ਤਿਵਾੜੀ ਨੇ ਚਾਰ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨਾਲ ਵੀਡੀਉ ਕਾਨਫਰੰਸਿੰਗ ਰਾਹੀਂ ਕੀਤਾ ਵਿਚਾਰ-ਵਟਾਂਦਰਾ
Published : May 4, 2020, 7:01 pm IST
Updated : May 4, 2020, 7:09 pm IST
SHARE ARTICLE
Manish Tewari
Manish Tewari

ਉਹਨਾਂ ਨੇ ਸਿਹਤ ਸੁਵਿਧਾਵਾਂ ਬਾਰੇ ਸਬੰਧਤ ਚਾਰਾਂ ਜਿਲ੍ਹਿਆਂ ਰੋਪੜ...

ਰੂਪਨਗਰ: ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਜ਼ਿਲ੍ਹਾ ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ ਅਤੇ ਮੁਹਾਲੀ ਦੇ ਸਿਵਲ ਸਰਜਨਾਂ ਨਾਲ ਇੱਕ ਵਿਡੀਓ ਕਾਨਫਰੰਸਿੰਗ ਕੀਤੀ, ਜਿਸ ਵਿੱਚ ਇਹਨਾਂ ਜ਼ਿਲ੍ਹਿਆਂ ਵਿੱਚ ਕੋਵਿਡ 19 ਦੇ ਦ੍ਰਿਸ਼ ਅਤੇ ਵਿਸ਼ਾਣੂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕਰਨ ਲਈ ਉਨ੍ਹਾਂ ਵੱਲੋਂ ਸੁਝਾਏ ਗਏ ਉਪਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

Manish Tiwari Manish Tewari

ਉਹਨਾਂ ਨੇ ਸਿਹਤ ਸੁਵਿਧਾਵਾਂ ਬਾਰੇ ਸਬੰਧਤ ਚਾਰਾਂ ਜਿਲ੍ਹਿਆਂ ਰੋਪੜ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਮੋਹਾਲੀ ਦੇ ਸਿਵਲ ਸਰਜਨਾਂ ਨਾਲ ਵੀਡੀਓ ਕਾਨਫਰੰਸਿੰਗ ਤੇ ਚਰਚਾ ਕੀਤੀ। ਤਿਵਾੜੀ ਨੇ ਕੋਰੋਨਾ ਵਿਰੁਧ ਲੜਾਈ ਵਿਚ ਜਿੱਥੇ ਸਿਹਤ ਵਿਭਾਗ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਉਥੇ ਹੀ ਵਿਭਾਗ ਦੀਆਂ ਲੋੜਾਂ ਨੂੰ ਪੂਰਾ ਕਰਵਾਉਣ ਦਾ ਭਰੋਸਾ ਦਿੱਤਾ।

Manish Tiwari Manish Tewari

ਇਸ ਦੌਰਾਨ ਚਾਰਾਂ ਜਿਲ੍ਹਿਆਂ ਦੇ ਸਿਵਲ ਸਰਜਨਾਂ ਹੁਸ਼ਿਆਰਪੁਰ ਤੋਂ ਡਾ ਜਸਬੀਰ ਸਿੰਘ, ਨਵਾਂਸ਼ਹਿਰ ਤੋਂ ਡਾ ਰਜਿੰਦਰ ਪ੍ਰਸਾਦ ਭਾਟੀਆ, ਮੋਹਾਲੀ ਤੋਂ ਡਾ ਮਨਜੀਤ ਸਿੰਘ ਤੇ ਰੂਪਨਗਰ ਤੋਂ ਡਾ ਐਚਐਨ ਸ਼ਰਮਾ ਨੇ ਖੁਲਾਸਾ ਕੀਤਾ ਕਿ ਕਿਸ ਤਰ੍ਹਾਂ ਵਿਭਾਗ ਕੋਰੋਨਾ ਖਿਲਾਫ ਲੜਾਈ ਲੜ ਰਿਹਾ ਹੈ। ਜਿਸ ਤੇ ਤਿਵਾੜੀ ਨੇ ਮੈਡੀਕਲ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਰੋਨਾ ਖਿਲਾਫ ਉਹ ਫਰੰਟ ਲਾਈਨ ਤੇ ਲੜ ਰਹੇ ਹਨ।

Manish Tiwari Manish Tewari

ਉਨ੍ਹਾਂ ਦੀ ਸਖਤ ਮਿਹਨਤ ਦਾ ਹੀ ਨਤੀਜਾ ਸੀ ਕਿ ਨਵਾਂਸ਼ਹਿਰ ਨੂੰ ਇਕ ਵਾਰ ਕੋਰੋਨਾ ਮੁਕਤ ਕਰ ਦਿੱਤਾ ਸੀ। ਮੈਡੀਕਲ ਸਟਾਫ ਇਸ ਮਹਾਂਮਾਰੀ ਦਾ ਕੋਈ ਇਲਾਜ ਨਾ ਹੋਣ ਦੇ ਬਾਵਜੂਦ ਵੀ ਦਿਨ ਰਾਤ ਮਿਹਨਤ ਕਰ ਰਿਹਾ ਹੈ ਜੋ ਘੰਟਿਆਂ ਡਿਊਟੀ ਕਰਨ ਦੇ ਨਾਲ-ਨਾਲ ਕਈ ਦਿਨਾਂ ਤੱਕ ਪਰਿਵਾਰਾਂ ਨਾਲ ਨਹੀਂ ਮਿਲਦੇ। ਇਸੇ ਤਰ੍ਹਾਂ ਪੀਪੀਈ ਕਿੱਟਾਂ ਦੀ ਘਾਟ ਦਾ ਮੁੱਦਾ ਉਨ੍ਹਾਂ ਕੇਂਦਰ ਸਰਕਾਰ ਕੋਲ ਚੁੱਕਣ ਦਾ ਭਰੋਸਾ ਦਿੱਤਾ।

Manish Tiwari Manish Tewari

ਦਸ ਦਈਏ ਕਿ ਜ਼ਿਲੇ ਵਿਚ ਕੋਰੋਨਾ ਵਾਇਰਸ ਪਾਜੇਟਿਵ ਮਰੀਜ਼ਾਂ ਦੇ ਠੀਕ ਹੋਣ ਦੀ ਗਿਣਤੀ ਵਧ ਰਹੀ ਹੈ। ਅੱਜ 7 ਮਰੀਜ਼ਾਂ ਨੂੰ ਦੋ ਵਾਰ ਨੈਗਟਿਵ ਟੈਸਟ ਕਰਵਾਉਣ ਤੋਂ ਬਾਅਦ ਗਿਆਨ ਸਾਗਰ ਹਸਪਤਾਲ ਤੋਂ ਛੁੱਟੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਛੁੱਟੀ ਕੀਤੇ ਗਏ ਇਨ੍ਹਾਂ ਮਰੀਜ਼ਾਂ ਵਿਚੋਂ 5 ਪਿੰਡ ਜਵਾਹਰਪੁਰ ਨਾਲ ਸਬੰਧਤ ਹਨ, ਜਦਕਿ 2 ਨਯਾਗਾਓਂ ਨਾਲ ਸਬੰਧਤ ਹਨ।

NewspaperNewspaper

ਛੁੱਟੀ ਵਾਲੇ ਮਰੀਜ਼ਾਂ ਵਿਚ ਤਿੰਨ ਮਹਿਲਾਵਾਂ ਅਤੇ ਚਾਰ ਪੁਰਸ਼ ਹਨ। ਪਿੰਡ ਜਵਾਹਰਪੁਰ ਨਾਲ ਸਬੰਧਤ ਮਰੀਜ਼ਾਂ ਦੀ ਉਮਰ 16, 64, 24, 32 ਅਤੇ 55 ਸਾਲ ਹੈ। ਜੋ ਨਯਾਗਾਓਂ ਨਾਲ ਸਬੰਧਤ ਹਨ, ਉਨ੍ਹਾਂ ਦੀ ਉਮਰ 60 ਅਤੇ 19 ਸਾਲ ਹੈ। ਹੁਣ ਤਕ ਜ਼ਿਲੇ ਵਿਚ ਕੁੱਲ ਪਾਜੇਟਿਵ ਕੇਸ 95 ਹਨ, ਜਦੋਂ ਕਿ ਠੀਕ ਹੋਏ ਮਾਮਲਿਆਂ ਦੀ ਗਿਣਤੀ 43 ਹੈ ਅਤੇ ਐਕਟਿਵ ਮਾਮਲੇ 50 ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement