ਜਲੰਧਰ 'ਚ 4 ਹੋਰ ਨਵੇਂ ਮਾਮਲੇ, ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਹੋਈ 124
Published : May 4, 2020, 7:25 am IST
Updated : May 4, 2020, 7:25 am IST
SHARE ARTICLE
file photo
file photo

ਜਲੰਧਰ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਵਧ ਰਹੀ ਗਿਣਤੀ ਰੁਕਣ ਦਾ ਨਾ ਹੀ ਨਹੀਂ ਲੈ ਰਹੀ। ਇਸ ਵਿਚ ਹਰ ਰੋਜ਼ ਵਾਧਾ ਹੀ ਹੋ ਰਿਹਾ ਹੈ, ਜੋ ਚਿੰਤਾ ਦਾ ਵਿਸ਼ਾ ਹੈ।

ਜਲੰਧਰ, 3 ਮਈ (ਵਰਿੰਦਰ ਸ਼ਰਮਾ/ ਲਖਵਿੰਦਰ ਸਿੰਘ ਲੱਕੀ) : ਜਲੰਧਰ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਵਧ ਰਹੀ ਗਿਣਤੀ ਰੁਕਣ ਦਾ ਨਾ ਹੀ ਨਹੀਂ ਲੈ ਰਹੀ। ਇਸ ਵਿਚ ਹਰ ਰੋਜ਼ ਵਾਧਾ ਹੀ ਹੋ ਰਿਹਾ ਹੈ, ਜੋ ਚਿੰਤਾ ਦਾ ਵਿਸ਼ਾ ਹੈ।  ਪੰਜਾਬ ਵਿਚ ਸਵੇਰ ਤੋਂ ਲੈ ਕੇ ਹੁਣ ਤਕ ਵੱਖ-ਵੱਖ ਜ਼ਿਲ੍ਹਿਆਂ ਤੋਂ 100 ਤੋਂ ਵੱਧ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਸਾਹਮਣੇ ਆ ਚੁਕੀ ਹੈ। ਜਿਨ੍ਹਾਂ ਵਿਚੋਂ ਜਲੰਧਰ ਜ਼ਿਲ੍ਹੇ ਵਿਚ 4 ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ ਇਕ ਮਰੀਜ਼ ਕਾਜ਼ੀ ਮੁਹੱਲਾ ਵਾਸੀ ਹੈ ਜਦਕਿ 3 ਮਰੀਜ਼ ਬਸਤੀ ਦਾਨਿਸ਼ਮੰਦਾਂ ਵਾਸੀ ਹਨ।

ਏ.ਐਚ.ਓ. ਡਾ. ਟੀ.ਪੀ. ਸਿੰਘ ਦਾ ਕਹਿਣਾ ਹੈ ਕਿ ਅੱਜ ਸਾਹਮਣੇ ਆਏ 4 ਮਰੀਜ਼ ਉਕਤ ਇਲਾਕਿਆਂ ਵਿਚੋਂ ਪਹਿਲਾਂ ਹੀ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੇ ਸੰਪਰਕ ਹਨ। ਉਨ੍ਹਾਂ ਦਸਿਆ ਕਿ ਪਾਜ਼ੇਟਿਵ ਆਏ ਮਰੀਜ਼ਾਂ ਨੂੰ ਸਿਵਲ ਹਸਪਤਾਲ ਲਿਆਉਣ ਲਈ ਟੀਮਾਂ ਭੇਜ ਦਿਤੀਆਂ ਗਈਆਂ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦਾ ਅੰਕੜਾ 124 ਤਕ ਪਹੁੰਚ ਗਿਆ ਹੈ। ਅੱਜ ਸਾਹਮਣੇ ਆਏ ਮਰੀਜ਼ਾਂ ਦੀ ਉਮਰ 40 ਤੋਂ 47 ਸਾਲ ਦੇ ਦਰਮਿਆਨ ਦੱਸੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement