ਹਰਭਜਨ ਸਿੰਘ ਈਟੀਓ ਦਾ ਪੰਨੂ ਨੂੰ ਚੈਲੰਜ - "ਹਿੰਮਤ ਹੈ ਤਾਂ ਪੰਜਾਬ ਦੀ ਮਿੱਟੀ 'ਤੇ ਆ ਕੇ ਇਹ ਬਿਆਨ ਦਿਓ!"
Published : Apr 4, 2025, 9:38 pm IST
Updated : Apr 4, 2025, 9:38 pm IST
SHARE ARTICLE
Minister Harbhajan ETO
Minister Harbhajan ETO

ਕਿਹਾ- ਆਮ ਆਦਮੀ ਪਾਰਟੀ 14 ਅਪ੍ਰੈਲ ਨੂੰ ਪੰਜਾਬ ਭਰ ਵਿੱਚ ਬਾਬਾ ਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾਂਜਲੀ ਭੇਂਟ ਕਰੇਗੀ

ਅੰਮ੍ਰਿਤਸਰ : ਪੰਜਾਬ ਦੇ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਢਹਿਢੇਰੀ ਕਰਨ ਸਬੰਧੀ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਦਲਿਤ ਵਿਰੋਧੀ, ਸੰਵਿਧਾਨ ਵਿਰੋਧੀ ਅਤੇ ਦੇਸ਼ ਵਿਰੋਧੀ ਕਰਾਰ ਦਿੰਦਿਆਂ ਗੁਰਪਤਵੰਤ ਪੰਨੂ ਨੂੰ ਚਣੋਤੀ ਦਿੱਤੀ ਕਿ ਜੇਕਰ ਉਹ ਵਿਚ ਹਿੰਮਤ ਹੈ ਤਾਂ ਇਹ ਬਿਆਨ ਪੰਜਾਬ ਦੀ ਧਰਤੀ ਤੇ ਆ ਕੇ ਦੁਹਰਾਏ । ਉਸ ਨੂੰ ਦੇਸ਼ ਵਿਰੋਧੀ ਕਰਾਰ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਕੇਂਦਰ ਸਰਕਾਰ ਤੋ ਵੀ ਇਸ ਗੱਲ ਦੀ ਮੰਗ ਕੀਤੀ ਕਿ ਇਸ ਗ਼ੱਦਾਰ ਅਤੇ ਕਾਇਰਾਨਾ ਵਿਅਕਤੀ ਵਿਰੁੱਧ ਤੁਰੰਤ ਕਾਰਵਾਈ ਕਰਕੇ ਵਾਪਸ ਭਾਰਤ ਲਿਆ ਕੇ ਜੇਲ੍ਹਾਂ ਵਿਚ ਡੱਕੇ। 

ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫ਼ਰੰਸ ਦੌਰਾਨ।ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਨੂ ਵਰਗਾ ਦੇਸ ਵਿਰੋਧੀ ਅਜਿਹੇ ਬਿਆਨਾਂ ਰਾਹੀ ਪੰਜਾਬ ਵਿਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਿਹਾ ਹੈ,ਜਿਸ ਦਾ ਜਵਾਬ ਆਉਣ ਵਾਲੀ 14 ਅਪ੍ਰੈਲ ਨੂੰ ਬਾਬਾ ਸਾਹਿਬ ਅੰਬੇਡਕਰ ਦੀ ਜੈਯੰਤੀ ਮੌਕੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਪੰਜਾਬ ਦੇ ਲੋਕ ਬਾਬਾ ਸਾਹਿਬ ਦੇ ਬੁੱਤ ਸਾਹਮਣੇ  ਨਤਮਸਤਕ ਹੋ ਕੇ  ਮੂੰਹ ਤੋੜਵਾਂ ਜਵਾਬ ਦੇਣਗੇ।

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਜੀਵਨ ਦਲਿਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ,ਸਿੱਖਿਆ ਅਤੇ ਸੰਵਿਧਾਨ ਦੁਆਰਾ ਦਿੱਤੇ ਅਧਿਕਾਰਾਂ ਦੀ ਹਮੇਸ਼ਾ ਪੈਰਵੀ ਕੀਤੀ ਹੈ। ਉਨ੍ਹਾਂ ਕਿਹਾ ਅਜਿਹੇ ਵਿਚ ਸਾਰੇ ਧਰਮਾਂ ਜਾਤਾਂ ਦੇ ਲੋਕਾਂ ਨੂੰ ਵੋਟ ਦਾ ਅਧਿਕਾਰ ਸਮੇਂਤ ਮੌਲਿਕ ਅਧਿਕਾਰ ਵੀ ਦਿੱਤੇ ਹਨ। ਇਸ ਕਰਕੇ ਸਮੁੱਚਾ ਦੇਸ਼ ਉਨ੍ਹਾਂ ਨੂੰ ਆਪਣਾ ਆਦਰਸ਼ ਮੰਨਦਾ ਹੈ। 

ਉਨ੍ਹਾਂ ਕਿਹਾ ਕਿ ਇਸ ਦੇਸ ਵਿਰੋਧੀ ਦੇ ਬਿਆਨਾਂ ਨਾਲ ਪੰਜਾਬ ਦੀ ਧਰਤੀ ਤੇ ਨਫਰਤ ਦੇ ਬੀਜ ਕਦੇ ਵੀ ਬੀਜੇ ਨਹੀਂ ਜਾ ਸਕਦੇ। ਉਨ੍ਹਾਂ ਕਿਹਾ ਕਿ ਇਹ ਹਰ ਸਮੇ ਕੁਝ ਖ਼ਾਸ ਮੌਕਿਆਂ ਤੇ ਅਜਿਹੇ ਬਿਆਨ ਦੇ ਕੇ ਸਾਡੇ ਦੇਸ਼ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਧਰਮਾਂ ਨੇ ਸਾਨੂੰ ਹਮੇਸ਼ਾ ਹੀ ਸਰਬੱਤ ਦੇ ਭਲੇ ਦੀ ਅਰਦਾਸ ਕਰਨੀ ਸਿਖਾਈ ਹੈ ਅਤੇ ਸਾਰੇ ਲੋਕਾਂ ਨੂੰ ਬਰਾਬਰੀ ਦਾ ਅਧਿਕਾਰ ਦਿੱਤਾ ਹੈ।

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement