ਗੁਰਬਾਣੀ ਦੀਆਂ ਪੋਥੀਆਂ ਕੂੜੇ ਵਾਲੀ ਗੱਡੀ 'ਚੋਂ ਮਿਲੀਆਂ
Published : May 4, 2020, 8:30 am IST
Updated : May 4, 2020, 8:30 am IST
SHARE ARTICLE
File Photo
File Photo

ਗੁਰਬਾਣੀ ਦੀਆਂ ਪੋਥੀਆਂ ਦੀ ਬੇਅਦਬੀ ਦੇ ਦੋਸ਼ੀਆਂ ਵਿਰੁਧ ਸ਼੍ਰੋਮਣੀ ਕਮੇਟੀ ਵਲੋਂ ਪਰਚਾ ਦਰਜ, ਚਾਰ ਗ੍ਰਿਫ਼ਤਾਰ

ਅੰਮ੍ਰਿਤਸਰ 3 ਮਈ ( ਸੁਖਵਿੰਦਰਜੀਤ ਸਿੰਘ ਬਹੋੜੂ) : ਸ਼ਹਿਰ ਦੇ ਕੋਟ ਖ਼ਾਲਸਾ ਇਲਾਕੇ ਅੰਦਰ ਪੈਂਦੇ ਮੁਹੱਲਾ ਗੁਰੂ ਨਾਨਕ ਪੁਰਾ ਦੇ ਇਕ ਪਰਵਾਰ ਵਲੋਂ ਅੱਜ ਗੁਰਬਾਣੀ ਦੀਆਂ ਪਾਵਨ ਪੋਥੀਆਂ ਤੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਘਟਨਾ ਸਥਾਨ 'ਤੇ ਪੁੱਜੇ ਅਤੇ ਦੋਸ਼ੀਆਂ ਵਿਰੁਧ ਸ਼੍ਰੋਮਣੀ ਕਮੇਟੀ ਵਲੋਂ ਥਾਣਾ ਕੋਟ ਖ਼ਾਲਸਾ ਵਿਚ ਪਰਚਾ ਦਰਜ ਕਰਵਾ ਦਿਤਾ ਗਿਆ ਹੈ।

File photoFile photo

ਪੁਲਿਸ ਨੇ ਦੋਸ਼ੀ ਮੰਗਲ ਸਿੰਘ ਵਾਸੀ ਗੁਰੂ ਨਾਨਕ ਪੁਰਾ, ਉਸ ਦੇ ਦੋ ਪੁੱਤਰਾਂ ਤੇ ਜਵਾਈ ਨੂੰ ਗ੍ਰਿਫ਼ਤਾਰ ਕਰ ਕੇ ਜਾਂਚ ਆਰੰਭ ਦਿਤੀ ਹੈ। ਇਸੇ ਦੌਰਾਨ ਥਾਣਾ ਕੋਟ ਖ਼ਾਲਸਾ ਵਿਖੇ ਪਹੁੰਚੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਤੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਮਾਮਲੇ ਬਾਰੇ ਬਾਰੀਕੀ ਨਾਲ ਜਾਂਚ ਕਰਨ ਦੇ ਆਦੇਸ਼ ਦਿਤੇ ਹਨ। ਪੁਲਿਸ ਕਮਿਸ਼ਨਰ ਨੇ ਸ਼੍ਰੋਮਣੀ ਕਮੇਟੀ ਨੂੰ ਵਿਸ਼ਵਾਸ ਦੁਆਇਆ ਕਿ ਦੋਸ਼ੀਆਂ ਪਾਸੋਂ ਪੁੱਛ-ਗਿੱਛ ਕਰ ਕੇ ਮਾਮਲੇ ਦੀ ਤੈਅ ਤਕ ਜਾਇਆ ਜਾਵੇਗਾ ਅਤੇ ਦੋਸ਼ੀਆਂ ਵਿਰੁਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਇਸ ਘਟਨਾ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਈ ਰਜਿੰਦਰ ਸਿੰਘ ਮਹਿਤਾ ਨੇ ਦਸਿਆ ਕਿ ਸ਼੍ਰੋਮਣੀ ਕਮੇਟੀ ਨੂੰ ਸਵੇਰੇ ਕੁੱਝ ਪ੍ਰੇਮੀਆਂ ਨੇ ਜਾਣਕਾਰੀ ਦਿਤੀ ਕਿ ਸਥਾਨਕ ਫ਼ਤਾਹਪੁਰ ਨੇੜੇ ਕੂੜਾ ਲੈ ਕੇ ਪਹੁੰਚੀ ਇਕ ਗੱਡੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਕੁੱਝ ਪੋਥੀਆਂ ਮਿਲੀਆਂ ਹਨ, ਜਿਸ 'ਤੇ ਸ਼੍ਰੋਮਣੀ ਕਮੇਟੀ ਨੇ ਅਪਣੇ ਅਧਿਕਾਰੀਆਂ ਨੂੰ ਤੁਰਤ ਮੌਕੇ 'ਤੇ ਭੇਜਿਆ।

File photoFile photo

ਉਨ੍ਹਾਂ ਦਸਿਆ ਕਿ ਕੂੜੇ ਵਾਲੀ ਗੱਡੀ ਦੇ ਡਰਾਈਵਰ ਗੁਰਦੀਪ ਸਿੰਘ ਨੇ ਸਿਆਣਪ ਵਰਤਦਿਆਂ ਗੁਰਬਾਣੀ ਦੀਆਂ ਪੋਥੀਆਂ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕਪੁਰਾ ਵਿਖੇ ਪਹੁੰਚਾਈਆਂ। ਇਸ ਮਗਰੋਂ ਸ਼੍ਰੋਮਣੀ ਕਮੇਟੀ ਤੇ ਸਥਾਨਕ ਗੁਰਦਵਾਰਾ ਪ੍ਰਬੰਧਕਾਂ ਦੀ ਹਾਜ਼ਰੀ ਵਿਚ ਡਰਾਈਵਰ ਨੇ ਸਬੰਧਤ ਘਰ ਦੀ ਜਾਣਕਾਰੀ ਦਿਤੀ, ਜਿਨ੍ਹਾਂ ਨੇ ਇਸ ਨੂੰ ਕੂੜੇ ਵਿਚ ਰਖਿਆ ਸੀ।

ਡਰਾਇਵਰ ਗੁਰਦੀਪ ਸਿੰਘ ਅਨੁਸਾਰ ਕੂੜਾ ਰੱਖਣ ਵਾਲੇ ਪਰਵਾਰ ਨੇ ਕਿਹਾ ਸੀ ਕਿ ਇਹ ਘਰ ਦਾ ਵਾਧੂ ਸਮਾਨ ਹੈ। ਪਰ ਜਦੋਂ ਉਸ ਨੇ ਕੂੜਾ ਸੁੱਟਣ ਸਮੇਂ ਦੇਖਿਆ ਤਾਂ ਗੁਰਬਾਣੀ ਦੀਆਂ ਪੋਥੀਆਂ ਤੇ ਗੁਟਕਾ ਸਾਹਿਬ ਸਨ। ਇਸ ਮੌਕੇ ਸੁਪਰੀਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਏਸੀਪੀ ਨਰਿੰਦਰ ਸਿੰਘ ਤੇ ਡੀ.ਸੀ.ਪੀ. ਹਰਜੀਤ ਸਿੰਘ ਧਾਲੀਵਾਲ ਵੀ ਮੌਕੇ 'ਤੇ ਪਹੁੰਚੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement