ਮਾਮਲਾ ਪਰਵਾਸੀ ਮਜ਼ਦੂਰਾਂ ਨੂੰ ਘਰ ਵਾਪਸ ਭੇਜਣ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ
Published : May 4, 2020, 10:17 pm IST
Updated : May 4, 2020, 10:17 pm IST
SHARE ARTICLE
1
1

ਕੈਪਟਨ ਨੇ ਸ਼ਾਹ ਦਾ ਦਖ਼ਲ ਮੰਗਿਆ

ਚੰਡੀਗੜ੍ਹ, 4 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਵਿਚ ਫਸੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੂਬਿਆਂ ਵਿਚ ਭੇਜਣ ਲਈ 5 ਮਈ ਤੋਂ 10-15 ਦਿਨ ਲਈ ਵਿਸ਼ੇਸ਼ ਰੇਲ ਗੱਡੀਆਂ ਦਾ ਪ੍ਰਬੰਧ ਕਰਨ ਵਾਸਤੇ ਉਨ੍ਹਾਂ ਦੇ ਨਿਜੀ ਦਖ਼ਲ ਦੀ ਮੰਗ ਕੀਤੀ ਹੈ।


ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨੂੰ ਢੁਕਵੇਂ ਇੰਤਜ਼ਾਮ ਕਰਨ ਲਈ ਰੇਲਵੇ ਮੰਤਰਾਲੇ ਨੂੰ ਹਦਾਇਤ ਕਰਨ ਦੀ ਅਪੀਲ ਕੀਤੀ ਕਿਉਂ ਜੋ ਪੰਜਾਬ ਵਿਚ ਫਸੇ ਪਰਵਾਸੀ ਕਾਮੇ ਅਪਣੇ ਜੱਦੀ ਸਥਾਨਾਂ 'ਤੇ ਵਾਪਸ ਮੁੜਨ ਲਈ ਬੇਚੈਨ ਹਨ। ਸੂਬਾ ਸਰਕਾਰ ਵਲੋਂ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਪੋਰਟਲ  www.covidhelp.punjab.gov.in ਉਪਰ ਸਫ਼ਲਤਾਪੂਰਵਕ ਰਜਿਸਟਰਡ ਹੋ ਚੁੱਕੇ 6.44 ਲੱਖ ਤੋਂ ਵੱਧ ਪਰਵਾਸੀ ਕਾਮਿਆਂ ਵਲੋਂ ਘਰ ਵਾਪਸ ਜਾਣ ਦੀ ਇੱਛਾ ਜ਼ਾਹਰ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਇਹ ਅਪੀਲ ਕੀਤੀ ਹੈ।

4
ਸ੍ਰੀ ਸ਼ਾਹ ਨੂੰ ਭੇਜੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੋਰਟਲ 'ਤੇ ਰਜਿਸਟਰਡ ਹੋ ਚੁੱਕੇ ਲੋਕਾਂ ਦੀ ਵਾਪਸੀ ਲਈ ਟਰਾਂਸਪੋਰਟ ਵਾਸਤੇ ਅਗਲੇ 10-15 ਦਿਨ ਰੇਲਵੇ ਮੰਤਰਾਲੇ ਨੂੰ ਰੇਲ ਗੱਡੀਆਂ ਦੀਆਂ ਜ਼ਰੂਰਤਾਂ ਮੁਤਾਬਕ ਰੋਜ਼ਾਨਾ ਸੂਚਿਤ ਕਰਿਆ ਕਰੇਗੀ। ਸਥਾਨਕ ਪੱਧਰ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਦਸਿਆ ਕਿ ਪਰਵਾਸੀ ਕਾਮਿਆਂ ਦੀ ਨਿਰਵਿਘਨ ਆਵਾਜਾਈ ਦੀ ਯੋਜਨਾ ਬਣਾਉਣ ਲਈ ਪੰਜਾਬ ਦੇ ਅਫ਼ਸਰ ਸਬੰਧਤ ਸੂਬਿਆਂ ਅਤੇ ਰੇਲਵੇ ਦੇ ਅਧਿਕਾਰੀਆਂ ਨਾਲ ਤਾਲਮੇਲ ਕਾਇਮ ਕਰ ਰਹੇ ਹਨ।

4
ਮੁੱਖ ਮੰਤਰੀ ਨੇ ਦਸਿਆ ਕਿ ਪੰਜਾਬ ਵਿਚ ਉਦਯੋਗ ਅਤੇ ਖੇਤੀਬਾੜੀ ਸੈਕਟਰ ਵਿਚ ਆਰਜ਼ੀ ਰੁਜ਼ਗਾਰ ਹਾਸਲ ਕਰਨ ਲਈ ਉੱਤਰ ਪ੍ਰਦੇਸ਼, ਬਿਹਾਰ ਅਤੇ ਹੋਰ ਪੂਰਬੀ ਸੂਬਿਆਂ ਤੋਂ ਵੱਡੀ ਗਿਣਤੀ ਵਿਚ ਕਾਮੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਜੋ ਆਮ ਤੌਰ 'ਤੇ ਹੋਲੀ ਤੋਂ ਬਾਅਦ ਮਾਰਚ ਵਿਚ ਚਲੇ ਜਾਂਦੇ ਹਨ, ਇਸ ਸਾਲ ਲਾਕਡਾਊਨ ਲਾਗੂ ਹੋਣ ਕਰ ਕੇ ਵਾਪਸ ਨਹੀਂ ਜਾ ਸਕੇ।


ਕੈਪਟਨ ਅਮਰਿਦਰ ਸਿੰਘ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਵਲੋਂ ਪਿਛਲੇ ਛੇ ਹਫ਼ਤਿਆਂ ਤੋਂ ਇਨ੍ਹਾਂ ਕਾਮਿਆਂ ਨੂੰ ਭੋਜਨ ਅਤੇ ਰਹਿਣ-ਸਹਿਣ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ ਪਰ ਹੁਣ ਉਹ ਕੁਦਰਤੀ ਤੌਰ 'ਤੇ ਅਪਣੇ ਘਰ ਜਾਣਾ ਚਾਹੁੰਦੇ ਹਨ। ਉਨ੍ਹਾਂ ਨੇ ਇਨ੍ਹਾਂ ਵਿਸ਼ੇਸ਼ ਲੋੜਾਂ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਨੂੰ ਫੌਰੀ ਦਖ਼ਲ ਦੇਣ ਦੀ ਅਪੀਲ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement