ਸੁਖਬੀਰ, ਹਰਸਿਮਰਤ ਤੇ ਮਜੀਠੀਆ ਸ਼ਰਧਾਲੂਆਂ ਸਬੰਧੀ ਅਪਣੀ ਗੁਮਰਾਹਕੁਨ ਬਿਆਨਬਾਜ਼ੀ ਲਈ ਮਾਫ਼ੀ ਮੰਗਣ: ਸਿੱਧੂ
Published : May 4, 2020, 7:47 am IST
Updated : May 4, 2020, 7:47 am IST
SHARE ARTICLE
File Photo
File Photo

ਪੰਜਾਬ ਦੇ ਸਿਹਤ ਤੇ ਪਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ਹਜ਼ੂਰ ਸਾਹਿਬ ਦੇ ਗੁਰਦੁਆਰਾ ਲੰਗਰ ਸਾਹਿਬ ਦੇ ਲਗਭਗ

ਚੰਡੀਗੜ੍ਹ, 3 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਸਿਹਤ ਤੇ ਪਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ਹਜ਼ੂਰ ਸਾਹਿਬ ਦੇ ਗੁਰਦੁਆਰਾ ਲੰਗਰ ਸਾਹਿਬ ਦੇ ਲਗਭਗ 20-25 ਸੇਵਾਦਾਰਾਂ ਦੇ ਕੋਰੋਨਾ ਰੋਗੀ ਹੋਣ ਦੀ ਪੁਸ਼ਟੀ ਹੋ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਾਰੇ ਉਨ੍ਹਾਂ ਸਾਰੇ ਸਿਆਸੀ ਆਗੂਆਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਨਾਂਦੇੜ ਤੋਂ ਵਾਪਸ ਆਏ ਸ਼ਰਧਾਲੂਆਂ ਦੇ ਕੋਰੋਨਾ ਰੋਗੀ ਹੋਣ ਪਿੱਛੇ ਕਿਸੇ ਸਾਜ਼ਸ਼ ਹੋਣ ਦਾ ਝੂਠਾ ਅਤੇ ਗੁੰਮਰਾਹਕੁਨ ਪ੍ਰਚਾਰ ਕਰ ਕੇ ਕੋਰੋਨਾ ਵਿਰੁਧ ਜੰਗ ਲੜ ਰਹੇ ਸਿਹਤ ਕਰਮੀਆਂ ਦਾ ਹੌਸਲਾ ਤੋੜਨ ਦਾ ਗੁਨਾਹ ਕਰਦੇ ਆ ਰਹੇ ਹਨ।

ਸਿੱਧੂ ਨੇ ਕਿਹਾ ਹੈ ਕਿ ਨਾਂਦੇੜ ਦੇ ਗੁਰਦੁਆਰਾ ਲੰਗਰ ਸਾਹਿਬ ਦੇ ਹੁਣ ਤਕ ਆਏ ਨਤੀਜਿਆਂ ਉਪਰੰਤ ਸੇਵਾਦਾਰਾਂ ਦੇ ਕੋਰੋਨਾ ਰੋਗੀ ਹੋਣ ਦੀ ਪੁਸ਼ਟੀ ਹੋਣ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਸ਼ਰਧਾਲੂ ਪੰਜਾਬ ਆਉਣ ਤੋਂ ਪਹਿਲਾਂ ਹੀ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਚੁਕੇ ਸਨ ਜਦਕਿ ਵੱਡੀ ਗਿਣਤੀ ਵਿਚ ਨਤੀਜਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਧਾਰਮਕ  ਸ਼ਖ਼ਸੀਅਤਾਂ ਵਲੋਂ ਇਹ ਵੀ ਪੁਸ਼ਟੀ ਕੀਤੀ ਗਈ ਹੈ ਕਿ ਨਾਂਦੇੜ ਵਿਖੇ ਰਹਿ ਰਹੇ ਸ਼ਰਧਾਲੂਆਂ ਦੇ ਟੈਸਟ ਕੀਤੇ ਗਏ ਸੀ ਪਰ ਪੰਜਾਬ ਸਰਕਾਰ ਨੂੰ ਮਹਾਰਾਸ਼ਟਰ ਸਰਕਾਰ ਵਲੋਂ ਹੁਣ ਤਕ ਕਿਸੇ ਕਿਸਮ ਦੀ ਟੈਸਟ ਰਿਪੋਰਟ ਪ੍ਰਾਪਤ ਨਹੀਂ ਹੋਈ

Balbir singh sidhuBalbir singh sidhu

ਸਿਹਤ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਖਾਸ ਕਰ ਕੇ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਬਿਨਾਂ ਜਾਂਚ-ਪੜਤਾਲ ਤੋਂ ਇਸ ਬਹੁਤ ਹੀ ਸੰਵੇਦਨਸ਼ੀਲ ਮਾਮਲੇ 'ਤੇ ਸੌੜੀ ਸਿਆਸਤ ਕਰਦਿਆਂ ਹਲਕੇ ਪੱਧਰ ਦੀ ਬਿਆਨਬਾਜ਼ੀ ਕੀਤੀ। ਇਨ੍ਹਾਂ ਆਗੂਆਂ ਵਲੋਂ ਇਸ ਮਾਮਲੇ ਨੂੰ ਬਿਨਾਂ ਵਜ੍ਹਾ ਤੂਲ ਦੇ ਕੇ ਇਹ ਪ੍ਰਚਾਰਿਆ ਗਿਆ ਕਿ ਸਿੱਖਾਂ ਨੂੰ ਬਦਨਾਮ ਕਰਨ ਲਈ ਨਾਂਦੇੜ ਤੋਂ ਵਾਪਸ ਆਏ ਸ਼ਰਧਾਲੂਆਂ ਨੂੰ ਇਕ ਸਾਜ਼ਸ਼ ਤਹਿਤ ਕੋਰੋਨਾ ਮਰੀਜ਼ ਐਲਾਨਿਆ ਜਾ ਰਿਹਾ ਹੈ।

ਸਿੱਧੂ ਨੇ ਕਿਹਾ ਕਿ ਪੰਜਾਬੀਆਂ ਨੂੰ ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਕਾਰਨ ਸੂਬੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਜਾਣ ਤੋਂ ਘਬਰਾਉਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਰਧਾਲੂਆਂ ਦਾ ਇਲਾਜ ਸ਼ੁਰੂ ਕਰ ਦਿਤਾ ਗਿਆ ਹੈ ਅਤੇ ਇਨ੍ਹਾਂ ਸਾਰਿਆਂ ਨੂੰ ਪੂਰੀ ਤਰਾਂ ਸਿਹਤਯਾਬ ਹੋਣ ਤੋਂ ਬਾਅਦ ਹੀ ਘਰਾਂ ਵਿਚ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵਿਦੇਸ਼ੀਆਂ ਤੇ ਫਿਰ ਤਬਲੀਗ਼ੀ ਜਮਾਤ ਦੇ ਮੁਲਲਿਮ ਭਾਈਚਾਰੇ ਨਾਲ ਵਿਗੜੀ ਸਥਿਤੀ ਨੂੰ ਕੁਸ਼ਲਤਾਪੂਰਵਕ ਸਾਂਭਣ ਵਿਚ ਕਾਮਯਾਬ ਹੋਏ ਹਾਂ ਅਤੇ ਇਸ ਵਾਰ ਵੀ ਪੰਜਾਬ ਸਰਕਾਰ ਇਸ ਵਿਗੜੀ ਸਥਿਤੀ ਨੂੰ ਕਾਬੂ ਕਰਨ ਵਿਚ ਕੋਈ ਕਸਰ ਨਹੀਂ ਛੱਡੇਗੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement