ਹਜ਼ੂਰ ਸਾਹਿਬ ਤੋਂ ਆਏ ਯਾਤਰੂਆਂ ਨੂੰ ਦੋਸ਼ੀ ਵਜੋਂ ਪੇਸ਼ ਕਰਨਾ ਘਿਨਾਉਣੀ ਸਾਜ਼ਸ਼: ਗਿਆਨੀ ਹਰਪ੍ਰੀਤ ਸਿੰਘ
Published : May 4, 2020, 8:54 am IST
Updated : May 4, 2020, 8:54 am IST
SHARE ARTICLE
File Photo
File Photo

ਸੰਗਤ ਨੂੰ ਬਦਨਾਮ ਕਰਨ ਵਾਲਿਆਂ ਵਿਰੁਧ ਹੋਣ ਮੁਕੱਦਮੇ ਦਰਜ

ਸ਼੍ਰੀ ਮੁਕਤਸਰ ਸਾਹਿਬ, 03 ਮਈ (ਗੁਰਦੇਵ ਸਿੰਘ/ਰਣਜੀਤ ਸਿੰਘ) : ਸ਼੍ਰੀ ਹਜ਼ੂਰ ਸਾਹਿਬ ਤੋਂ ਲਿਆਂਦੇ ਯਾਤਰੂਆਂ ਨੂੰ ਕੋਰੋਨਾ ਫ਼ੈਲਾਉਣ ਦੇ ਗੁਨਾਹਗਾਰ ਨਾ ਬਣਾਇਆ ਜਾਵੇ, ਸਗੋਂ ਉਨ੍ਹਾਂ ਨੂੰ ਪੀੜਤ ਸਮਝ ਕੇ ਹਮਦਰਦੀ ਜਤਾਈ ਜਾਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਚਾਲੀ ਮੁਕਤਿਆਂ ਦੇ ਸ਼ਹੀਦੀ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਤ ਹੁੰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਨਾਲ-ਨਾਲ ਕੁੱਝ ਜ਼ਿੰਮੇਵਾਰ ਲੋਕਾਂ ਨੇ ਵੀ ਉਨ੍ਹਾਂ ਪੀੜਤਾਂ (ਖ਼ਾਸਕਰ ਹਜ਼ੂਰ ਸਾਹਿਬ ਤੋਂ ਆਈ ਸੰਗਤ) ਨੂੰ ਇਉਂ ਪੇਸ਼ ਕਰਨਾ ਸ਼ੁਰੂ ਕਰ ਦਿਤਾ ਜਿਵੇਂ ਉਹ ਬਹੁਤ ਵੱਡੇ ਗੁਨਾਹਗਾਰ ਹੋਣ। ਉਨ੍ਹਾਂ ਕਿਹਾ ਕਿ ਉਹ ਪੀੜਤ ਤਾਂ ਹੋ ਸਕਦੇ ਹਨ ਪਰ ਦੋਸ਼ੀ ਨਹੀਂ ਹੋ ਸਕਦੇ। ਇਸ ਕਰ ਕੇ ਇਨ੍ਹਾਂ ਨੂੰ ਗੁਨਾਹਗਾਰ ਜਾਂ ਦੋਸ਼ੀ ਕਹਿ ਕੇ ਪੇਸ਼ ਕਰਨਾ ਬਹੁਤ ਵੱਡੀ ਅਤੇ ਘਿਨਾਉਣੀ ਸਾਜ਼ਸ਼ ਹੈ।

File photoFile photo

ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਉਪਰ ਮੁਕੱਦਮੇ ਦਰਜ ਹੋਣੇ ਚਾਹੀਦੇ ਹਨ, ਭਾਵੇਂ ਉਹ ਖ਼ਾਸ ਹੀ ਕਿਉਂ ਨਾ ਹੋਣ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਉਨ੍ਹਾਂ ਦਾ ਹੌਂਸਲਾ ਵਧਾਇਆ ਜਾਂਦਾ ਪਰ ਉਨ੍ਹਾਂ ਨੂੰ ਨਿਰਉਤਸ਼ਾਹਿਤ ਕਰਨ ਦਾ ਕੋਝਾ ਯਤਨ ਖ਼ਾਸ ਕਰ ਕੇ ਪੰਜਾਬ ਦੀ ਧਰਤੀ 'ਤੇ ਬਰਦਾਸ਼ਤ ਕਰਨਯੋਗ ਨਹੀਂ ਹੈ। ਉਨ੍ਹਾਂ ਬਾਹਰੋਂ ਆਏ ਯਾਤਰੂਆਂ ਜਾਂ ਆਮ ਲੋਕਾਂ ਨੂੰ ਗੁਰੂ ਘਰਾਂ ਦੀਆਂ ਸਰਾਵਾਂ ਵਿਚ ਠਹਿਰਾਇਆ ਜਾ ਸਕਦਾ ਹੈ, ਜਿਥੇ ਉਨ੍ਹਾਂ ਦੀ ਰਿਹਾਇਸ਼ ਅਤੇ ਲੰਗਰ ਆਦਿ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਲੰਮੇ ਸਮਂੇ ਤੋਂ ਬਾਅਦ ਸੰਗਤਾਂ ਨੂੰ ਪੰਜਾਬ ਲਿਆਉਣਾ ਚੰਗਾ ਕਦਮ ਸੀ, ਪਰ ਕੁਦਰਤੀ ਬਿਮਾਰੀ ਤੋਂ ਪੀੜਤ ਹੋਣ ਕਰ ਕੇ ਉਨ੍ਹਾਂ ਨੂੰ ਨਫ਼ਰਤ ਨਾਲ ਦੇਖਣਾ ਤੇ ਸਹੀ ਸੰਭਾਲ ਨਾ ਕਰਨਾ ਦੁਖਦਾਈ ਗੱਲ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਰਾਸ਼ਨ ਜਾਂ ਲੰਗਰਾਂ ਤੇ ਕਿਸੇ ਤਰ੍ਹਾਂ ਦੀ ਸਿਆਸਤ ਨਾ ਕਰਨ ਦੀ ਅਪੀਲ ਕੀਤੀ ਤੇ ਸੰਗਤਾਂ ਨੂੰ ਰੋਜ਼ਾਨਾ ਜਪੁਜੀ ਸਹਿਬ ਜਾਂ ਸੁਖਮਨੀ ਸਾਹਿਬ ਦੇ ਪਾਠ ਕਰ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਦੀ ਅਪੀਲ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement