Gurdaspur News : ਗੁਰਦਾਸਪੁਰ 'ਚ ਹੋ ਰਹੀ ਪੰਜ ਮੈਂਬਰੀ ਭਰਤੀ ਕਮੇਟੀ ਦੀ ਬੈਠਕ ਦੌਰਾਨ ਬੋਲੇ ਵਿਧਾਇਕ ਮਨਪ੍ਰੀਤ ਇਆਲੀ  ‘

By : BALJINDERK

Published : Apr 4, 2025, 4:37 pm IST
Updated : Apr 4, 2025, 5:38 pm IST
SHARE ARTICLE
ਮਨਪ੍ਰੀਤ ਇਆਲੀ
ਮਨਪ੍ਰੀਤ ਇਆਲੀ

Gurdaspur News : ‘‘ਜੇਕਰ ਤੁਸੀਂ ਚਾਹੁੰਦੇ ਹੋ ਕਿ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋਵੇ ਤਾਂ ਭਰਤੀ ਮੁਹਿੰਮ ਦਾ ਡੱਟ ਕੇ ਸਾਥ ਦਿਉ

Gurdaspur News in Punjabi :  ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਤੇ ਪੁਨਰ ਸੁਰਜੀਤੀ ਲਈ ਬਣਾਈ ਪੰਜ ਮੈਂਬਰੀ ਕਮੇਟੀ ਦੀ ਅੱਜ ਦੀ ਮੀਟਿੰਗ ਗੁਰਦਾਸਪੁਰ ਵਿਖੇ ਹੋਈ। ਪੰਜ ਮੈਂਬਰੀ ਭਰਤੀ ਕਮੇਟੀ ਦੀ ਬੈਠਕ ਦੌਰਾਨ ਵਿਧਾਇਕ ਮਨਪ੍ਰੀਤ ਇਆਲੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਆਪਣੇ ਸੰਬੋਧਨ ’ਚ ਕਿਹਾ ਹੈ ਕਿ  ਜੇਕਰ ਤੁਸੀਂ ਚਾਹੁੰਦੇ ਹੋ ਕਿ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋਵੇ ਤਾਂ ਭਰਤੀ ਮੁਹਿੰਮ ਦਾ ਡੱਟ ਕੇ ਸਾਥ ਦਿਉ। ਲਿਖ਼ਤੀ ਤੌਰ ’ਤੇ 2 ਦਸੰਬਰ ਨੂੰ ਹੁਕਮਨਾਮਾ ਜਾਰੀ ਹੋਇਆ ਹੈ ਜਿਸ ਕਰ ਕੇ ਇਹ ਮੁਹਿੰਮ ਸ਼ੁਰੂ ਕੀਤੀ ਹੈ। ਉਸ ਤੋਂ ਬਾਅਦ ਸਿੰਘ ਸਾਹਿਬਾਨ ਵਲੋਂ ਹੁਕਮ ਜਾਰੀ ਹੋਏ ਹਨ। ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਅਸੀਂ ਕਰ ਰਹੇ ਹਾਂ। ਸਾਡੀ ਭਰਤੀ ਮੁਹਿੰਮ ਨੂੰ ਰੋਕਣ ਦੀਆਂ ਬਹੁਤ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਲੇਕਿਨ ਪੰਜਾਬ ਦੇ ਵਿਚ ਜਦੋਂ ਵੀ ਕੋਈ ਲਹਿਰ ਚੱਲੀ ਹੈ ਉਸ ਨੂੰ ਰੋਕਿਆ ਨਹੀਂ ਜਾ ਸਕਿਆ।

ਵਿਧਾਇਕ ਮਨਪ੍ਰੀਤ ਇਆਲੀ ਨੇ ਦੱਸਿਆ ਕਿ 2015 ਤੋਂ ਬਾਅਦ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਫਿਰ ਸੌਦਾ ਸਾਧ ਨੂੰ ਮੁਆਫ਼ੀ ਦਿੱਤੀ ਗਈ। ਦੋ ਨੌਜਵਾਨਾਂ ਨੂੰ ਪੁਲਿਸ ਵਲੋਂ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ। ਉਸ ਸਮੇਂ ਤੋਂ ਸਿੱਖ ਕੌਮ ਅੰਦਰ ਰੋਸ ਸੀ। ਸਾਡੇ ਵੀ ਮਨ ਵਿਚ ਰੋਸ ਸੀ ਅਸੀਂ ਪਾਰਟੀ ਨਾਲ ਗੱਲ ਕੀਤੀ ਕਿ ਜੋ ਹੋ ਰਿਹਾ ਹੈ ਉਹ ਗ਼ਲਤ ਹੈ ਪਰ ਸਾਡੀ ਕੋਈ ਗੱਲ ਨਹੀਂ ਮੰਨੀ ਗਈ। ਜਿਸ ਦੇ ਨਤੀਜੇ ਪਾਰਟੀ ਨੂੰ ਭੁਗਤਣੇ ਪਏ।

ਵਿਧਾਇਕ ਮਨਪ੍ਰੀਤ ਇਆਲੀ ਨੇ ਸਮੂਹ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੇ ਵਰਕਰਾਂ ਸਾਹਿਬਾਨਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਮੀਟਿੰਗ ਨੂੰ ਇੱਕ ਵਿਸ਼ਾਲ ਰੈਲੀ ਵਿੱਚ ਬਦਲ ਦਿੱਤਾ।

(For more news apart from MLA Manpreet Ayali said during meeting five-member recruitment committee being held in Gurdaspur News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement