
ਪਰਵਾਰ ਕੀਤੀ ਜਾ ਰਹੀ ਹੈ ਇਨਸਾਫ਼ ਦੀ ਮੰਗ
ਬਠਿੰਡਾ: ਬਠਿੰਡਾ ਜ਼ਿਲ੍ਹੇ ਵਿਚ 14 ਸਾਲ ਦੀ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਤਿੰਨ ਅਰੋਪੀਆਂ ਨੂੰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਪੀੜਤ ਦਾ ਹਾਲ ਜਾਣਨ ਲਈ ਪੰਜਾਬ ਏਕਤਾ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਹੈ ਕਿ ਪੀੜਤ ਨੂੰ ਇਨਸਾਫ ਦਿਵਾਉਣ। ਪੀੜਤ ਨੇ ਦਸਿਆ ਕਿ ਉਸ ਨੂੰ ਇਕ ਲੜਕੀ ਦਾ ਫੋਨ ਆਇਆ ਜਿਸ ਤੋਂ ਬਾਅਦ ਉਸ ਨੂੰ ਲੜਕੇ ਦੇ ਹਵਾਲੇ ਕਰ ਦਿੱਤਾ।
Rape Case
ਪੀੜਤ ਨੂੰ ਡਰਾ ਕੇ ਹੋਟਲ ਲਿਜਾਇਆ ਗਿਆ ਅਤੇ ਲਗਾਤਾਰ 2 ਦਿਨ ਉਸ ਨਾਲ ਬਲਾਤਕਾਰ ਕੀਤਾ ਗਿਆ। ਪੀੜਤ ਦੇ ਪਰਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ ਕਿ ਇਹਨਾਂ ਅਪਰਾਧੀਆਂ ਵਿਰੁੱਧ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ। ਉਹਨਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਮੌਕੇ ’ਤੇ ਪਹੁੰਚੇ ਬਠਿੰਡਾ ਦੇ ਡੀਐਸਪੀ ਗੁਰਜੀਤ ਸਿੰਘ ਰੋਮਾਣਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਲੜਕੀ ਦੇ ਬਿਆਨ ਲੈ ਲਏ ਹਨ ਅਤੇ ਅਰੋਪੀਆਂ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਲਦ ਹੀ ਅਰੋਪੀਆਂ ਨੂੰ ਕੋਰਟ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਦੀ ਮਾਮਲੇ ’ਤੇ ਪੂਰੀ ਕਾਰਵਾਈ ਕੀਤੀ ਜਾਵੇਗੀ।