
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਆਏ ਦਿਨ ਕਿਸੇ ਨਾ ਕਿਸੇ ਕਾਰਨ ਕਰਕੇ ਵਿਵਾਦਾਂ ਵਿਚ ਘਿਰੇ ਰਹਿੰਦੇ ਹਨ।
ਸੰਗਰੂਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਆਏ ਦਿਨ ਕਿਸੇ ਨਾ ਕਿਸੇ ਕਾਰਨ ਕਰਕੇ ਵਿਵਾਦਾਂ ਵਿਚ ਘਿਰੇ ਰਹਿੰਦੇ ਹਨ। ਇਸ ਤਰ੍ਹਾਂ ਸਿੱਧੂ ਨਾਲ ਸਬੰਧਿਤ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਇਕ ਵੀਡੀਓ ਵਾਇਰਲ ਹੋ ਰਹੀ ਹੈ ਇਸ ਵਿਚ ਸਿੱਧੂ ਮੂਸੇਵਾਲਾ ਇੱਕ ਖੁੱਲ੍ਹੀ ਥਾਂ ‘ਚ AK-47 ਚਲਾ ਰਿਹਾ ਹੈ। ਪਰ ਇਸ ‘ਚ ਵੱਡੀ ਗੱਲ ਇਹ ਹੈ ਕਿ ਇਸ ਵੀਡੀਓ ਵਿਚ ਉਸ ਨਾਲ ਬਹੁਤ ਸਾਰੇ ਪੁਲਿਸ ਮੁਲਾਜ਼ਮ (Punjab police) ਵੀ ਦਿਖਾਈ ਦੇ ਰਹੇ ਹਨ, ਜੋ ਉਸ ਨੂੰ ਏਕੇ47 ਚਲਾਉਣੀ ਸਿਖਾ ਰਹੇ ਹਨ।
punjab police
ਵੀਡੀਓ ਵਾਇਰਲ ਹੋਣ ਤੋਂ ਬਾਅਦ, ਡੀਜੀਪੀ ਨੇ ਐਸਐਸਪੀ ਸੰਗਰੂਰ ਨੂੰ ਜਾਂਚ ਕਰਨ ਦਾ ਨਿਰਦੇਸ਼ ਦਿੱਤਾ, ਜਿਸ ਵਿਚ ਸਾਹਮਣੇ ਆਇਆ ਕਿ ਇਹ ਵੀਡੀਓ ਬਰਨਾਲਾ ਦੇ ਪਿੰਡ ਬਾਰਬਰ ਦੀ ਹੈ। ਇਸ ਵਿਚ ਸੰਗਰੂਰ ਪੁਲਿਸ ਦੇ ਕੁਝ ਸਿਪਾਹੀ ਨਜ਼ਰ ਆਏ। ਜਿਸ ‘ਤੇ ਸੰਗਰੂਰ ਦੇ ਐਸਐਸਪੀ ਨੇ ਕਾਰਵਾਈ ਕਰਦਿਆਂ ਸਾਰਿਆਂ ਨੂੰ ਮੁਅੱਤਲ ਕਰ ਦਿੱਤਾ ਅਤੇ ਵਿਭਾਗ ਨੂੰ ਜਾਂਚ ਦੇ ਆਦੇਸ਼ ਦਿੱਤੇ। ਇਸ ਤੋਂ ਬਾਅਦ ਸੰਗਰੂਰ ਪੁਲਿਸ ਨੇ ਕਾਰਵਾਈ ਕਰਦਿਆਂ ਆਪਣੇ ਕਰਮਚਾਰੀਆਂ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਿਸ ਬਾਰੇ ਸਗਰੂਰ ਦੇ ਐਸਪੀ ਸਰਨਜੀਤ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ।
sidhu moose wala
ਇਹ ਅਪਰਾਧਿਕ ਕੇਸ, ਐਫਆਈਆਰ ਨੰ. 57 ਮਿਤੀ 4.5.20 ਨੂੰ ਧਾਰਾ 188 ਆਈ.ਪੀ.ਸੀ ਤਹਿਤ ਅਤੇ ਆਪਦਾ ਪ੍ਰਬੰਧਨ ਐਕਟ ਦੀ ਧਾਰਾ 51 ਤਹਿਤ ਥਾਣਾ ਧਨੌਲਾ, ਜ਼ਿਲ੍ਹਾ ਬਰਨਾਲਾ ਵਿਖੇ ਸਿੱਧੂ ਮੂਸੇਵਾਲਾ, ਕਰਮ ਸਿੰਘ ਲੇਹਲ ਸੰਗਰੂਰ, ਇੰਦਰ ਸਿੰਘ ਗਰੇਵਾਲ ਵਿਰੁੱਧ ਦਰਜ ਕੀਤਾ ਗਿਆ ਹੈ ਤੇ ਸੰਗਰੂਰ, ਜੰਗ ਸ਼ੇਰ ਸਿੰਘ ਸਣੇ 5 ਪੁਲਿਸ ਅਧਿਕਾਰੀਆਂ, ਜਿਨ੍ਹਾਂ ਵਿਚ ਇਕ ਸਬ-ਇੰਸਪੈਕਟਰ, ਦੋ ਹੈਡ ਕਾਂਸਟੇਬਲ ਅਤੇ ਦੋ ਕਾਂਸਟੇਬਲ ਸ਼ਾਮਲ ਹਨ, ਉਤੇ ਦਰਜ ਕੀਤਾ ਗਿਆ ਹੈ। ਪੁਲਿਸ ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਾਰੇ ਪੁਲਿਸ ਅਧਿਕਾਰੀ ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ।
DINKAR GUPTA
ਇਸ ਦੌਰਾਨ ਪੰਜਾਬ ਪੁਲਿਸ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਡੀਐਸਪੀ ਦਲਜੀਤ ਸਿੰਘ ਵਿਰਕ ਖਿਲਾਫ ਵਿਭਾਗੀ ਜਾਂਚ ਸ਼ੁਰੂ ਕਰਨ ਲਈ ਰਾਜ ਦੇ ਗ੍ਰਹਿ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਕ ਵੀਡੀਓ ਵਾਇਰਲ ਹੋਈ ਹੈ ਜਿਸ ਵਿਚ ਸਿੱਧੂ ਮੂਸੇਵਾਲੇ ਨੂੰ ਪੰਜਾਬ ਪੁਲਿਸ AK-47 ਚਲਾਉਣ ਦੀ ਟਰੇਨਿੰਗ ਦੇ ਰਹੀ ਹੈ। ਸਿੱਧੂ ਮੂਸੇਵਾਲਾ ਖੁਦ ਨਿਸ਼ਾਨਾ ਲਗਾਉਂਦੇਂ ਦੀ ਵੀਡਿਉ ਵਾਇਰਲ ਹੋ ਗਈ। ਇਹ ਵੀਡਿਉ ਵਾਇਰਲ ਹੋਣ ਨਾਲ ਪੁਲਿਸ ਵਿਚ ਹੜਕੰਪ ਮਚ ਗਿਆ।
sidhu moose wala
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।