ਸਰਕਾਰ ਕਰੋਨਾ ਯੋਧਿਆਂ ਦੀ ਹਰ ਮੰਗ 'ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ : ਸਿਹਤ ਮੰਤਰੀ
Published : May 4, 2020, 9:57 pm IST
Updated : May 4, 2020, 9:57 pm IST
SHARE ARTICLE
4
4

ਵਿਧਾਇਕ ਹਰਜੋਤ ਕਮਲ ਅਤੇ ਦਰਸ਼ਨ ਬਰਾੜ ਨੇ ਮੰਗਾਂ ਦਾ ਕੀਤਾ ਸਮਰਥਨ

ਮੋਗਾ, 4 ਮਈ (ਅਮਜਦ ਖ਼ਾਨ) : ਕਰੋਨਾ ਮਹਾਂਮਾਰੀ ਵਿੱਚ ਨਿਗੂਣੀਆਂ ਤਨਖਾਹਾਂ ਤੇ ਫਰੰਟਲਾਈਨ ਤੇ ਕੰਮ ਕਰ ਰਹੇ 1263 ਮਲਟੀਪਰਪਜ਼ ਹੈਲਥ ਵਰਕਰਾਂ ਅਤੇ 22 ਇੰਸੈਕਟ ਕੁਲੈਕਟਰਾਂ ਵੱਲੋਂ ਅੱਜ ਡੀ.ਸੀ. ਦਫਤਰ ਮੋਗਾ ਵਿਖੇ ਪਹੁੰਚੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮੰਗ ਪੱਤਰ ਸੌਂਪ ਕੇ ਤੁਰੰਤ ਪੱਕੇ ਕਰਨ ਅਤੇ ਪੂਰੇ ਸਕੇਲ ਦੇਣ ਦੀ ਮੰਗ ਕੀਤੀ। 1263 ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਘੋਲੀਆ ਅਤੇ ਇੰਸੈਕਟ ਕੁਲੈਕਟਰਜ਼ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਵਪਿੰਦਰ ਸਿੰਘ ਦੀ ਅਗਵਾਈ ਵਿੱਚ ਵਫਦ ਸਿਹਤ ਮੰਤਰੀ ਨੂੰ ਮਿਲਿਆ ।

1

ਇਸ ਮੌਕੇ ਕਰਮਜੀਤ ਸਿੰਘ ਘੋਲੀਆ ਨੇ ਸਿਹਤ ਮੰਤਰੀ ਨੂੰ ਦੱਸਿਆ ਕਿ 2017-18 ਵਿੱਚ ਪੰਜਾਬ ਸਰਕਾਰ ਨੇ 1263 ਮਲਟੀਪਰਪਜ਼ ਹੈਲਥ ਵਰਕਰ ਮੇਲ ਦੀ ਪੱਕੀ ਭਰਤੀ ਕੀਤੀ ਸੀ। ਅਸੀਂ ਚਲਾਨ ਰਾਹੀਂ ਸਰਕਾਰ ਨੂੰ ਕਮਾਈ ਕਰਕੇ ਵੀ ਦੇ ਰਹੇ ਹਾਂ ਤੇ ਸਾਨੂੰ ਪੱਕਿਆਂ ਕਰਨ ਤੇ ਸਰਕਾਰ ਤੇ ਕੋਈ ਵਿੱਤੀ ਬੋਝ ਵੀ ਨਹੀਂ ਪਵੇਗਾ। ਇਸ ਮੌਕੇ ਮਲਟੀਪਰਜ਼ ਹੈਲਥ ਇੰਪਲਾਈਜ਼ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਮਹਿੰਦਰ ਪਾਲ ਲੂੰਬਾ ਨੇ ਉਕਤ ਦੋਨਾਂ ਜੱਥੇਬੰਦੀਆਂ ਦੀਆਂ ਮੰਗਾਂ ਦੀ ਪ੍ਰੋੜਤਾ ਕਰਦਿਆਂ ਆਸ਼ਾ ਵਰਕਰਾਂ ਦੇ ਮਾਣਭੱਤੇ ਵਿੱਚ ਭਾਰੀ ਵਾਧਾ ਕਰਨ ਅਤੇ ਉਹਨਾਂ ਨੂੰ ਸੁਰੱਖਿਆ ਦਾ ਸਾਰਾ ਸਾਜੋ ਸਮਾਨ ਮੁਹੱਈਆ ਕਰਵਾਉਣ ਦੀ ਮੰਤਰੀ ਸਾਹਬ ਤੋਂ ਮੰਗ ਕੀਤੀ ।

ਵਿਧਾਇਕ ਹਰਜੋਤ ਕਮਲ ਅਤੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਇਹਨਾਂ ਸਾਰੀਆਂ ਮੰਗਾਂ ਤੇ ਗੰਭੀਰਤਾ ਨਾਲ ਗੌਰ ਕਰਨ ਅਤੇ ਪਹਿਲ ਦੇ ਆਧਾਰ ਤੇ ਹੱਲ ਕਰਨ ਦੀ ਸ਼ਿਫਾਰਿਸ਼ ਕੀਤੀ ਅਤੇ  ਮਲਟੀਪਰਪਜ਼ ਹੈਲਥ ਵਰਕਰਾਂ ਅਤੇ ਆਸ਼ਾ ਵਰਕਰਾਂ ਵੱਲੋਂ ਫਰੰਟਲਾਈਨ ਤੇ ਆ ਕੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ । ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਫਦ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਸਰਕਾਰ ਇਹਨਾਂ ਸਭ ਮੰਗਾਂ ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਤੇ ਸਾਨੂੰ ਆਪਣੇ ਸਿਹਤ ਵਿਭਾਗ ਦੇ ਆਸ਼ਾ ਵਰਕਰ ਤੋਂ ਲੈ ਕੇ ਡਾਕਟਰ ਤੱਕ ਹਰ ਕਰਮਚਾਰੀ ਦੀ ਫਿਕਰ ਹੈ ਤੇ ਅਸੀਂ ਉਹਨਾਂ ਨੂੰ ਵਿੱਤੀ ਲਾਭ ਦੇਣ ਦੀ ਯੋਜਨਾ ਤੇ ਕੰਮ ਕਰ ਰਹੇ ਹਾਂ । ਵਫਦ ਨੇ ਹਾਜਰ ਵਿਧਾਇਕਾਂ ਅਤੇ ਸਿਹਤ ਮੰਤਰੀ ਦਾ ਮੰਗਾਂ ਨੂੰ ਧਿਆਨ ਸੁਨਣ ਅਤੇ ਉਹਨਾਂ ਤੇ ਗੰਭਰੀਤਾ ਨਾਲ ਵਿਚਾਰ ਕਰਨ ਦਾ ਭਰੋਸਾ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਉਕਤ ਤੋਂ ਇਲਾਵਾ ਗਗਨਪ੍ਰੀਤ ਸਿੰਘ, ਪਲਵਿੰਦਰ ਸਿੰਘ, ਨਿਸਾਨ ਸਿੰਘ, ਜਸਪਾਲ ਸਿੰਘ, ਪਰਵਿੰਦਰ ਸਿੰਘ ਆਦਿ ਹਾਜਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement