ਤਿੰਨ ਸਾਲਾਂ ਤੋਂ ਖੌਫ਼ ਅਤੇ ਨਾਇਨਸਾਫੀ ਨਾਲ ਜੂਝ ਰਹੇ ਬਰਗਾੜੀ ਕਾਂਡ ਦੇ ਪੀੜਤ
Published : May 4, 2019, 6:30 pm IST
Updated : Apr 10, 2020, 8:38 am IST
SHARE ARTICLE
Bargadi Victims living with fear and injustice
Bargadi Victims living with fear and injustice

ਹੁਣ ਤੱਕ ਗੋਲੀਕਾਂਡ ਦੇ ਪੀੜਤ ਇਨਸਾਫ ਦੀ ਗੁਹਾਰ ਲਗਾ ਰਹੇ ਹਨ।

ਕੋਟਕਪੂਰਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਨੂੰ ਤਕਰੀਬਨ ਤਿੰਨ ਸਾਲ ਹੋ ਗਏ ਹਨ। ਪਰ ਹੁਣ ਤੱਕ ਗੋਲੀਕਾਂਡ ਦੇ ਪੀੜਤ ਇਨਸਾਫ ਦੀ ਗੁਹਾਰ ਲਗਾ ਰਹੇ ਹਨ। ਇਸ ਘਟਨਾ ਵਿਚ ਸ਼ਹੀਦ ਹੋਏ ਭਗਵਾਨ ਕਿਸ਼ਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸਪੋਕਸਮੈਟ ਟੀਵੀ ਵੱਲੋਂ ਖਾਸ ਗੱਲਬਾਤ ਕੀਤੀ ਗਈ। ਇਸ ਗੱਲਬਾਤ ਦੌਰਾਨ ਉਹਨਾਂ ਕਈ ਮਹੱਤਵਪੂਰ ਗੱਲਾਂ ਸਾਂਝੀਆਂ ਕੀਤੀਆ। ਬਹਿਬਲ ਕਲਾਂ ਗੋਲੀਕਾਂਡ ਭਗਵਾਨ ਕਿਸ਼ਨ ਸਿੰਘ ਦੇ ਲੜਕੇ ਨੇ ਦੱਸਿਆ ਕਿ ਬੇਅਦਬੀ ਤੋਂ ਕੁਝ ਦਿਨ ਪਹਿਲਾਂ ਪੰਥ ਦੋਖੀਆਂ ਵੱਲੋਂ ਬਰਗਾੜੀ ਵਿਖੇ ਮੰਦਭਾਗੀਆਂ ਗੱਲਾਂ ਲਿਖ ਕੇ ਪੋਸਟਰ ਲਗਾਏ ਗਏ ਸਨ।

Bhagwant Kishan SinghBhagwant Kishan Singh

ਉਹਨਾਂ ਦੱਸਿਆ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਉਹਨਾਂ ਦੇ ਪਿਤਾ ਰੋਸ ਦੇ ਮੱਦੇਨਜ਼ਰ ਬਹਿਬਲ ਕਲਾਂ ਵਿਖੇ ਗਏ ਸਨ ਅਤੇ ਉਹਨਾਂ ਨੇ ਧਰਨੇ ਵਿਚ ਸ਼ਮੂਲੀਅਤ ਕੀਤੀ। ਉਹਨਾਂ ਕਿਹਾ ਕਿ ਉਸ ਸਮੇਂ ਦੀ ਸਰਕਾਰ ਵੱਲੋਂ ਕੋਟਕਪੂਰਾ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ ‘ਤੇ ਗੰਦਾ ਪਾਣੀ ਬਰਸਾਇਆ ਗਿਆ, ਸਿੱਖਾਂ ਨੂੰ ਅਰੈਸਟ ਕਰਵਾਇਆ ਗਿਆ ਅਤੇ ਗੋਲੀਬਾਰੀ ਕਰਵਾਈ ਗਈ। ਉਹਨਾਂ ਕਿਹਾ ਕਿ ਉਹਨਾਂ ਦੇ ਪਿਤਾ ਬਹਿਬਲ ਕਲਾਂ ਵਿਖੇ ਚੱਲ ਰਹੇ ਪ੍ਰਦਰਸ਼ਨ ਵਿਚ ਸੰਗਤਾਂ ਲਈ ਲੰਗਰ ਦੀ ਸੇਵਾ ਕਰ ਰਹੇ ਸਨ। ਚਰਨਜੀਤ ਸਿੰਘ ਦੀ ਅਗਵਾਈ ਵਿਚ ਹਜ਼ਾਰਾਂ ਦੀ ਗਿਣਤੀ ‘ਚ ਮੌਜੂਦ ਪੁਲਿਸ ਕਰਮਚਾਰੀਆਂ ਨੇ ਕਾਰਵਾਈ ਕਰਦੇ ਹੋਏ ਲਾਠੀਚਾਰਜ ਅਤੇ ਗੋਲੀਬਾਰੀ ਕੀਤੀ ਜਿਸ ਵਿਚ ਉਹਨਾਂ ਦੇ ਪਿਤਾ ਦੀ ਮੌਤ ਹੋ ਗਈ।

ਉਹਨਾਂ ਕਿਹਾ ਕਿ ਉਸ ਸਮੇਂ ਦੀ ਸਰਕਾਰ ਗੋਲੀਕਾਂਡ ਤੋਂ ਢੇਡ ਸਾਲ ਬਾਅਦ ਵੀ ਕਾਰਜਕਾਲ ਵਿਚ ਰਹੀ ਪਰ ਉਹਨਾਂ ਨੇ ਪੀੜਤਾਂ ਨੂੰ ਇਨਸਾਫ ਨਹੀਂ ਦਿੱਤਾ। ਉਹਨਾਂ ਕਿਹਾ ਕਿ ਬਾਦਲ ਸਰਕਾਰ ਨੇ ਕਿਹਾ ਸੀ ਕਿ ਇਹ ਹਮਲਾ ਅਣਪਛਾਤੀ ਪੁਸਿਲ ਵੱਲੋਂ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਪੁਲਿਸ ਨੇ ਰੋਸ ਕਰ ਰਹੀਆਂ ਸੰਗਤਾਂ ਦਾ ਸਮਰਥਨ ਕਰਨ ਦੀ ਬਜਾਏ ਉਹਨਾਂ ‘ਤੇ ਹਮਲਾ ਕੀਤਾ।  ਉਹਨਾਂ ਕਿਹਾ ਕਿ ਬਾਦਲ ਸਰਕਾਰ ਅਤੇ ਮੌਜੂਦਾ ਸਰਕਾਰ ਇਨਸਾਫ ਦੇਣ ਦੇ ਰਾਹ ‘ਤੇ ਨਹੀਂ ਹਨ। ਇਨਸਾਫ ਬਾਰੇ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ  ਸਰਕਾਰਾਂ ਵੱਲੋਂ ਕਮਿਸ਼ਨ ਬਣਾਏ ਗਏ।

ਜਿਸ ਵਿਚ ਸਭ ਤੋਂ ਪਹਿਲਾਂ ਪਬਲਿਕ ਕਮਿਸ਼ਨ ਬਣਾਇਆ ਗਿਆ, ਜਿਸ ਵਿਚ 1000 ਲੋਕਾਂ ਨੇ ਗਵਾਹੀ ਦਿੱਤੀ। ਉਸ ਤੋਂ ਬਾਅਦ ਜੋਰਾ ਸਿੰਘ ਕਮਿਸ਼ਨ ਅਕਾਲੀ ਦਲ ਸਰਕਾਰ ਵੱਲੋਂ ਬਣਾਇਆ ਗਿਆ ਜਿਸ ਦੀ ਰਿਪੋਰਟ ਉਹਨਾਂ ਨੇ ਮੰਨਜ਼ੂਰ ਹੀ ਨਹੀਂ ਕੀਤੀ। ਉਹਨਾਂ ਕਿਹਾ ਕਿ ਸਰਕਾਰ ਨੇ ਲੋਕਾਂ ‘ਤੇ ਦਬਾਅ ਪਾ ਕੇ ਅਤੇ ਉਹਨਾਂ ਨੂੰ ਡਰਾ ਕੇ ਕਮਿਸ਼ਨ ਕੋਲ ਗਵਾਹੀ ਦੇਣ ਤੋਂ ਵੀ ਦੂਰ ਰੱਖਿਆ। ਉਹਨਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੇਸ਼ ਹੋਣ ਤੋਂ ਬਾਅਦ ਵੀ ਮੌਜੂਦਾ ਸਰਕਾਰ ਨੇ ਅਕਾਲੀ ਦਲ ਦੀ ਸਰਕਾਰ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਸਿਆਸਤਦਾਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਨੂੰ ਸਿਆਸਤ ਦਾ ਮੁੱਦਾ ਬਣਾ ਕੇ ਰੋਟੀਆਂ ਸੇਕ ਰਹੇ ਹਨ।

ਗੱਲਬਾਤ ਦੌਰਾਨ ਗੋਲੀਕਾਂਡ ਸਮੇਂ ਮੌਕੇ ‘ਤੇ ਮੌਜੂਦ ਰਹੇ ਕਿਸ਼ਨ ਭਗਵਾਨ ਦੇ ਦੂਜੇ ਪੁੱਤਰ ਨੇ ਦੱਸਿਆ ਕਿ ਜਦੋਂ ਕਿਸ਼ਨ ਭਗਵਾਨ ਸਿੰਘ ਨੂੰ ਗੋਲੀ ਲੱਗੀ ਤਾਂ ਉਹ ਉਹਨਾਂ ਤੋਂ ਬਹੁਤ ਪਿੱਛੇ ਸੀ। ਉਹਨਾਂ ਕਿਹਾ ਕਿ ਜਦੋਂ ਉਹਨਾਂ ਦੇ ਪਿਤਾ ਨੂੰ ਗੋਲੀ ਲੱਗੀ ਉਸ ਸਮੇਂ ਉਹਨਾਂ ਨਾਲ ਗੁਰਜੀਤ ਸਿੰਘ ਨੂੰ ਵੀ ਗੋਲੀ ਲੱਗੀ। ਉਹਨਾਂ ਦੱਸਿਆ ਕਿ ਜਦੋਂ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਨੂੰ ਗੋਲੀ ਲੱਗੀ ਤਾਂ ਉਹਨਾਂ ਦੇ ਦਾਦਾ ਜੀ ਉਹਨਾਂ ਦੇ ਨਾਲ ਸਨ। ਭਗਵਾਨ ਸਿੰਘ ਦੀ ਮੌਤ ਤੋਂ ਬਾਅਦ ਉਸ ਸਮੇਂ ਦੇ ਐਸਡੀਐਮ ਵੱਲੋਂ ਉਹਨਾਂ ਨੂੰ 10 ਲੱਖ ਦਾ ਮੁਆਵਜ਼ਾ ਪੇਸ਼ ਕਿਤਾ ਗਿਆ ਜਿਸ ਦਾ ਉਹਨਾਂ ਨੇ ਵਿਰੋਧ ਕੀਤਾ ਸੀ।

ਉਹਨਾਂ ਕਿਹਾ ਕਿ ਭਗਵੰਤ ਸਿੰਘ ਦੀ ਮੌਤ ਤੋਂ ਕਰੀਬ 2 ਮਹੀਨੇ ਬਾਅਦ ਸੁਖਬੀਰ ਸਿੰਘ ਬਾਦਲ ਉਹਨਾਂ ਦੇ ਘਰ ਆਏ। ਉਹਨਾਂ ਕਿਹਾ ਕਿ ਉਹਨਾਂ ਨੇ ਸੁਖਬੀਰ ਬਾਦਲ ਦੇ ਆਉਣ ਦਾ ਵਿਰੋਧ ਵੀ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਵੱਲੋਂ ਉਹਨਾਂ ਨੂੰ ਉਹਨਾਂ ਦੇ ਘਰ ਵਿਚ ਹੀ ਨਜ਼ਰਬੰਦ ਕੀਤਾ ਗਿਆ। ਉਹਨਾਂ ਕਿਹਾ ਕਿ ਗੁਰੂ ਨੂੰ ਮੰਨਣ ਵਾਲਿਆਂ ਲਈ ਗੁਰੂ ਸਾਹਿਬ ਦੀ ਬੇਅਦਬੀ ਵੱਡਾ ਮੁੱਦਾ ਹੈ ਅਤੇ ਉਹ ਬਾਦਲਾਂ ਦਾ ਵਿਰੋਧ ਵੀ ਕਰਦੇ ਹਨ ਪਰ ਕੁਝ ਲੋਕ ਅਜਿਹੇ ਵੀ ਹਨ ਜੋ ਗੁਰੂ ਨੂੰ ਵੱਡਾ ਨਾ ਮੰਨ ਕੇ ਬਾਦਲਾਂ ਨੂੰ ਵੱਡਾ ਮੰਨ ਰਹੇ ਹਨ। ਉਹਨਾਂ ਕਿਹਾ ਕਿ ਕੁਝ ਦਿਨ ਪਹਿਲਾਂ ਮਨਤਾਰ ਬਰਾੜ ਦੇ ਭਰਾ ਨੇ ਬਹਿਬਲ ਕਲਾਂ ਗੋਲੀਕਾਂਡ ਵਾਲੇ ਸਥਾਨ ‘ਤੇ ਭੰਗੜਾ ਪਾਇਆ।

ਉਹਨਾਂ ਕਿਹਾ ਕਿ ਸਿੱਟ ਵੱਲੋਂ ਕੀਤੀ ਗਈ ਜਾਂਚ ਵਿਚ ਮਨਤਾਰ ਬਰਾੜ ਦੋਸ਼ੀ ਪਾਇਆ ਗਿਆ ਸੀ। ਇਸ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਿਚ ਵੀ ਖੁਲਾਸੇ ਕੀਤੇ ਗਏ ਹਨ। ਉਹਨਾਂ ਕਿਹਾ ਕਿ ਜਾਂਚ ਵਿਚ ਰੁਕਾਵਟ ਪਾਉਣ ਲਈ ਬਾਦਲਾਂ ਵੱਲੋਂ ਚੋਣਾਂ ਤੋਂ ਪਹਿਲਾਂ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਕਰਾ ਦਿੱਤਾ ਗਿਆ। ਉਹਨਾਂ ਕਿਹਾ ਕਿ ਸਿਆਸਤਦਾਨ ਬੇਅਦਬੀ ਅਤੇ ਗੋਲੀਕਾਂਡ ਦੇ ਸਹਾਰੇ ਵੋਟਾਂ ਬਟੋਰਨਾ ਚਾਹੁੰਦੇ ਹਨ।

Bargadi victimsBargadi victims

ਉਹਨਾਂ ਨੇ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਚੰਗੇ ਵਿਅਕਤੀ ਨੂੰ ਵੋਟ ਪਾਉਣ ਜੋ ਉਹਨਾਂ ਦੇ ਮੁੱਦਿਆਂ ‘ਤੇ ਕੰਮ ਕਰ ਸਕੇ। ਉਹਨਾਂ ਕਿਹਾ ਸਿੱਟ ਵੱਲੋਂ ਕੀਤੀ ਜਾਂਚ ਵਿਚ 45 ਬੰਦੇ ਫੜੇ ਗਏ ਪਰ ਬਾਅਦ ਵਿਚ ਉਹਨਾਂ ਨੂੰ ਰਿਹਾਅ ਕਰ ਦਿੱਤਾ ਜਾਂਦਾ ਹੈ ਪਰ 40-45 ਸਾਲਾਂ ਤੋਂ ਜੇਲਾਂ ਵਿਚ ਬੰਦ ਬੰਦੀ ਸਿੰਘਾਂ ਦੀ ਸਜ਼ਾ ਪੂਰੀ ਹੋਣ ਦੇ ਬਾਵਜੂਦ ਵੀ ਰਿਹਾਈ ਲਈ ਕੋਈ ਕਦਮ ਨਹੀਂ ਚੁੱਕੇ ਗਏ। ਉਹਨਾਂ ਕਿਹਾ ਪੰਜਾਬ ਦਾ ਸਿਸਟਮ ਬਹੁਤ ਭਰਿਸ਼ਟ ਹੋ ਚੁਕਾ ਹੈ ਅਤੇ ਹਰ ਇਕ ਸਿੱਖ ਨੂੰ ਆਪਣੇ ਹੱਕਾਂ ਲਈ ਆਪ ਸੰਘਰਸ਼ ਕਰਨਾ ਪਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement