਆਰਥੀ ਪਾਸ ਹੋ ਕੇ 9ਵੀਂ ਜਮਾਤ ਵਿੱਚ ਹੋ ਗਏ ਹਨ। ਇਸ ਤਰ੍ਹਾਂ ਪ੍ਰੀਖਿਆ ਦਾ ਨਤੀਜਾ 97.30% ਰਿਹਾ ਹੈ। ਇਹ ਪ੍ਰਾਪਤੀ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਸਮਰਪਣ ਅਤੇ ਮਿਹਨਤ ਨੂੰ ਉਜਾਗਰ ਕਰਦੀ ਹੈ।

ਸਿੱਖਿਆ ਮੰਤਰੀ ਨੇ ਪੁਨੀਤ ਵਰਮਾ ਅਤੇ ਨਵਜੋਤ ਕੌਰ ਦੇ 100 ਫੀਸਦ ਅੰਕ ਪ੍ਰਾਪਤ ਕਰਕੇ ਪਾਸ ਹੋਣ ’ਤੇ ਖੁਸ਼ੀ ਅਤੇ ਤਸੱਲੀ ਪ੍ਰਗਟਾਈ। ਇਨ੍ਹਾਂ ਵਿਦਿਆਰਥੀਆਂ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਜ਼ਿਕਰਯੋਗ ਹੈ ਕਿ ਪੁਨੀਤ ਹੁਸ਼ਿਆਰਪੁਰ ਦੇ ਮਾਡਲ ਟਾਊਨ ਸਥਿਤ ਚੀਫ਼ ਖ਼ਾਲਸਾ ਦੀਵਾਨ ਦੇ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਵਿਦਿਆਰਥੀ ਹੈ ਅਤੇ ਨਵਜੋਤ ਕੌਰ ਫ਼ਰੀਦਕੋਟ ਜ਼ਿਲ੍ਹੇ ਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ ਦੀ ਵਿਦਿਆਰਥਣ ਹੈ।

ਚੰਗੇ ਨੰਬਰਾਂ ਨਾਲ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਸ. ਬੈਂਸ ਨੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਿਖਰਲੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਾਂਗ  ਮਿਹਨਤ ਕਰਨ ਲਈ ਪ੍ਰੇਰਿਆ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਹ ਨਤੀਜੇ ਸਾਡੀ ਸਰਕਾਰ ਦੀ ਸਿੱਖਿਆ ਵਿੱਚ ਉੱਤਮਤਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਾਂਝੇ ਯਤਨਾਂ ਤੇ ਸਮਰਪਣ ਸਦਕਾ ਵਿੱਦਿਆ  ਲਈ ਸਾਜ਼ਗਾਰ ਮਾਹੌਲ ਸਿਰਜਿਆ ਹੈ, ਜੋ ਅਕਾਦਮਿਕ ਉੱਤਮਤਾ ਨੂੰ ਹੋਰ ਪ੍ਰਫੁੱਲਿਤ ਕਰ ਰਿਹਾ ਹੈ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement